ਮਃ ੧ ॥
First Mehl:
ਕੈਹਾ ਕੰਚਨੁ ਤੁਟੈ ਸਾਰੁ ॥
ਜੇ ਕੈਹਾਂ, ਸੋਨਾ ਜਾਂ ਲੋਹਾ ਟੁੱਟ ਜਾਏ,
When pieces of bronze or gold or iron break,
ਅਗਨੀ ਗੰਢੁ ਪਾਏ ਲੋਹਾਰੁ ॥
ਅੱਗ ਨਾਲ ਲੋਹਾਰ (ਆਦਿਕ) ਗਾਂਢਾ ਲਾ ਦੇਂਦਾ ਹੈ,
the metal-smith welds them together again in the fire, and the bond is established.
ਗੋਰੀ ਸੇਤੀ ਤੁਟੈ ਭਤਾਰੁ ॥
ਜੇ ਵਹੁਟੀ ਨਾਲ ਖਸਮ ਨਾਰਾਜ਼ ਹੋ ਜਾਏ,
If a husband leaves his wife,
ਪੁਤੀਂ ਗੰਢੁ ਪਵੈ ਸੰਸਾਰਿ ॥
ਤਾਂ ਜਗਤ ਵਿਚ (ਇਹਨਾਂ ਦਾ) ਜੋੜ ਪੱੁਤ੍ਰਾਂ ਦੀ ਰਾਹੀਂ ਬਣਦਾ ਹੈ ।
their children may bring them back together in the world, and the bond is established.
ਰਾਜਾ ਮੰਗੈ ਦਿਤੈ ਗੰਢੁ ਪਾਇ ॥
ਰਾਜਾ (ਪਰਜਾ ਪਾਸੋਂ ਮਾਮਲਾ) ਮੰਗਦਾ ਹੈ (ਨਾਹ ਦਿੱਤਾ ਜਾਏ ਤਾਂ ਰਾਜਾ ਪਰਜਾ ਦੀ ਵਿਗੜਦੀ ਹੈ, ਮਾਮਲਾ) ਦਿੱਤਿਆਂ (ਰਾਜਾ ਪਰਜਾ ਦਾ) ਮੇਲ ਬਣਦਾ ਹੈ ।
When the king makes a demand, and it is met, the bond is established.
ਭੁਖਿਆ ਗੰਢੁ ਪਵੈ ਜਾ ਖਾਇ ॥
ਭੁੱਖ ਨਾਲ ਆਤੁਰ ਹੋਏ ਬੰਦੇ ਦਾ (ਆਪਣੇ ਸਰੀਰ ਨਾਲ ਤਾਂ ਹੀ) ਸੰਬੰਧ ਬਣਿਆ ਰਹਿੰਦਾ ਹੈ ਜੇ ਉਹ (ਰੋਟੀ) ਖਾਏ ।
When the hungry man eats, he is satisfied, and the bond is established.
ਕਾਲਾ ਗੰਢੁ ਨਦੀਆ ਮੀਹ ਝੋਲ ॥
ਕਾਲਾਂ ਨੂੰ ਗੰਢ ਪੈਂਦੀ ਹੈ (ਭਾਵ, ਕਾਲ ਮੁੱਕ ਜਾਂਦੇ ਹਨ) ਜੇ ਬਹੁਤੇ ਮੀਂਹ ਪੈ ਕੇ ਨਦੀਆਂ ਚੱਲਣ ।
In the famine, the rain fills the streams to overflowing, and the bond is established.
ਗੰਢੁ ਪਰੀਤੀ ਮਿਠੇ ਬੋਲ ॥
ਮਿੱਠੇ ਬਚਨਾਂ ਨਾਲ ਪਿਆਰ ਦੀ ਗੰਢ ਪੈਂਦੀ ਹੈ (ਭਾਵ, ਪਿਆਰ ਪੱਕਾ ਹੁੰਦਾ ਹੈ ।
There is a bond between love and words of sweetness.
ਬੇਦਾ ਗੰਢੁ ਬੋਲੇ ਸਚੁ ਕੋਇ ॥
ਵੈਦ (ਆਦਿਕ ਧਰਮ ਪੁਸਤਕਾਂ) ਨਾਲ (ਮਨੁੱਖ ਦਾ ਤਦੋਂ) ਜੋੜ ਜੋੜਦਾ ਹੈ ਜੇ ਮਨੁੱਖ ਸੱਚ ਬੋਲੇ ।
When one speaks the Truth, a bond is established with the Holy Scriptures.
ਮੁਇਆ ਗੰਢੁ ਨੇਕੀ ਸਤੁ ਹੋਇ ॥
ਮੁਏ ਬੰਦਿਆਂ ਦਾ (ਜਗਤ ਨਾਲ) ਸੰਬੰਧ ਬਣਿਆ ਰਹਿੰਦਾ ਹੈ (ਭਾਵ, ਪਿਛੋਂ ਲੋਕ ਯਾਦ ਕਰਦੇ ਹਨ) ਜੇ ਮਨੁੱਖ ਭਲਾਈ ਤੇ ਦਾਨ ਕਰਦਾ ਰਹੇ ।
Through goodness and truth, the dead establish a bond with the living.
ਏਤੁ ਗੰਢਿ ਵਰਤੈ ਸੰਸਾਰੁ ॥
(ਸੋ) ਇਸ ਤਰ੍ਹਾਂ ਦੇ ਸੰਬੰਧ ਨਾਲ ਜਗਤ (ਦਾ ਵਿਹਾਰ) ਚੱਲਦਾ ਹੈ ।
Such are the bonds which prevail in the world.
ਮੂਰਖ ਗੰਢੁ ਪਵੈ ਮੁਹਿ ਮਾਰ ॥
ਮੂੰਹ ਤੇ ਮਾਰ ਪਿਆਂ ਮੂਰਖ (ਦੇ ਮੂਰਖ-ਪੁਣੇ) ਨੂੰ ਰੋਕ ਪਾਂਦੀ ਹੈ ।
The fool establishes his bonds only when he is slapped in the face.
ਨਾਨਕੁ ਆਖੈ ਏਹੁ ਬੀਚਾਰੁ ॥
ਨਾਨਕ ਇਹ ਵਿਚਾਰ (ਦੀ ਗੱਲ) ਦੱਸਦਾ ਹੈ,
Nanak says this after deep reflection:
ਸਿਫਤੀ ਗੰਢੁ ਪਵੈ ਦਰਬਾਰਿ ॥੨॥
ਕਿ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦੀ ਰਾਹੀਂ (ਪ੍ਰਭੂ ਦੇ ਦਰਬਾਰ ਵਿਚ (ਆਦਰ-ਪਿਆਰ ਦਾ) ਜੋੜ ਜੁੜਦਾ ਹੈ ।੨।
through the Lord's Praise, we establish a bond with His Court. ||2||