ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥
ਜਿਵੇਂ ਪਾਣੀ ਸਮੁੰਦਰ ਦੇ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ, ਜਿਵੇਂ ਨਦੀ ਦੇ ਪਾਣੀ ਦੀਆਂ ਲਹਿਰਾਂ ਨਦੀ ਦੇ ਪਾਣੀ ਵਿਚ ਲੀਨ ਹੋ ਜਾਂਦੀਆਂ ਹਨ,
Like drops of water in the water of the ocean, and like waves in the stream, I merge in the Lord.
ਸੁੰਨਹਿ ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥੧॥
ਜਿਵੇਂ ਹਵਾ ਹਵਾ ਵਿਚ ਮਿਲ ਜਾਂਦੀ ਹੈ, ਤਿਵੇਂ ਵਾਸ਼ਨਾ-ਰਹਿਤ ਹੋਇਆ ਮੇਰਾ ਮਨ ਅਫੁਰ ਪ੍ਰਭੂ ਵਿਚ ਮਿਲ ਗਿਆ ਹੈ, ਤੇ ਹੁਣ ਮੈਨੂੰ ਹਰ ਥਾਂ ਪ੍ਰਭੂ ਹੀ ਦਿੱਸ ਰਿਹਾ ਹੈ ।੧।
Merging my being into the Absolute Being of God, I have become impartial and transparent, like the air. ||1||
ਬਹੁਰਿ ਹਮ ਕਾਹੇ ਆਵਹਿਗੇ ॥
ਮੈਂ ਫਿਰ ਕਦੇ (ਜਨਮ ਮਰਨ ਦੇ ਗੇੜ ਵਿਚ) ਨਹੀਂ ਆਵਾਂਗਾ ।
Why should I come into the world again?
ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉ ॥
ਇਹ ਜਨਮ ਮਰਨ ਦਾ ਗੇੜ ਪ੍ਰਭੂ ਦੀ ਰਜ਼ਾ (ਅਨੁਸਾਰ) ਹੀ ਹੈ, ਮੈਂ ਉਸ ਰਜ਼ਾ ਨੂੰ ਸਮਝ ਕੇ (ਰਜ਼ਾ ਵਿਚ) ਲੀਨ ਹੋ ਗਿਆ ਹਾਂ ।੧।ਰਹਾਉ।
Coming and going is by the Hukam of His Command; realizing His Hukam, I shall merge in Him. ||1||Pause||
ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥
ਹੁਣ ਜਦੋਂ (ਪ੍ਰਭੂ ਵਿਚ ਲੀਨ ਹੋਣ ਕਰਕੇ) ਮੇਰਾ ਪੰਜ-ਤੱਤੀ ਸਰੀਰ ਦਾ ਮੋਹ ਮੁੱਕ ਗਿਆ ਹੈ,
When the body, formed of the five elements, perishes, then any such doubts shall end.
ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥੨॥
ਮੈਂ ਆਪਣਾ ਭੇਲੇਖਾ ਭੀ ਇਉਂ ਮੁਕਾ ਲਿਆ ਹੈ ਕਿ ਕਿਸੇ ਖ਼ਾਸ ਭੇਖ (ਦੀ ਮਹੱਤਤਾ ਦਾ ਖ਼ਿਆਲ) ਛੱਡ ਕੇ ਮੈਨੂੰ ਸਭਨਾਂ ਵਿਚ ਹੀ ਪਰਮਾਤਮਾ ਦਿੱਸਦਾ ਹੈ, ਮੈਂ ਇਕ ਪ੍ਰਭੂ ਦਾ ਨਾਮ ਹੀ ਸਿਮਰ ਰਿਹਾ ਹਾਂ ।੨।
Giving up the different schools of philosophy, I look upon all equally; I meditate only on the One Name. ||2||
ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ ਕਮਾਵਹਿਗੇ ॥
(ਇਹ ਪ੍ਰਭੂ ਦੀ ਆਪਣੀ ਹੀ ਮਿਹਰ ਹੈ) ਜਿਸ ਪਾਸੇ ਉਸ ਨੇ ਮੈਨੂੰ ਲਾਇਆ ਹੈ ਮੈਂ ਉਧਰ ਹੀ ਲੱਗ ਪਿਆ ਹਾਂ (ਜਿਹੋ ਜਿਹੇ ਕੰਮ ਉਹ ਮੈਥੋਂ ਕਰਾਉਂਦਾ ਹੈ) ਉਹੋ ਜਿਹੇ ਕੰਮ ਮੈਂ ਕਰ ਰਿਹਾ ਹਾਂ ।
Whatever I am attached to, to that I am attached; such are the deeds I do.
ਹਰਿ ਜੀ ਕ੍ਰਿਪਾ ਕਰੇ ਜਉ ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥
ਜਦੋਂ ਭੀ (ਜਿਨ੍ਹਾਂ ਉੱਤੇ) ਪ੍ਰਭੂ ਜੀ ਆਪਣੀ ਮਿਹਰ ਕਰਦੇ ਹਨ, ਉਹ ਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ ।੩।
When the Dear Lord grants His Grace, then I am merged in the Word of the Guru's Shabad. ||3||
ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥
(ਹੇ ਭਾਈ!) ਗ੍ਰਿਹਸਤ ਵਿਚ ਰਹਿੰਦੇ ਹੋਏ ਹੀ (ਪਹਿਲਾਂ) ਵਿਕਾਰਾਂ ਵਲੋਂ ਮਰੋ । ਜਦੋਂ ਇਸ ਤਰ੍ਹਾਂ ਮਰੋਗੇ, ਤਾਂ ਫਿਰ ਆਤਮਕ ਜੀਵਨ ਵਾਲੇ ਪਾਸੇ ਜੀਊ ਪਵੋਗੇ । ਫਿਰ ਕਦੇ ਜਨਮ (ਮਰਨ ਦਾ ਗੇੜ) ਨਹੀਂ ਹੋਵੇਗਾ ।
Die while yet alive, and by so dying, be alive; thus you shall not be reborn again.
ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥
ਹੇ ਕਬੀਰ! ਆਖ—ਜੋ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ, ਉਹ ਅਫੁਰ ਪ੍ਰਭੂ ਵਿਚ ਸੁਰਤ ਜੋੜੀ ਰੱਖਦਾ ਹੈ ।੪।੪।
Says Kabeer, whoever is absorbed in the Naam remains lovingly absorbed in the Primal, Absolute Lord. ||4||4||