ਕਬੀਰੁ ॥ ਮਾਰੂ ॥
Kabeer, Maaroo:
ਰਾਮੁ ਸਿਮਰੁ ਪਛੁਤਾਹਿਗਾ ਮਨ ॥
ਹੇ ਮਨ! (ਹੁਣ ਹੀ ਵੇਲਾ ਹੈ) ਪ੍ਰਭੂ ਦਾ ਸਿਮਰਨ ਕਰ, (ਨਹੀਂ ਤਾਂ ਸਮਾ ਵਿਹਾ ਜਾਣ ਤੇ) ਅਫ਼ਸੋਸ ਕਰੇਂਗਾ ।
Meditate in remembrance on the Lord, or else you will regret it in the end, O mind.
ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥
ਵਿਕਾਰਾਂ ਵਿਚ ਫਸੀ ਹੋਈ ਤੇਰੀ ਕਮਜ਼ੋਰ ਜਿੰਦ (ਧਨ ਪਦਾਰਥ ਦਾ) ਲੋਭ ਕਰ ਰਹੀ ਹੈ, ਪਰ ਤੂੰ ਥੋੜੇ ਹੀ ਦਿਨਾਂ ਵਿਚ (ਇਹ ਸਭ ਕੁਝ ਛੱਡ ਕੇ ਇੱਥੋਂ) ਤੁਰ ਜਾਏਂਗਾ ।੧।ਰਹਾਉ।
O sinful soul, you act in greed, but today or tomorrow, you will have to get up and leave. ||1||Pause||
ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥
ਹੇ ਮਨ! ਤੂੰ ਲਾਲਚ ਵਿਚ ਫਸ ਕੇ ਜੀਵਨ ਅਜਾਈਂ ਗਵਾ ਰਿਹਾ ਹੈਂ, ਮਾਇਆ ਦੀ ਭਟਕਣਾ ਵਿਚ ਖੁੰਝਿਆ ਫਿਰਦਾ ਹੈਂ ।
Clinging to greed, you have wasted your life, deluded in the doubt of Maya.
ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥
ਨਾਹ ਕਰ ਇਹ ਮਾਣ ਧਨ ਤੇ ਜੁਆਨੀ ਦਾ, (ਮੌਤ ਆਉਣ ਤੇ) ਕਾਗ਼ਜ਼ ਵਾਂਗ ਗਲ ਜਾਏਂਗਾ ।੧।
Do not take pride in your wealth and youth; you shall crumble apart like dry paper. ||1||
ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥
ਹੇ ਮਨ! ਜਦੋਂ ਜਮ ਨੇ ਆ ਕੇ ਕੇਸਾਂ ਤੋਂ ਫੜ ਕੇ ਤੈਨੂੰ ਭੁੰਞੇ ਪਟਕਾਇਆ, ਤਦੋਂ ਤੇਰੀ (ਉਸ ਅੱਗੇ) ਕੋਈ ਪੇਸ਼ ਨਹੀਂ ਜਾਇਗੀ ।
When the Messenger of Death comes and grabs you by the hair, and knocks you down, on that day, you shall be powerless.
ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥
ਤੂੰ ਹੁਣ ਪ੍ਰਭੂ ਦਾ ਸਿਮਰਨ ਭਜਨ ਨਹੀਂ ਕਰਦਾ, ਤੂੰ ਦਇਆ ਨਹੀਂ ਪਾਲਦਾ, ਮਰਨ ਵੇਲੇ ਦੁਖੀ ਹੋਵੇਂਗਾ ।੨।
You do not remember the Lord, or vibrate upon Him in meditation, and you do not practice compassion; you shall be beaten on your face. ||2||
ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥
ਹੇ ਮਨ! ਜਦੋਂ ਧਰਮਰਾਜ ਨੇ (ਤੈਥੋਂ ਜੀਵਨ ਵਿਚ ਕੀਤੇ ਕੰਮਾਂ ਦਾ) ਹਿਸਾਬ ਮੰਗਿਆ, ਤਾਂ ਕੀਹ ਮੂੰਹ ਲੈ ਕੇ ਉਸ ਦੇ ਸਾਹਮਣੇ ਹੋਵੇਂਗਾ?
When the Righteous Judge of Dharma calls for your account, what face will you show Him then?
ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥
ਕਬੀਰ ਜੀ ਆਖਦੇ ਹਨ—ਹੇ ਸੰਤ ਜਨੋ! ਸੁਣੋ, ਸਾਧ-ਸੰਗਤ ਵਿਚ ਰਹਿ ਕੇ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘੀਦਾ ਹੈ ।੩।੧।
Says Kabeer, listen, O Saints: in the Saadh Sangat, the Company of the Holy, you shall be saved. ||3||1||