ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥
ਹੇ ਮੇਰੇ ਪ੍ਰੀਤਮ! ਹੇ ਰਸ-ਭਿੰਨੇ ਹਰੀ! ਹੇ ਮੇਰੇ ਮਨ ਤਨ ਵਿਚ ਰਮੇ ਹੋਏ!
Please listen, O my Beloved Lord - I am drenched with Your Love.
ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥
ਤੂੰ (ਮੇਰੀ ਅਰਜ਼ੋਈ) ਸੁਣ, (ਮੇਰਾ ਮਨ ਤੈਨੂੰ) ਇਕ ਘੜੀ ਵਾਸਤੇ ਭੀ ਭੁਲਾ ਨਹੀਂ ਸਕਦਾ ।
My mind and body are absorbed in dwelling on You; I cannot forget You, even for an instant.
ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥
ਮੈਂ ਇਕ ਘੜੀ ਭਰ ਭੀ ਤੈਨੂੰ ਵਿਸਾਰ ਨਹੀਂ ਸਕਦਾ, ਮੈਂ ਤੈਥੋਂ (ਸਦਾ) ਸਦਕੇ ਹਾਂ, ਤੇਰੀ ਸਿਫ਼ਤਿ-ਸਾਲਾਹ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ।
How could I forget You, even for an instant? I am a sacrifice to You; singing Your Glorious Praises, I live.
ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥
(ਪਰਮਾਤਮਾ ਤੋਂ ਬਿਨਾ ਤੋੜ ਨਿਭਣ ਵਾਲਾ) ਨਾ ਕੋਈ ਮੇਰਾ (ਸਦਾ ਦਾ) ਸਾਥੀ ਹੈ ਨਾਹ ਹੀ ਮੈਂ ਕਿਸੇ ਦਾ (ਸਦਾ ਦਾ) ਸਾਥੀ ਹਾਂ, ਪਰਮਾਤਮਾ ਦੀ ਯਾਦ ਤੋਂ ਬਿਨਾ ਮੇਰਾ ਮਨ ਧੀਰਜ ਨਹੀਂ ਫੜਦਾ ।
No one is mine; unto whom do I belong? Without the Lord, I cannot survive.
ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥
ਜਿਸ ਮਨੁੱਖ ਨੇ ਪਰਮਾਤਮਾ ਦਾ ਆਸਰਾ ਲਿਆ ਹੈ, ਜਿਸ ਦੇ ਹਿਰਦੇ ਵਿਚ ਪ੍ਰਭੂ ਦੇ ਚਰਨ ਵੱਸ ਪਏ ਹਨ, ਉਸ ਦਾ ਸਰੀਰ ਪਵਿੱਤ੍ਰ ਹੋ ਜਾਂਦਾ ਹੈ ।
I have grasped the Support of the Lord's Feet; dwelling there, my body has become immaculate.
ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥
ਹੇ ਨਾਨਕ! ਉਹ ਮਨੁੱਖ ਲੰਮੇ ਜਿਗਰੇ ਵਾਲਾ ਹੋ ਜਾਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਮਨ ਧੀਰਜ ਵਾਲਾ ਬਣ ਜਾਂਦਾ ਹੈ ।੩।
O Nanak, I have obtained profound insight, and found peace; my mind is comforted by the Word of the Guru's Shabad. ||3||