ਪਵੜੀ ॥
Pauree:
ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥
ਕਈ ਬੰਦੇ (ਦੁਨੀਆ ਦੀਆਂ) ਬੜੀਆਂ ਆਸਾਂ (ਮਨ ਵਿਚ ਬਣਾਂਦੇ ਰਹਿੰਦੇ ਹਨ, ਮੌਤ ਦਾ ਖ਼ਿਆਲ ਉਹਨਾਂ ਦੇ) ਚਿੱਤ ਵਿਚ ਨਹੀਂ ਆਉਂਦਾ,
Some do not think of death; they entertain great hopes.
ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥
ਉਹ ਨਿੱਤ ਜੰਮਦੇ ਮਰਦੇ ਹਨ, (ਭਾਵ, ਹਰ ਵੇਲੇ ਸਹਸਿਆਂ ਵਿਚ ਦੁਖੀ ਹੁੰਦੇ ਹਨ; ਕਦੇ ਘੜੀ ਸੁਖਾਲੇ ਤੇ ਫਿਰ ਦੁਖੀ ਦੇ ਦੁਖੀ) ।
They die, and are re-born, and die, over and over again. They are of no use at all!
ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥
ਉਹ ਲੋਕ ਆਪਣੇ ਮਨ ਵਿਚ ਚਿੱਤ ਵਿਚ (ਆਪਣੇ ਆਪ ਨੂੰ) ਚੰਗੇ ਆਖਦੇ ਹਨ,
In their conscious minds, they call themselves good.
ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥
(ਪਰ) ਉਹਨਾਂ ਮਨਮੁਖਾਂ ਨੂੰ ਸਦਾ ਹੀ ਜਮਰਾਜ ਵੇਖਦਾ ਰਹਿੰਦਾ ਹੈ (ਭਾਵ, ਸਮਝਦੇ ਤਾਂ ਆਪਣੇ ਆਪ ਨੂੰ ਨੇਕ ਹਨ, ਪਰ ਕਰਤੂਤਾਂ ਉਹ ਹਨ ਜਿਨ੍ਹਾਂ ਕਰਕੇ ਜਮਾਂ ਦੇ ਵੱਸ ਪੈਂਦੇ ਹਨ) ।
The King of the Angels of Death hunts down those self-willed manmukhs, over and over again.
ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਲੂਣ-ਹਰਾਮੀ ਬੰਦੇ ਪਰਮਾਤਮਾ ਦੇ ਕੀਤੇ ਉਪਕਾਰ (ਦੀ ਸਾਰ) ਨਹੀਂ ਜਾਣਦੇ ।
The manmukhs are false to their own selves; they feel no gratitude for what they have been given.
ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥
ਬੱਧੇ-ਰੁੱਧੇ ਹੀ (ਉਸ ਨੂੰ) ਸਲਾਮਾਂ ਕਰਦੇ ਹਨ, (ਇਸ ਤਰ੍ਹਾਂ) ਉਸ ਖਸਮ ਨੂੰ ਪਿਆਰੇ ਨਹੀਂ ਲੱਗ ਸਕਦੇ ।
Those who merely perform rituals of worship are not pleasing to their Lord and Master.
ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥
(ਜਿਸ ਮਨੁੱਖ ਨੂੰ) ਰੱਬ ਮਿਲ ਪਿਆ ਹੈ, ਜਿਸ ਦੇ ਮੂੰਹ ਵਿਚ ਰੱਬ ਦਾ ਨਾਮ ਹੈ, ਉਹ ਖਸਮ (ਰੱਬ) ਨੂੰ ਪਿਆਰਾ ਲੱਗਦਾ ਹੈ ।
Those who attain the True Lord and chant His Name are pleasing to the Lord.
ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥
ਉਸ ਨੂੰ ਤਖਤ ਉਤੇ (ਬੈਠੇ ਨੂੰ) ਸਾਰੇ ਲੋਕ ਸਲਾਮ ਕਰਦੇ ਹਨ, (ਧੁਰੋਂ ਰੱਬ ਵਲੋਂ) ਲਿਖੇ ਇਸ ਲੇਖ (ਦੇ ਫਲ ਨੂੰ) ਉਹ ਪ੍ਰਾਪਤ ਕਰਦਾ ਹੈ ।੧੧।
They worship the Lord and bow at His Throne. They fulfill their pre-ordained destiny. ||11||