ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥
(ਜਿਵੇਂ) ਪਪੀਹਾ ‘ਪ੍ਰਿਉ ਪ੍ਰਿਉ’ ਬੋਲਦਾ ਹੈ ਜਿਵੇਂ ਕੋਇਲ (‘ਕੂ ਕੂ’ ਦੀ ਮਿੱਠੀ) ਬੋਲੀ ਬੋਲਦੀ ਹ
The rainbird cries out, "Pri-o! Beloved!", and the song-bird sings the Lord's Bani.
ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥
(ਤਿਵੇਂ ਜੇਹੜੀ ਜੀਵ-ਇਸਤ੍ਰੀ ਵੈਰਾਗ ਵਿਚ ਆ ਕੇ ਮਿੱਠੀ ਸੁਰ ਨਾਲ ਪ੍ਰਭੂ-ਪਤੀ ਨੂੰ ਯਾਦ ਕਰਦੀ ਹੈ, ਉਹ) ਜੀਵ-ਇਸਤ੍ਰੀ (ਪ੍ਰਭੂ-ਮਿਲਾਪ ਦੇ) ਸਾਰੇ ਆਨੰਦ ਮਾਣਦੀ ਹੈ, ਤੇ ਉਸ ਦੇ ਚਰਨਾਂ ਵਿਚ ਟਿਕੀ ਰਹਿੰਦੀ ਹੈ ।
The soul-bride enjoys all the pleasures, and merges in the Being of her Beloved.
ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥
ਜਦੋਂ ਉਹ ਪ੍ਰਭੂ ਨੂੰ ਚੰਗੀ ਲੱਗ ਪੈਂਦੀ ਹੈ, (ਤਾਂ ਉਸ ਦੀ ਮਿਹਰ ਨਾਲ) ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਹੀ ਜੀਵ-ਇਸਤ੍ਰੀ ਚੰਗੇ ਭਾਗਾਂ ਵਾਲੀ ਹੈ ।
She merges into the Being of her Beloved, when she becomes pleasing to God; she is the happy, blessed soul-bride.
ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥
ਉਹ ਆਪਣੇ ਸਰੀਰ ਨੂੰ (ਸਰੀਰਕ ਇੰਦ੍ਰਿਆਂ ਨੂੰ) ਜੁਗਤੀ ਵਿਚ ਰੱਖ ਕੇ ਪ੍ਰਭੂ ਦੇ ਆਪਣੇ ਸਰੂਪ ਵਿਚ ਟਿਕ ਜਾਂਦੀ ਹੈ, ਤੇ (ਮਾਇਕ ਪਦਾਰਥਾਂ ਦੇ ਮੋਹ ਤੋਂ ਉੱਠ ਕੇ) ਪ੍ਰਭੂ ਦਾ ਉੱਚਾ ਟਿਕਾਣਾ ਮੱਲ ਲੈਂਦੀ ਹੈ ।
Establishing the nine houses, and the Royal Mansion of the Tenth Gate above them, the Lord dwells in that home deep within the self.
ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥
ਇਸਤ੍ਰੀ ਪ੍ਰਭੂ ਦੇ ਪਿਆਰ ਵਿਚ ਰੰਗੀਜ ਕੇ ਦਿਨ ਰਾਤ ਉਸ ਨੂੰ ਸਿਮਰਦੀ ਹੈ, ਤੇ ਆਖਦੀ ਹੈ—ਇਹ ਸਾਰੀ ਸ੍ਰਿਸ਼ਟੀ ਤੇਰੀ ਰਚੀ ਹੋਈ ਹੈ, ਤੂੰ ਹੀ ਮੇਰਾ ਪਿਆਰਾ ਖਸਮ-ਸਾਈਂ ਹੈਂ ।
All are Yours, You are my Beloved; night and day, I celebrate Your Love.
ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥
ਹੇ ਨਾਨਕ! ਜਿਵੇਂ ਪਪੀਹਾ ਪ੍ਰਿਉ ਪ੍ਰਿਉ ਬੋਲਦਾ ਹੈ ਜਿਵੇਂ ਕੋਇਲ ਮਿੱਠਾ ਬੋਲ ਬੋਲਦੀ ਹੈ, ਤਿਵੇਂ ਉਹ ਜੀਵ-ਇਸਤ੍ਰੀ ਗੁਰ-ਸ਼ਬਦ ਦੀ ਰਾਹੀਂ (ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ) ਸੋਹਣੀ ਲੱਗਦੀ ਹੈ ।੨।
O Nanak, the rainbird cries out, "Pri-o! Pri-o! Beloved! Beloved!" The song-bird is embellished with the Word of the Shabad. ||2||