ਸਲੋਕ ਕਬੀਰ ॥
Shalok, Kabeer:
ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥
ਜੋ ਮਨੁੱਖ ਇਸ ਜਗਤ-ਰੂਪ ਰਣ-ਭੂਮੀ ਵਿਚ ਦਲੇਰ ਹੋ ਕੇ ਵਿਕਾਰਾਂ ਦੇ ਟਾਕਰੇ ਤੇ ਅੜ ਖਲੋਤਾ ਹੈ, ਤੇ ਇਹ ਸਮਝਦਾ ਹੈ ਕਿ ਇਹ ਮਨੁੱਖਾ-ਜੀਵਨ ਹੀ ਮੌਕਾ ਹੈ ਜਦੋਂ ਇਹਨਾਂ ਨਾਲ ਲੜਿਆ ਜਾ ਸਕਦਾ ਹੈ, ਉਹ ਹੈ ਅਸਲ ਸੂਰਮਾ ।
The battle-drum beats in the sky of the mind; aim is taken, and the wound is inflicted.
ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥
ਉਸ ਦੇ ਦਸਮ-ਦੁਆਰ ਵਿਚ ਧੌਂਸਾ ਵੱਜਦਾ ਹੈ, ਉਸ ਦੇ ਨਿਸ਼ਾਨੇ ਤੇ ਚੋਟ ਪੈਂਦੀ ਹੈ (ਭਾਵ, ਉਸ ਦਾ ਮਨ ਪ੍ਰਭੂ-ਚਰਨਾਂ ਵਿਚ ਉੱਚੀਆਂ ਉਡਾਰੀਆਂ ਲਾਂਦਾ ਹੈ, ਜਿੱਥੇ ਕਿਸੇ ਵਿਕਾਰ ਦੀ ਸੁਣਾਈ ਹੀ ਨਹੀਂ ਹੋ ਸਕਦੀ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਵਿਚ ਜੁੜੇ ਰਹਿਣ ਦੀ ਧ੍ਰੂਹ ਪੈਂਦੀ ਹੈ) ।੧।
The spiritual warriors enter the field of battle; now is the time to fight! ||1||
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
(ਹਾਂ, ਇਕ ਹੋਰ ਭੀ ਸੂਰਮਾ ਹੈ) ਉਸ ਮਨੁੱਖ ਨੂੰ ਭੀ ਸੂਰਮਾ ਹੀ ਸਮਝਣਾ ਚਾਹੀਦਾ ਹੈ ਜੋ ਗ਼ਰੀਬਾਂ ਦੀ ਖ਼ਾਤਰ ਲੜਦਾ ਹੈ,
He alone is known as a spiritual hero, who fights in defense of religion.
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥
(ਗ਼ਰੀਬਾਂ ਵਾਸਤੇ ਲੜਦਾ ਲੜਦਾ) ਟੋਟੇ ਟੋਟੇ ਹੋ ਮਰਦਾ ਹੈ, ਪਰ ਲੜਾਈ ਦਾ ਮੈਦਾਨ ਕਦੇ ਨਹੀਂ ਛੱਡਦਾ (ਪਰ ਪਿਛਾਂਹ ਪੈਰ ਨਹੀਂ ਹਟਾਂਦਾ, ਆਪਣੀ ਜਿੰਦ ਬਚਾਣ ਦੀ ਖ਼ਾਤਰ ਗ਼ਰੀਬ ਦੀ ਫੜੀ ਹੋਈ ਬਾਂਹ ਨਹੀਂ ਛੱਡਦਾ) ।੨।੨।
He may be cut apart, piece by piece, but he never leaves the field of battle. ||2||2||