ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥
ਜਦ ਤਕ, (ਹੇ ਭਾਈ!) ਤੂੰ ਆਪਣੇ ਮਨ ਵਿਚੋਂ ਵਿਕਾਰ ਨਹੀਂ ਛੱਡਦਾ, ਜੰਗਲ ਵਿਚ ਜਾ ਵੱਸਿਆਂ ਪਰਮਾਤਮਾ ਕਿਵੇਂ ਮਿਲ ਸਕਦਾ ਹੈ?
Living in the forest, how will you find Him? Not until you remove corruption from your mind.
ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥
ਜਗਤ ਵਿਚ ਪੂਰਨ ਪੁਰਖ ਉਹੀ ਹਨ ਜਿਨ੍ਹਾਂ ਨੇ ਘਰ ਤੇ ਜੰਗਲ ਨੂੰ ਇਕੋ ਜਿਹਾ ਕਰ ਜਾਣਿਆ ਹੈ (ਭਾਵ, ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਤਿਆਗੀ ਹਨ) ।੧।
Those who look alike upon home and forest, are the most perfect people in the world. ||1||
ਸਾਰ ਸੁਖੁ ਪਾਈਐ ਰਾਮਾ ॥
ਅਸਲ ਸੇ੍ਰਸ਼ਟ ਸੁਖ ਪ੍ਰਭੂ ਦਾ ਨਾਮ ਸਿਮਰਿਆਂ ਹੀ ਮਿਲਦਾ ਹੈ;
You shall find real peace in the Lord,
ਰੰਗਿ ਰਵਹੁ ਆਤਮੈ ਰਾਮ ॥੧॥ ਰਹਾਉ ॥
(ਇਸ ਵਾਸਤੇ, ਹੇ ਭਾਈ!) ਆਪਣੇ ਹਿਰਦੇ ਵਿਚ ਹੀ ਪ੍ਰੇਮ ਨਾਲ ਰਾਮ ਦਾ ਨਾਮ ਸਿਮਰੋ ।੧।ਰਹਾਉ।
if you lovingly dwell on the Lord within your being. ||1||Pause||
ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥
ਜੇ ਤੁਸਾਂ ਜਟਾ (ਧਾਰ ਕੇ ਉਹਨਾਂ) ਨੂੰ ਸੁਆਹ ਲਿੰਬ ਲਈ, ਜਾਂ ਕਿਸੇ ਗੁਫ਼ਾ ਵਿਚ ਜਾ ਡੇਰਾ ਲਾਇਆ, ਤਾਂ ਭੀ ਕੀਹ ਹੋਇਆ? (ਮਾਇਆ ਦਾ ਮੋਹ ਇਸ ਤਰ੍ਹਾਂ ਖ਼ਲਾਸੀ ਨਹੀਂ ਕਰਦਾ) ।
What is the use of wearing matted hair, smearing the body with ashes, and living in a cave?
ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥੨॥
ਜਿਨ੍ਹਾਂ ਨੇ ਆਪਣੇ ਮਨ ਨੂੰ ਜਿੱਤ ਲਿਆ ਹੈ ਉਹਨਾਂ (ਮਾਨੋ) ਸਾਰੇ ਜਗਤ ਨੂੰ ਜਿੱਤ ਲਿਆ, ਕਿਉਂਕਿ ਮਨ ਜਿੱਤਣ ਨਾਲ ਹੀ ਮਾਇਆ ਤੋਂ ਉਪਰਾਮ ਹੋਈਦਾ ਹੈ ।੨।
Conquering the mind, one conquers the world, and then remains detached from corruption. ||2||
ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥
ਹਰ ਕੋਈ ਸੁਰਮਾ ਪਾ ਲੈਂਦਾ ਹੈ, ਪਰ (ਸੁਰਮਾ ਪਾਣ ਵਾਲਿਆਂ ਦੀ) ਨੀਅਤ ਵਿਚ ਕੁਝ ਫ਼ਰਕ ਹੋਇਆ ਕਰਦਾ ਹੈ (ਕੋਈ ਸੁਰਮਾ ਪਾਂਦਾ ਹੈ ਵਿਕਾਰਾਂ ਲਈ, ਤੇ ਕੋਈ ਅੱਖਾਂ ਦੀ ਨਜ਼ਰ ਚੰਗੀ ਰੱਖਣ ਲਈ ।
They all apply make-up to their eyes; there is little difference between their objectives.
ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨੁ ॥੩॥
ਤਿਵੇਂ, ਮਾਇਆ ਦੇ ਬੰਧਨਾਂ ਤੋਂ ਨਿਕਲਣ ਲਈ ਉੱਦਮ ਕਰਨ ਦੀ ਲੋੜ ਹੈ, ਪਰ ਉੱਦਮ ਉੱਦਮ ਵਿਚ ਫ਼ਰਕ ਹੈ) ਉਹੀ ਅੱਖਾਂ (ਪ੍ਰਭੂ ਦੀ ਨਜ਼ਰ ਵਿਚ) ਕਬੂਲ ਹਨ ਜਿਨ੍ਹਾਂ (ਗੁਰੂ ਦੇ) ਗਿਆਨ ਦਾ ਸੁਰਮਾ ਪਾਇਆ ਹੈ ।੩।
But those eyes, to which the ointment of spiritual wisdom is applied, are approved and supreme. ||3||
ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥
ਕਬੀਰ ਜੀ ਆਖਦੇ ਹਨ—ਮੈਨੂੰ ਮੇਰੇ ਗੁਰੂ ਨੇ (ਜੀਵਨ ਦੇ ਸਹੀ ਰਸਤੇ ਦਾ) ਗਿਆਨ ਬਖ਼ਸ਼ ਦਿੱਤਾ ਹੈ । ਮੈਨੂੰ ਹੁਣ ਸਮਝ ਆ ਗਈ ਹੈ ।
Says Kabeer, now I know my Lord; the Guru has blessed me with spiritual wisdom.
ਅੰਤਰਗਤਿ ਹਰਿ ਭੇਟਿਆ ਅਬ ਮੇਰਾ ਮਨੁ ਕਤਹੂ ਨ ਜਾਇ ॥੪॥੨॥
(ਗੁਰੂ ਦੀ ਕਿਰਪਾ ਨਾਲ) ਮੇਰੇ ਅੰਦਰ ਬੈਠਾ ਹੋਇਆ ਪਰਮਾਤਮਾ ਮੈਨੂੰ ਮਿਲ ਪਿਆ ਹੈ, ਮੇਰਾ ਮਨ (ਜੰਗਲ ਗੁਫ਼ਾ ਆਦਿਕ) ਕਿਸੇ ਹੋਰ ਪਾਸੇ ਨਹੀਂ ਜਾਂਦਾ ।੪।੨।
I have met the Lord, and I am emancipated within; now, my mind does not wander at all. ||4||2||