ਜਉ ਤੁਮ੍ਹ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥
ਹੇ ਰਾਮ! ਜੇ ਤੂੰ ਮੈਨੂੰ ਆਪਣੇ ਚਰਨਾਂ ਤੋਂ ਵਿਛੋੜ ਦੇਵੇਂ, ਤਾਂ ਦੱਸ ਹੋਰ ਮੁਕਤੀ ਕੀਹ ਹੈ?
If You keep me far away from You, then tell me, what is liberation?
ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥੧॥
ਤੂੰ ਇਕ ਪ੍ਰਭੂ ਅਨੇਕਾਂ ਰੂਪ ਧਾਰ ਕੇ ਸਾਰੇ ਜੀਵਾਂ ਵਿਚ ਵਿਆਪਕ ਹੈਂ (ਮੇਰੇ ਅੰਦਰ ਭੀ ਬੈਠ ਕੇ ਮੈਨੂੰ ਮਿਲਿਆ ਹੋਇਆ ਹੈਂ) । ਹੁਣ ਮੈਨੂੰ ਕਿਸੇ ਹੋਰ ਭੁਲੇਖੇ ਵਿਚ ਕਿਉਂ ਪਾਂਦਾ ਹੈਂ (ਕਿ ਮੁਕਤੀ ਕਿਸੇ ਹੋਰ ਥਾਂ ਕਿਸੇ ਹੋਰ ਕਿਸਮ ਦੀ ਮਿਲੇਗੀ)? ।੧।
The One has many forms, and is contained within all; how can I be fooled now? ||1||
ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥
ਹੇ ਰਾਮ! (ਮੈਂ ਤਾਂ ਅੱਗੇ ਹੀ ਤੇਰੇ ਚਰਨਾਂ ਵਿਚ ਜੁੜਿਆ ਬੈਠਾ ਹਾਂ । ਲੋਕ ਆਖਦੇ ਹਨ ਕਿ ਮਰਨ ਪਿਛੋਂ ਮੁਕਤੀ ਮਿਲਦੀ ਹੈ) ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਕੇ ਹੋਰ ਕਿੱਥੇ ਲੈ ਜਾਏਂਗਾ?
O Lord, where will You take me, to save me?
ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥੧॥ ਰਹਾਉ ॥
(ਤੇਰੇ ਚਰਨਾਂ ਵਿਚ ਟਿਕੇ ਰਹਿਣਾ ਹੀ ਮੇਰੇ ਲਈ ਮੁਕਤੀ ਹੈ । ਜੇ ਤੇਰੇ ਚਰਨਾਂ ਵਿਚ ਜੁੜੇ ਰਹਿਣਾ ਮੁਕਤੀ ਨਹੀਂ ਹੈ, ਤਾਂ) ਮੈਂ ਪੁੱਛਦਾ ਹਾਂ—ਉਹ ਮੁਕਤੀ ਕਿਹੋ ਜਿਹੀ ਹੋਵੇਗੀ, ਤੇ ਮੈਨੂੰ ਹੋਰ ਕਿਥੇ ਲੈ ਜਾ ਕੇ ਤੂੰ ਦੇਵੇਂਗਾ? (ਤੇਰੇ ਚਰਨਾਂ ਵਿਚ ਜੁੜੇ ਰਹਿਣ ਵਾਲੀ ਮੁਕਤੀ ਤਾਂ) ਤੇਰੀ ਕਿਰਪਾ ਨਾਲ ਮੈਂ ਅੱਗੇ ਹੀ ਪ੍ਰਾਪਤ ਕੀਤੀ ਹੋਈ ਹੈ ।੧।ਰਹਾਉ।
Tell me where, and what sort of liberation shall You give me? By Your Grace, I have already obtained it. ||1||Pause||
ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥
ਸੰਸਾਰ-ਸਮੁੰਦਰ ਤੋਂ ਪਾਰ ਲੰਘਾਣਾ ਤੇ ਪਾਰ ਲੰਘਣਾ—ਇਹ ਗੱਲ ਤਦ ਤਕ ਹੀ ਕਹੀਦੀ ਹੈ, ਜਦ ਤਕ ਜਗਤ ਦੇ ਮੂਲ-ਪ੍ਰਭੂ ਨਾਲ ਸਾਂਝ ਨਹੀਂ ਪਾਈ ਜਾਂਦੀ ।
People talk of salvation and being saved, as long as they do not understand the essence of reality.
ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥
ਕਬੀਰ ਜੀ ਆਖਦੇ ਹਨ—ਮੈਂ ਤਾਂ ਹੁਣ ਹਿਰਦੇ ਵਿਚ ਹੀ (ਤੇਰੇ ਮਿਲਾਪ ਦੀ ਬਰਕਤਿ ਨਾਲ) ਪਵਿੱਤਰ ਹੋ ਚੁਕਾ ਹਾਂ ਮੇਰਾ ਮਨ (ਤੇਰੇ ਨਾਲ ਹੀ) ਪਰਚ ਗਿਆ ਹੈ (ਕਿਸੇ ਹੋਰ ਮੁਕਤੀ ਦੀ ਮੈਨੂੰ ਲੋੜ ਨਹੀਂ ਹੈ) ।੨।੫।
I have now become pure within my heart, says Kabeer, and my mind is pleased and appeased. ||2||5||