ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ
Raag Maaroo, The Word Of Jai Dayv Jee:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥
(ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹੀ) ਖੱਬੀ ਸੁਰ ਵਿਚ ਪ੍ਰਾਣ ਚੜ੍ਹ ਭੀ ਗਏ ਹਨ, ਸੁਖਮਨਾ ਵਿਚ ਅਟਕਾਏ ਭੀ ਗਏ ਹਨ, ਤੇ ਸੱਜੀ ਸੁਰ ਰਸਤੇ ਸੋਲਾਂ ਵਾਰੀ ‘ਓਂ’ ਆਖ ਕੇ (ਉਤਰ) ਭੀ ਆਏ ਹਨ (ਭਾਵ, ਪ੍ਰਾਣਾਯਾਮ ਦਾ ਸਾਰਾ ਉੱਦਮ ਸਿਫ਼ਤਿ-ਸਾਲਾਹ ਵਿਚ ਹੀ ਆ ਗਿਆ ਹੈ,
The breath is drawn in through the left nostril; it is held in the central channel of the Sushmanaa, and exhaled through the right nostril, repeating the Lord's Name sixteen times.
 
ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥
ਸਿਫ਼ਤਿ-ਸਾਲਾਹ ਦੇ ਟਾਕਰੇ ਤੇ ਪ੍ਰਾਣ ਚਾੜ੍ਹਨ, ਟਿਕਾਣ ਅਤੇ ਉਤਾਰਨ ਵਾਲੇ ਸਾਧਨ ਪ੍ਰਾਣਾਯਾਮ ਦੀ ਲੋੜ ਹੀ ਨਹੀਂ ਰਹਿ ਗਈ) । (ਇਸ ਸਿਫ਼ਤਿ-ਸਾਲਾਹ ਦਾ ਸਦਕਾ) (ਵਿਕਾਰਾਂ ਵਿਚ ਪੈਣ ਕਰਕੇ) ਕਮਜ਼ੋਰ (ਹੋਏ) ਮਨ ਦਾ (‘ਦੁਬਿਧਾ ਦ੍ਰਿਸਟਿ’ ਵਾਲਾ) ਬਲ ਟੁੱਟ ਗਿਆ ਹੈ, ਅਮੋੜ ਮਨ ਦਾ ਚੰਚਲ ਸੁਭਾਉ ਰੁਕ ਗਿਆ ਹੈ, ਇਹ ਅਲ੍ਹੜ ਮਨ ਹੁਣ ਸੋਹਣੀ ਘਾੜਤ ਵਾਲਾ ਹੋ ਗਿਆ ਹੈ, ਇਥੇ ਅੱਪੜ ਕੇ ਇਸ ਨੇ ਨਾਮ-ਅੰਮ੍ਰਿਤ ਪੀ ਲਿਆ ਹੈ ।੧।
I am powerless; my power has been broken. My unstable mind has been stabliized, and my unadorned soul has been adorned. I drink in the Ambrosial Nectar. ||1||
 
ਮਨ ਆਦਿ ਗੁਣ ਆਦਿ ਵਖਾਣਿਆ ॥
ਹੇ ਮਨ! ਜਗਤ ਦੇ ਮੂਲ-ਪ੍ਰਭੂ ਦੀ ਸਿਫ਼ਤਿ
Within my mind, I chant the Name of the Primal Lord God, the Source of virtue.
 
ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥
ਸਾਲਾਹ ਕੀਤਿਆਂ ਤੇਰਾ ਵਿਤਕਰੇ ਵਾਲਾ ਸੁਭਾਉ ਪੱਧਰਾ ਹੋ ਗਿਆ ਹੈ ।੧।ਰਹਾਉ।
My vision, that You are I are separate, has melted away. ||1||Pause||
 
ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥
ਜੈਦੇਉ ਆਖਦੇ ਹਨ—ਜੇ ਆਰਾਧਣ-ਜੋਗ ਪ੍ਰਭੂ ਦੀ ਆਰਾਧਨਾ ਕਰੀਏ, ਜੇ ਸਰਧਾ-ਜੋਗ ਪ੍ਰਭੂ ਵਿਚ ਸਿਦਕ ਧਾਰੀਏ, ਤਾਂ ਉਸ ਨਾਲ ਇਕ-ਰੂਪ ਹੋ ਜਾਈਦਾ ਹੈ, ਜਿਵੇਂ ਪਾਣੀ ਨਾਲ ਪਾਣੀ ।
I worship the One who is worthy of being worshipped. I trust the One who is worthy of being trusted. Like water merging in water, I merge in the Lord.
 
ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥
ਜੇਦੈਵ-ਪ੍ਰਭੂ ਦਾ ਸਿਮਰਨ ਕੀਤਿਆਂ ਉਹ ਵਾਸ਼ਨਾਂ-ਰਹਿਤ ਬੇ-ਪਰਵਾਹ ਪ੍ਰਭੂ ਮਿਲ ਪੈਂਦਾ ਹੈ ।੨।੧।
Says Jai Dayv, I meditate and contemplate the Luminous, Triumphant Lord. I am lovingly absorbed in the Nirvaanaa of God. ||2||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by