ਮਃ ੧ ਸਲੋਕੁ ॥
First Mehl, Shalok:
ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥
ਤਾਰੂ ਪਾਣੀ ਮੱਛੀ ਨੂੰ ਕੀਹ ਕਰ ਸਕਦਾ ਹੈ ? (ਭਾਵੇਂ ਕਿਤਨਾ ਹੀ ਡੂੰਘਾ ਹੋਵੇ ਮੱਛੀ ਨੂੰ ਪਰਵਾਹ ਨਹੀਂ) । ਆਕਾਸ਼ ਪੰਛੀ ਨੂੰ ਕੀਹ ਕਰ ਸਕਦਾ ਹੈ ? (ਆਕਾਸ਼ ਕਿਤਨਾ ਹੀ ਖੁਲ੍ਹਾ ਹੋਵੇ ਪੰਛੀ ਨੰੂ ਪਰਵਾਹ ਨਹੀਂ) (ਪਾਣੀ ਆਪਣੀ ਡੂੰਘਾਈ ਦਾ ਤੇ ਆਕਾਸ਼ ਆਪਣੀ ਖੁਲ੍ਹਾ ਦਾ ਅਸਰ ਨਹੀਂ ਪਾ ਸਕਦਾ) ।
What can deep water do to a fish? What can the vast sky do to a bird?
ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥
ਪਾਲਾ (ਕੱਕਰ) ਪੱਥਰ ਉਤੇ ਅਸਰ ਨਹੀਂ ਪਾ ਸਕਦਾ, ਘਰ ਦੇ ਵਸੇਬੇ ਦਾ ਅਸਰ ਖੁਸਰੇ (ਹੀਜੜੇ) ਉਤੇ ਨਹੀਂ ਪੈਂਦਾ ।
What can cold do to a stone? What is married life to a eunuch?
ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥
ਜੇ ਕੁੱਤੇ ਨੂੰ ਚੰਦਨ ਭੀ ਲਾ ਦੇਈਏ, ਤਾਂ ਭੀ ਉਸ ਦਾ ਅਸਲਾ ਕੁੱਤਿਆਂ ਵਾਲਾ ਹੀ ਰਹਿੰਦਾ ਹੈ ।
You may apply sandalwood oil to a dog, but he will still be a dog.
ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ॥
ਬੋਲੇ ਮਨੁੱਖ ਨੂੰ ਜੇ ਮੱਤਾਂ ਦੇਈਏ ਤੇ ਸਿੰਮ੍ਰਿਤੀਆਂ ਦੇ ਪਾਠ ਉਸ ਦੇ ਕੋਲ ਕਰੀਏ (ਉਹ ਤਾਂ ਸੁਣ ਹੀ ਨਹੀਂ ਸਕਦਾ) ।
You may try to teach a deaf person by reading the Simritees to him, but how will he learn?
ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥
ਅੰਨ੍ਹੇ ਮਨੁੱਖ ਨੂੰ ਚਾਨਣ ਵਿਚ ਰੱਖਿਆ ਜਾਏ, (ਉਸ ਦੇ ਪਾਸ ਭਾਵੇਂ) ਪੰਜਾਹ ਦੀਵੇ ਪਏ ਬਲਣ (ਉਸ ਨੂੰ ਕੁਝ ਨਹੀਂ ਦਿੱਸਣਾ) ।
You may place a light before a blind man and burn fifty lamps, but how will he see?
ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥
ਚੁਗਣ ਗਏ ਪਸ਼ੂਆਂ ਦੇ ਵੱਗ ਅਗੇ ਜੇ ਸੋਨਾ ਖਿਲਾਰ ਦੇਈਏ, ਤਾਂ ਭੀ ਉਹ ਘਾਹ ਚੁਗ ਚੁਗ ਕੇ ਹੀ ਖਾਏਗਾ (ਸੋਨੇ ਦੀ ਉਸ ਨੂੰ ਕਦਰ ਨਹੀਂ ਪੈ ਸਕਦੀ) ।
You may place gold before a herd of cattle, but they will pick out the grass to eat.
ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥
ਲੋਹੇ ਦਾ ਕੁਸ਼ਤਾ ਕਰ ਦੇਈਏ, ਤਾਂ ਭੀ ਢਲ ਕੇ ਉਹ ਕਪਾਹ (ਵਰਗਾ ਨਰਮ) ਨਹੀਂ ਬਣ ਸਕਦਾ ।
You may add flux to iron and melt it, but it will not become soft like cotton.
ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥੧॥
ਹੇ ਨਾਨਕ ! ਇਹੀ ਖ਼ੋਆਂ ਮੂਰਖ ਦੀਆਂ ਹਨ, ਕਿਤਨੀ ਮਤ ਦਿਓ, ਉਹ ਜਦੋਂ ਭੀ ਬੋਲਦਾ ਹੈ ਸਦਾ (ਉਹੀ ਬੋਲਦਾ ਹੈ ਜਿਸ ਨਾਲ ਕਿਸੇ ਦਾ) ਨੁਕਸਾਨ ਹੀ ਹੋਵੇ ।੬।
O Nanak, this is the nature of a fool-everything he speaks is useless and wasted. ||1||