ਵੈਸਾਖੁ ਭਲਾ ਸਾਖਾ ਵੇਸ ਕਰੇ ॥
ਵੈਸਾਖ (ਦਾ ਮਹੀਨਾ ਕੇਹਾ) ਚੰਗਾ ਲੱਗਦਾ ਹੈ! (ਰੁੱਖਾਂ ਦੀਆਂ) ਲਗਰਾਂ (ਸੱਜ-ਵਿਆਹੀਆਂ ਮੁਟਿਆਰਾਂ ਵਾਂਗ ਕੂਲੇ ਕੂਲੇ ਪੱਤਰਾਂ ਦਾ) ਹਾਰ-ਸਿੰਗਾਰ ਕਰਦੀਆਂ ਹਨ । (ਇਹਨਾਂ ਲਗਰਾਂ ਦਾ ਹਾਰ-ਸਿੰਗਾਰ ਵੇਖ ਕੇ ਪਤੀ ਤੋਂ ਵਿਛੁੜੀ ਨਾਰ ਦੇ ਅੰਦਰ ਭੀ ਪਤੀ ਨੂੰ ਮਿਲਣ ਲਈ ਧ੍ਰੂਹ ਪੈਂਦੀ ਹੈ, ਤੇ ਉਹ ਆਪਣੇ ਘਰ ਦੇ ਬੂਹੇ ਵਿਚ ਖਲੋਤੀ ਰਾਹ ਤੱਕਦੀ ਹੈ ।
Baisakhi is so pleasant; the branches blossom with new leaves.
ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥
ਇਸੇ ਤਰ੍ਹਾਂ ਕੁਦਰਤਿ-ਰਾਣੀ ਦਾ ਸੋਹਜ-ਸਿੰਗਾਰ ਵੇਖ ਕੇ ਉਮਾਹ-ਭਰੀ) ਜੀਵ-ਇਸਤ੍ਰੀ ਆਪਣੇ (ਹਿਰਦੇ-) ਦਰ ਤੇ ਪ੍ਰਭੂ-ਪਤੀ ਦੀ ਉਡੀਕ ਕਰਦੀ ਹੈ (ਤੇ ਆਖਦੀ ਹੈ—ਹੇ ਪ੍ਰਭੂ-ਪਤੀ!) ਮਿਹਰ ਕਰ ਕੇ (ਮੇਰੇ ਹਿਰਦੇ-ਘਰ ਵਿਚ) ਆਓ ।
The soul-bride yearns to see the Lord at her door. Come, O Lord, and take pity on me!
ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥
ਹੇ ਪਿਆਰੇ! (ਮੇਰੇ) ਘਰ ਵਿਚ ਆਓ, ਮੈਨੂੰ ਇਸ ਬਿਖਮ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਾ, ਤੈਥੋਂ ਬਿਨਾ ਮੇਰੀ ਕਦਰ ਅੱਧੀ ਕੌਡੀ ਜਿਤਨੀ ਭੀ ਨਹੀਂ ਹੈ ।
Please come home, O my Beloved; carry me across the treacherous world-ocean. Without You, I am not worth even a shell.
ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥
ਪਰ, ਹੇ ਮਿਤ੍ਰ-ਪ੍ਰਭੂ! ਜੇ ਗੁਰੂ ਤੇਰਾ ਦਰਸਨ ਕਰ ਕੇ ਮੈਨੂੰ ਭੀ ਦਰਸਨ ਕਰਾ ਦੇਵੇ, ਤੇ ਜੇ ਮੈਂ ਤੈਨੂੰ ਚੰਗੀ ਲੱਗ ਪਵਾਂ, ਤਾਂ ਕੌਣ ਮੇਰਾ ਮੁੱਲ ਪਾ ਸਕਦਾ ਹੈ?
Who can estimate my worth, if I am pleasing to You? I see You, and inspire others to see You, O my Love.
ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥
ਫਿਰ ਤੂੰ ਮੈਨੂੰ ਕਿਤੇ ਦੂਰ ਨਹੀਂ ਜਾਪੇਂਗਾ, ਮੈਨੂੰ ਯਕੀਨ ਹੋਵੇਗਾ ਕਿ ਤੂੰ ਮੇਰੇ ਅੰਦਰ ਵੱਸ ਰਿਹਾ ਹੈਂ, ਉਸ ਟਿਕਾਣੇ ਦੀ ਮੈਨੂੰ ਪਛਾਣ ਹੋ ਜਾਇਗੀ ਜਿਥੇ ਤੂੰ ਵੱਸਦਾ ਹੈਂ ।
I know that You are not far away; I believe that You are deep within me, and I realize Your Presence.
ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥
ਹੇ ਨਾਨਕ! ਵੈਸਾਖ ਵਿਚ (ਕੁਦਰਤਿ-ਰਾਣੀ ਦਾ ਸੋਹਜ-ਸਿੰਗਾਰ ਵੇਖ ਕੇ ਉਹ ਜੀਵ-ਇਸਤ੍ਰੀ) ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲੈਂਦੀ ਹੈ ਜਿਸ ਦੀ ਸੁਰਤਿ ਗੁਰੂ ਦੇ ਸ਼ਬਦ ਵਿਚ ਜੁੜੀ ਰਹਿੰਦੀ ਹੈ, ਜਿਸ ਦਾ ਮਨ (ਸਿਫ਼ਤਿ-ਸਾਲਾਹ ਵਿਚ ਹੀ) ਗਿੱਝ ਜਾਂਦਾ ਹੈ ।੬।
O Nanak, finding God in Baisakhi, the consciousness is filled with the Word of the Shabad, and the mind comes to believe. ||6||