ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥
(ਹੇ ਜੋਗੀ! ਤੂੰ ਆਖਦਾ ਹੈਂ ‘ਮੈਨੂੰ ਰਿੱਧੀਆਂ ਸਿੱਧੀਆਂ ਫੁਰ ਪਈਆਂ ਹਨ’, ਪਰ) ਤੇਰੇ ਨਿਰਾ (ਇਹ ਗੱਲ) ਆਖਣ ਦੀ ਹਾਲਤ ਮੈਂ ਕੀਹ ਦੱਸਾਂ? ਮੈਨੂੰ ਤਾਂ ਗੱਲ ਕਰਦਿਆਂ ਸ਼ਰਮ ਆਉਂਦੀ ਹੈ ।
You have riches and miraculous spiritual powers; so what business do you have with anyone else?
ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥
(ਭਲਾ, ਹੇ ਜੋਗੀ!) ਜਿਸ ਮਨੁੱਖ ਦੇ ਨਿਰਾ ਫੁਰਨਾ ਉੱਠਣ ਤੇ ਹੀ ਰਿੱਧੀਆਂ ਸਿੱਧੀਆਂ ਹੋ ਪੈਣ, ਉਸ ਨੂੰ ਕਿਸੇ ਹੋਰ ਦੀ ਕੀਹ ਮੁਥਾਜੀ ਰਹਿੰਦੀ ਹੈ? (ਤੇ ਤੂੰ ਅਜੇ ਭੀ ਮੁਥਾਜ ਹੋ ਕੇ ਲੋਕਾਂ ਦੇ ਦਰ ਤੇ ਭਟਕਦਾ ਹੈਂ) ।੧।
What should I say about the reality of your talk? I am embarrassed even to speak to you. ||1||
ਰਾਮੁ ਜਿਹ ਪਾਇਆ ਰਾਮ ॥
(ਹੇ ਜੋਗੀ!) ਜਿਨ੍ਹਾਂ ਲੋਕਾਂ ਨੂੰ ਸਚ-ਮੁਚ ਪਰਮਾਤਮਾ ਮਿਲ ਪੈਂਦਾ ਹੈ,
One who has found the Lord,
ਤੇ ਭਵਹਿ ਨ ਬਾਰੈ ਬਾਰ ॥੧॥ ਰਹਾਉ ॥
ਉਹ (ਭਿੱਛਿਆ ਮੰਗਣ ਲਈ) ਦਰ ਦਰ ਤੇ ਨਹੀਂ ਭਟਕਦੇ ।੧।ਰਹਾਉ।
does not wander from door to door. ||1||Pause||
ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥
ਦੋ ਚਾਰ ਦਿਨ (ਮਾਇਆ) ਵਰਤਣ ਦੀ ਆਸ ਤੇ ਹੀ ਇਹ ਝੂਠਾ ਜਗਤ ਕਿਤਨਾ ਹੀ ਭਟਕਦਾ ਫਿਰਦਾ ਹੈ ।
The false world wanders all around, in hopes of finding wealth to use for a few days.
ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥੨॥
(ਹੇ ਜੋਗੀ!) ਜਿਨ੍ਹਾਂ ਬੰਦਿਆਂ ਨੇ ਪ੍ਰਭੂ ਦਾ ਨਾਮ-ਅੰਮ੍ਰਿਤ ਪੀਤਾ ਹੈ, ਉਹਨਾਂ ਨੂੰ ਮੁੜ ਮਾਇਆ ਦੀ ਤ੍ਰੇਹ ਨਹੀਂ ਲੱਗਦੀ ।੨।
That humble being, who drinks in the Lord's water, never becomes thirsty again. ||2||
ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥
ਗੁਰੂ ਦੀ ਕਿਰਪਾ ਨਾਲ ਜਿਸ ਨੇ (ਸਹੀ ਜੀਵਨ) ਸਮਝ ਲਿਆ ਹੈ, ਉਹ ਆਸਾਂ ਛੱਡ ਕੇ ਆਸਾਂ ਤੋਂ ਉਤਾਂਹ ਹੋ ਜਾਂਦਾ ਹੈ
Whoever understands, by Guru's Grace, becomes free of hope in the midst of hope.
ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥੩॥
ਕਿਉਂਕਿ ਜਦੋਂ ਮਨੁੱਖ ਅੰਦਰੋਂ ਮਾਇਆ ਤੋਂ ਉਪਰਾਮ ਹੋ ਜਾਏ ਤਾਂ ਉਸ ਨੂੰ ਹਰ ਥਾਂ ਪ੍ਰਭੂ ਦਿੱਸਦਾ ਹੈ (ਮਾਇਆ ਵਲ ਉਸ ਦੀ ਨਿਗਾਹ ਹੀ ਨਹੀਂ ਪੈਂਦੀ) ।੩।
One comes to see the Lord everywhere, when the soul becomes detached. ||3||
ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥
ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖ ਲਿਆ ਹੈ, ਉਸ ਨੂੰ ਹਰੇਕ ਕੌਤਕ ਵਿਚ ਪ੍ਰਭੂ ਦਾ ਨਾਮ ਹੀ ਦਿੱਸਦਾ ਸੁਣੀਦਾ ਹੈ,
I have tasted the sublime essence of the Lord's Name; the Lord's Name carries everyone across.
ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥
ਹੇ ਕਬੀਰ! ਆਖ— ਉਹ ਸੁੱਧ ਸੋਨਾ ਬਣ ਜਾਂਦਾ ਹੈ, ਉਸ ਦੀ ਭਟਕਣਾ ਸਮੁੰਦਰੋਂ ਪਾਰ ਚਲੀ ਜਾਂਦੀ ਹੈ (ਸਦਾ ਲਈ ਮਿਟ ਜਾਂਦੀ ਹੈ) ।੪।੩।
Says Kabeer, I have become like gold; doubt is dispelled, and I have crossed over the world-ocean. ||4||3||