ਮਾਰੂ ਕਬੀਰ ਜੀਉ ॥
Maaroo, Kabeer Jee:
ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥
ਹੇ ਕਮਲੇ ਮਨੁੱਖ! ਤੂੰ ਧਰਮ (ਮਨੁੱਖਾ-ਜੀਵਨ ਦਾ ਫ਼ਰਜ਼) ਵਿਸਾਰ ਦਿੱਤਾ ਹੈ ।
You have forgotten your religion, O madman; you have forgotten your religion.
ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥
ਤੂੰ ਪਸ਼ੂਆਂ ਵਾਂਗ ਢਿੱਡ ਭਰ ਕੇ ਸੁੱਤਾ ਰਹਿੰਦਾ ਹੈਂ; ਤੂੰ ਮਨੁੱਖ ਜੀਵਨ ਐਵੇਂ ਹੀ ਗੰਵਾ ਲਿਆ ਹੈ ।੧।ਰਹਾਉ।
You fill your belly, and sleep like an animal; you have wasted and lost this human life. ||1||Pause||
ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥
ਤੂੰ ਕਦੇ ਸਤਸੰਗ ਵਿਚ ਨਹੀਂ ਗਿਆ, ਜਗਤ ਦੇ ਝੂਠੇ ਧੰਧਿਆਂ ਵਿਚ ਹੀ ਮਸਤ ਹੈਂ;
You never joined the Saadh Sangat, the Company of the Holy. You are engrossed in false pursuits.
ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥
ਕਾਂ, ਕੁੱਤੇ, ਸੂਰ ਵਾਂਗ ਭਟਕਦਾ ਹੀ (ਜਗਤ ਤੋਂ) ਤੁਰ ਜਾਏਂਗਾ ।੧।
You wander like a dog, a pig, a crow; soon, you shall have to get up and leave. ||1||
ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥
ਜੋ ਮਨੁੱਖ ਮਨ, ਬਚਨ ਜਾਂ ਕਰਮ ਦੁਆਰਾ ਹੋਰਨਾਂ ਨੂੰ ਤੁੱਛ ਜਾਣਦੇ ਹਨ ਤੇ ਆਪਣੇ ਆਪ ਨੂੰ ਵੱਡੇ ਸਮਝਦੇ ਹਨ,
You believe that you yourself are great, and that others are small.
ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥
ਐਸੇ ਬੰਦੇ ਮੈਂ ਦੋਜ਼ਕ ਜਾਂਦੇ ਵੇਖੇ ਹਨ (ਭਾਵ, ਨਿੱਤ ਇਹ ਵੇਖਣ ਵਿਚ ਆਉਂਦਾ ਹੈ ਕਿ ਅਜਿਹੇ ਹੰਕਾਰੀ ਮਨੁੱਖ ਹਉਮੈ ਵਿਚ ਇਉਂ ਦੁਖੀ ਹੁੰਦੇ ਹਨ ਜਿਵੇਂ ਦੋਜ਼ਕ ਦੀ ਅੱਗ ਵਿਚ ਸੜ ਰਹੇ ਹਨ) ।੨।
Those who are false in thought, word and deed, I have seen them going to hell. ||2||
ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥
ਕਾਮ-ਵੱਸ ਹੋ ਕੇ, ਕੋ੍ਰਧ-ਅਧੀਨ ਹੋ ਕੇ, ਚਤਰਾਈਆ ਠੱਗੀਆਂ ਨਕਾਰੇ-ਪਨ ਵਿਚ,
The lustful, the angry, the clever, the deceitful and the lazy
ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥
ਦੂਜਿਆਂ ਦੀ ਨਿੰਦਿਆ ਕਰ ਕੇ, (ਹੇ ਕਮਲਿਆ!) ਤੂੰ ਜੀਵਨ ਗੁਜ਼ਾਰ ਦਿੱਤਾ ਹੈ, ਕਦੇ ਪ੍ਰਭੂ ਨੂੰ ਯਾਦ ਨਹੀਂ ਕੀਤਾ ।੩।
waste their lives in slander, and never remember their Lord in meditation. ||3||
ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥
ਮੂਰਖ ਮੂੜ੍ਹ ਗੰਵਾਰ ਮਨੁੱਖ ਪਰਮਾਤਮਾ ਨੂੰ ਨਹੀਂ ਸਿਮਰਦਾ,
Says Kabeer, the fools, the idiots and the brutes do not remember the Lord.
ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥
ਕਬੀਰ ਜੀ ਆਖਦੇ ਹਨ— ਪ੍ਰਭੂ ਦੇ ਨਾਮ ਨਾਲ ਸਾਂਝ ਨਹੀਂ ਪਾਂਦਾ । (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘੇਗਾ? ।੪।੧।
They do not know the Lord's Name; how can they be carried across? ||4||1||