ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥
ਇਹ ਮਨੁੱਖਾ ਸਰੀਰ (ਮਾਨੋ ਇਕ) ਨਗਰ ਹੈ, ਜੀਵ ਇਸ (ਨਗਰ ਦੀ) ਧਰਤੀ ਦਾ ਚੌਧਰੀ ਹੈ,
The body is a village, and the soul is the owner and farmer; the five farm-hands live there.
ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥
ਇਸ ਵਿਚ ਪੰਜ ਕਿਸਾਨ ਵੱਸਦੇ ਹਨ—ਅੱਖਾਂ, ਨੱਕ, ਕੰਨ, ਜੀਭ ਤੇ (ਕਾਮ-ਵਾਸ਼ਨਾ ਵਾਲੀ) ਇੰਦ੍ਰੀ । ਇਹ ਪੰਜੇ ਹੀ ਜੀਵ-ਚੌਧਰੀ ਦਾ ਕਿਹਾ ਨਹੀਂ ਮੰਨਦੇ (ਅਮੋੜ ਹਨ) ।੧।
The eyes, nose, ears, tongue and sensory organs of touch do not obey any order. ||1||
ਬਾਬਾ ਅਬ ਨ ਬਸਉ ਇਹ ਗਾਉ ॥
ਹੇ ਬਾਬਾ! ਹੁਣ ਮੈਂ ਇਸ ਪਿੰਡ ਵਿਚ ਨਹੀਂ ਵੱਸਣਾ,
O father, now I shall not live in this village.
ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥
ਜਿੱਥੇ ਰਿਹਾਂ ਉਹ ਪਟਵਾਰੀ ਜਿਸ ਦਾ ਨਾਮ ਚਿਤ੍ਰਗੁਪਤ ਹੈ, ਹਰੇਕ ਘੜੀ ਦਾ ਲੇਖਾ ਮੰਗਦਾ ਹੈ ।੧।ਰਹਾਉ।
The accountants summoned Chitar and Gupat, the recording scribes of the conscious and the unconscious, to ask for an account of each and every moment. ||1||Pause||
ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥
(ਜੋ ਜੀਵ ਇਹਨਾਂ ਪੰਜਾਂ ਦੇ ਅਧੀਨ ਹੋ ਕੇ ਰਹਿੰਦਾ ਹੈ) ਜਦੋਂ ਧਰਮਰਾਜ (ਇਸ ਜੀਵਨ ਵਿਚ ਕੀਤੇ ਕੰਮਾਂ ਦਾ) ਹਿਸਾਬ ਮੰਗਦਾ ਹੈ (ਉਸ ਦੇ ਜ਼ਿੰਮੇ) ਬਹੁਤ ਕੁਝ ਦੇਣਾ ਨਿਕਲਦਾ ਹੈ ।
When the Righteous Judge of Dharma calls for my account, there shall be a very heavy balance against me.
ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥
(ਜੋ ਜੀਵ ਇਹਨਾਂ ਪੰਜਾਂ ਦੇ ਅਧੀਨ ਹੋ ਕੇ ਰਹਿੰਦਾ ਹੈ) ਜਦੋਂ ਧਰਮਰਾਜ (ਇਸ ਜੀਵਨ ਵਿਚ ਕੀਤੇ ਕੰਮਾਂ ਦਾ) ਹਿਸਾਬ ਮੰਗਦਾ ਹੈ (ਉਸ ਦੇ ਜ਼ਿੰਮੇ) ਬਹੁਤ ਕੁਝ ਦੇਣਾ ਨਿਕਲਦਾ ਹੈ ।
The five farm-hands shall then run away, and the bailiff shall arrest the soul. ||2||
ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥
ਕਬੀਰ ਜੀ ਆਖਦੇ ਹਨ—ਹੇ ਸੰਤ ਜਨੋ! ਸੁਣੋ, ਇਸੇ ਹੀ ਮਨੁੱਖਾ ਜਨਮ ਵਿਚ (ਇਹਨਾਂ ਇੰਦ੍ਰਿਆਂ ਦਾ) ਹਿਸਾਬ ਮੁਕਾਉ (ਤੇ ਪ੍ਰਭੂ ਅੱਗੇ ਨਿੱਤ ਅਰਦਾਸ ਕਰੋ—ਹੇ ਪ੍ਰਭੂ!
Says Kabeer, listen, O Saints: settle your accounts in this farm.
ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥
ਇਸੇ ਹੀ ਵਾਰੀ (ਭਾਵ, ਇਸੇ ਹੀ ਜਨਮ ਵਿਚ) ਮੈਨੂੰ ਆਪਣੇ ਸੇਵਕ ਨੂੰ ਬਖ਼ਸ਼ ਲੈ, ਇਸ ਸੰਸਾਰ-ਸਮੁੰਦਰ ਵਿਚ ਮੇਰਾ ਮੁੜ ਫੇਰ ਨਾਹ ਹੋਵੇ ।੩।੭।
O Lord, please forgive Your slave now, in this life, so that he may not have to return again to this terrifying world-ocean. ||3||7||