ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥
(ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ), ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਸੁਹਾਵਣੀਆਂ ਬੂੰਦਾਂ ਦੀ ਧਾਰ ਵਰ੍ਹਦੀ ਹੈ,
The Ambrosial Nectar rains down on us! Its drops are so delightful!
ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥
ਉਸ ਅਡੋਲ ਅਵਸਥਾ ਵਿਚ ਟਿਕੀ ਹੋਈ ਨੂੰ ਪ੍ਰੇਮ ਵਿਚ ਟਿਕੀ ਹੋਈ ਨੂੰ ਸੱਜਣ ਪ੍ਰਭੂ ਆ ਮਿਲਦਾ ਹੈ, ਪ੍ਰਭੂ ਨਾਲ ਉਸ ਦੀ ਪ੍ਰੀਤ ਬਣ ਜਾਂਦੀ ਹੈ ।
Meeting the Guru, the Best Friend, with intuitive ease, the mortal falls in love with the Lord.
ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥
(ਉਸ ਜੀਵ-ਇਸਤ੍ਰੀ ਦਾ ਹਿਰਦਾ ਪ੍ਰਭੂ-ਦੇਵ ਦੇ ਟਿਕਣ ਲਈ ਮੰਦਰ ਬਣ ਜਾਂਦਾ ਹੈ) ਜਦੋਂ ਪ੍ਰਭੂ ਨੂੰ ਚੰਗਾ ਲੱਗਦਾ ਹੈ, ਉਹ ਉਸ ਜੀਵ-ਇਸਤ੍ਰੀ ਦੇ ਹਿਰਦੇ-ਮੰਦਰ ਵਿਚ ਆ ਟਿਕਦਾ ਹੈ, ਉਹ ਜੀਵ-ਇਸਤ੍ਰੀ ਉਤਾਵਲੀ ਹੋ ਹੋ ਕੇ ਉਸ ਦੇ ਗੁਣ ਗਾਂਦੀ ਹੈ,
The Lord comes into the temple of the body, when it pleases God's Will; the soul-bride rises up, and sings His Glorious Praises.
ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥
(ਤੇ ਆਖਦੀ ਹੈ—) ਹਰੇਕ ਭਾਗਾਂ ਵਾਲੀ ਦੇ ਹਿਰਦੇ-ਘਰ ਵਿਚ ਪ੍ਰਭੂ-ਪਤੀ ਰਲੀਆਂ ਮਾਣਦਾ ਹੈ, ਪ੍ਰਭੂ-ਪਤੀ ਨੇ ਮੈਨੂੰ ਕਿਉਂ ਭੁਲਾ ਦਿੱਤਾ ਹੈ? (ਉਹ ਤਰਲੇ ਲੈ ਲੈ ਕੇ ਗੁਰੂ ਅੱਗੇ ਇਉਂ ਅਰਦਾਸ ਕਰਦੀ ਹੈ—) ਹੇ ਲਿਫ਼ ਕੇ ਘਟ ਬੰਨ੍ਹ ਕੇ ਆਏ ਬੱਦਲ!
In each and every home, the Husband Lord ravishes and enjoys the happy soul-brides; so why has He forgotten me?
ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥
ਪ੍ਰੇਮ ਨਾਲ ਵਰ੍ਹ (ਹੇ ਤਰਸ ਕਰ ਕੇ ਆਏ ਗੁਰੂ ਪਾਤਿਸ਼ਾਹ! ਪ੍ਰੇਮ ਨਾਲ ਮੇਰੇ ਅੰਦਰ ਸਿਫ਼ਤਿ-ਸਾਲਾਹ ਦੀ ਵਰਖਾ ਕਰ), ਪ੍ਰਭੂ ਦਾ ਪਿਆਰ ਮੇਰੇ ਮਨ ਵਿਚ, ਮੇਰੇ ਤਨ ਵਿਚ ਆਨੰਦ ਪੈਦਾ ਕਰਦਾ ਹੈ ।
The sky is overcast with heavy, low-hanging clouds; the rain is delightful, and my Beloved's Love is pleasing to my mind and body.
ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥
ਹੇ ਨਾਨਕ! ਜਿਸ (ਸੁਭਾਗ) ਹਿਰਦੇ-ਘਰ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੀ ਵਰਖਾ ਹੁੰਦੀ ਹੈ, ਪ੍ਰਭੂ ਕਿਰਪਾ ਧਾਰ ਕੇ ਆਪ ਉਥੇ ਆ ਟਿਕਦਾ ਹੈ ।੪।
O Nanak, the Ambrosial Nectar of Gurbani rains down; the Lord, in His Grace, has come into the home of my heart. ||4||