ਰਾਜਨ ਕਉਨੁ ਤੁਮਾਰੈ ਆਵੈ ॥
ਹੇ ਰਾਜਾ (ਦੁਰਜੋਧਨ)! ਤੇਰੇ ਘਰ ਕੌਣ ਆਵੇ? (ਮੈਨੂੰ ਤੇਰੇ ਘਰ ਆਉਣ ਦੀ ਖਿੱਚ ਨਹੀਂ ਹੋ ਸਕਦੀ) ।
O king, who will come to you?
ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥
ਮੈਂ ਬਿਦਰ ਦਾ ਇਤਨਾ ਪੇ੍ਰਮ ਵੇਖਿਆ ਹੈ ਕਿ ਉਹ ਗ਼ਰੀਬ (ਭੀ) ਮੈਨੂੰ ਪਿਆਰਾ ਲੱਗਦਾ ਹੈ ।੧।ਰਹਾਉ।
I have seen such love from Bidur, that the poor man is pleasing to me. ||1||Pause||
ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥
ਤੂੰ ਹਾਥੀ (ਆਦਿਕ) ਵੇਖ ਕੇ ਮਾਣ ਵਿਚ ਆ ਕੇ ਖੁੰਝ ਗਿਆ ਹੈਂ, ਪਰਮਾਤਮਾ ਨੂੰ ਭੁਲਾ ਬੈਠਾ ਹੈਂ ।
Gazing upon your elephants, you have gone astray in doubt; you do not know the Great Lord God.
ਤੁਮਰੋ ਦੂਧੁ ਬਿਦਰ ਕੋ ਪਾਨ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥
ਇਕ ਪਾਸੇ ਤੇਰਾ ਦੁੱਧ ਹੈ, ਦੂਜੇ ਪਾਸੇ ਬਿਦਰ ਦਾ ਪਾਣੀ ਹੈ; ਇਹ ਪਾਣੀ ਮੈਨੂੰ ਅੰਮ੍ਰਿਤ ਦਿੱਸਦਾ ਹੈ ।੧।
I judge Bidur's water to be like ambrosial nectar, in comparison with your milk. ||1||
ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥
(ਬਿਦਰ ਦੇ ਘਰ ਦਾ ਰਿੱਝਾ ਹੋਇਆ) ਸਾਗ (ਤੇਰੀ ਰਸੋਈ ਦੀ ਪੱਕੀ) ਖੀਰ ਵਰਗਾ ਮੈਨੂੰ (ਮਿੱਠਾ) ਲੱਗਦਾ ਹੈ, (ਕਿਉਂਕਿ ਬਿਦਰ ਦੇ ਕੋਲ ਰਹਿ ਕੇ ਮੇਰੀ) ਰਾਤ ਪ੍ਰਭੂ ਦੇ ਗੁਣ ਗਾਂਦਿਆਂ ਬੀਤੀ ਹੈ ।
I find his rough vegetables to be like rice pudding; the night of my life passes singing the Glorious Praises of the Lord.
ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥
ਕਬੀਰ ਦਾ ਮਾਲਕ ਪ੍ਰਭੂ ਆਨੰਦ ਤੇ ਮੌਜ ਦਾ ਮਾਲਕ ਹੈ (ਜਿਵੇਂ ਉਸ ਨੇ ਕ੍ਰਿਸ਼ਨ-ਰੂਪ ਵਿਚ ਆ ਕੇ ਕਿਸੇ ਦੇ ਉੱਚੇ ਮਰਾਤਬੇ ਦੀ ਪਰਵਾਹ ਨਹੀਂ ਕੀਤੀ, ਤਿਵੇਂ) ਉਹ ਕਿਸੇ ਦੀ ਉੱਚੀ ਜਾਤ ਦੀ ਪਰਵਾਹ ਨਹੀਂ ਕਰਦਾ ।੨।੯।
Kabeer's Lord and Master is joyous and blissful; He does not care about anyone's social class. ||2||9||