ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ
Raag Maaroo, The Word Of Ravi Daas Jee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥
ਹੇ ਸੋਹਣੇ ਪ੍ਰਭੂ! ਤੈਥੋਂ ਬਿਨਾ ਅਜਿਹੀ ਕਰਨੀ ਹੋਰ ਕੌਣ ਕਰ ਸਕਦਾ ਹੈ?
O Love, who else but You could do such a thing?
ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥
(ਹੇ ਭਾਈ!) ਮੇਰਾ ਪ੍ਰਭੂ ਗ਼ਰੀਬਾਂ ਨੂੰ ਮਾਣ ਦੇਣ ਵਾਲਾ ਹੈ, (ਗ਼ਰੀਬ ਦੇ) ਸਿਰ ਉੱਤੇ ਭੀ ਛੱਤਰ ਝੁਲਾ ਦੇਂਦਾ ਹੈ (ਭਾਵ, ਗ਼ਰੀਬ ਨੂੰ ਭੀ ਰਾਜਾ ਬਣਾ ਦੇਂਦਾ ਹੈ) ।੧।ਰਹਾਉ।
O Patron of the poor, Lord of the World, You have put the canopy of Your Grace over my head. ||1||Pause||
ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀਂ ਢਰੈ ॥
(ਜਿਸ ਮਨੁੱਖ ਨੂੰ ਇਤਨਾ ਨੀਵਾਂ ਸਮਝਿਆ ਜਾਂਦਾ ਹੋਵੇ) ਕਿ ਉਸ ਦੀ ਭਿੱਟ ਸਾਰੇ ਸੰਸਾਰ ਨੂੰ ਲੱਗ ਜਾਏ (ਭਾਵ, ਜਿਸ ਮਨੁੱਖ ਦੇ ਛੋਹਣ ਨਾਲ ਹੋਰ ਸਾਰੇ ਲੋਕ ਆਪਣੇ ਆਪ ਨੂੰ ਭਿੱਟਿਆ ਗਿਆ ਸਮਝਣ ਲੱਗ ਪੈਣ) ਉਸ ਮਨੁੱਖ ਉੱਤੇ (ਹੇ ਪ੍ਰਭੂ!) ਤੂੰ ਹੀ ਕਿਰਪਾ ਕਰਦਾ ਹੈਂ ।
Only You can grant Mercy to that person whose touch pollutes the world.
ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥
(ਹੇ ਭਾਈ!) ਮੇਰਾ ਗੋਬਿੰਦ ਨੀਚ ਬੰਦਿਆਂ ਨੂੰ ਉੱਚੇ ਬਣਾ ਦੇਂਦਾ ਹੈ, ਉਹ ਕਿਸੇ ਤੋਂ ਡਰਦਾ ਨਹੀਂ ।੧।
You exalt and elevate the lowly, O my Lord of the Universe; You are not afraid of anyone. ||1||
ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥
(ਪ੍ਰਭੂ ਦੀ ਕਿਰਪਾ ਨਾਲ ਹੀ) ਨਾਮਦੇਵ ਕਬੀਰ ਤ੍ਰਿਲੋਚਨ ਸਧਨਾ ਅਤੇ ਸੈਨ (ਆਦਿਕ ਭਗਤ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਗਏ ।
Naam Dayv, Kabeer, Trilochan, Sadhana and Sain crossed over.
ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥
ਰਵਿਦਾਸ ਆਖਦੇ ਹਨ—ਹੇ ਸੰਤ ਜਨੋ! ਸੁਣੋ, ਪ੍ਰਭੂ ਸਭ ਕੁਝ ਕਰਨ ਦੇ ਸਮਰੱਥ ਹੈ ।੨।੧।
Says Ravi Daas, listen, O Saints, through the Dear Lord, all is accomplished. ||2||1||