ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥
ਜਿਸ ਰਾਵਣ ਨੇ ਸੋਨੇ ਦੇ ਕਿਲ੍ਹੇ ਬਣਾਏ (ਦੱਸੀਏ ਹਨ), ਉਹ ਭੀ (ਉਹ ਕਿਲ੍ਹੇ ਇਥੇ ਹੀ) ਛੱਡ ਗਿਆ ।੧।
Raawan made castles and fortresses of gold, but he had to abandon them when he left. ||1||
ਕਾਹੇ ਕੀਜਤੁ ਹੈ ਮਨਿ ਭਾਵਨੁ ॥
ਹੇ ਭਾਈ! ਕਿਉਂ ਆਪਣੀ ਮਨ-ਮਰਜ਼ੀ ਕਰਦਾ ਹੈਂ?
Why do you act only to please your mind?
ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥
ਜਦੋਂ ਜਮਦੂਤ ਆ ਕੇ ਕੇਸਾਂ ਤੋਂ ਫੜ ਲੈਂਦਾ ਹੈ (ਭਾਵ, ਜਦੋਂ ਮੌਤ ਸਿਰ ਤੇ ਆ ਜਾਂਦੀ ਹੈ) ਉਸ ਵੇਲੇ ਪਰਮਾਤਮਾ ਦਾ ਨਾਮ ਹੀ (ਉਸ ਮੌਤ ਦੇ ਸਹਿਮ ਤੋਂ) ਬਚਾਂਦਾ ਹੈ ।੧।ਰਹਾਉ।
When Death comes and grabs you by the hair, then only the Name of the Lord will save you. ||1||Pause||
ਕਾਲੁ ਅਕਾਲੁ ਖਸਮ ਕਾ ਕੀਨ੍ਹਾ ਇਹੁ ਪਰਪੰਚੁ ਬਧਾਵਨੁ ॥
ਇਹ ਅਮੋੜ ਮੌਤ ਅਤੇ ਬੰਧਨ-ਰੂਪ ਇਹ ਜਗਤ ਪਰਮਾਤਮਾ ਦੇ ਹੀ ਬਣਾਏ ਹੋਏ ਹਨ ।
Death, and deathlessness are the creations of our Lord and Master; this show, this expanse, is only an entanglement.
ਕਹਿ ਕਬੀਰ ਤੇ ਅੰਤੇ ਮੁਕਤੇ ਜਿਨ੍ਹ ਹਿਰਦੈ ਰਾਮ ਰਸਾਇਨੁ ॥੨॥੬॥
ਕਬੀਰ ਜੀ ਆਖਦੇ ਹਨ— ਇਹਨਾਂ ਤੋਂ ਬਚਦੇ ਉਹੀ ਹਨ ਜਿਨ੍ਹਾਂ ਦੇ ਹਿਰਦੇ ਵਿਚ ਸਭ ਰਸਾਂ ਦਾ ਘਰ ਪਰਮਾਤਮਾ ਦਾ ਨਾਮ ਮੌਜੂਦ ਹੈ ।੨।੬।
Says Kabeer, those who have the sublime essence of the Lord in their hearts - in the end, they are liberated. ||2||6||