ਆਸਾੜੁ ਭਲਾ ਸੂਰਜੁ ਗਗਨਿ ਤਪੈ ॥
(ਜਦੋਂ) ਹਾੜ ਮਹੀਨਾ ਚੰਗਾ ਜੋਬਨ ਵਿਚ ਹੁੰਦਾ ਹੈ, ਆਕਾਸ਼ ਵਿਚ ਸੂਰਜ ਤਪਦਾ ਹੈ ।
The month of Aasaarh is good; the sun blazes in the sky.
ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥
(ਜਿਉਂ ਜਿਉਂ ਸੂਰਜ ਧਰਤੀ ਦੀ ਨਮੀ ਨੂੰ) ਸੁਕਾਂਦਾ ਹੈ, ਧਰਤੀ ਦੁੱਖ ਸਹਾਰਦੀ ਹੈ (ਧਰਤੀ ਦੇ ਜੀਅ-ਜੰਤ ਔਖੇ ਹੁੰਦੇ ਹਨ), ਧਰਤੀ ਅੱਗ (ਵਾਂਗ) ਭਖਦੀ ਹੈ ।
The earth suffers in pain, parched and roasted in the fire.
ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥
(ਸੂਰਜ) ਅੱਗ (ਵਾਂਗ) ਪਾਣੀ ਨੂੰ ਸੁਕਾਂਦਾ ਹੈ, (ਹਰੇਕ ਦੀ ਜਿੰਦ) ਕ੍ਰਾਹ ਕ੍ਰਾਹ ਕੇ ਦੁਖੀ ਹੁੰਦੀ ਹੈ, ਫਿਰ ਭੀ ਸੂਰਜ ਆਪਣਾ ਕਰਤੱਬ ਨਹੀਂ ਛੱਡਦਾ (ਕਰੀ ਜਾਂਦਾ ਹੈ) ।
The fire dries up the moisture, and she dies in agony. But even then, the sun does not grow tired.
ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥
(ਸੂਰਜ ਦਾ) ਰਥ ਚੱਕਰ ਲਾਂਦਾ ਹੈ, ਕਮਜ਼ੋਰ ਜਿੰਦ ਕਿਤੇ ਛਾਂ ਦਾ ਆਸਰਾ ਲੈਂਦੀ ਹੈ, ਬੀਂਡਾ ਭੀ ਬਾਹਰ ਜੂਹ ਵਿਚ (ਰੁੱਖ ਦੀ ਛਾਵੇਂ) ਟੀਂ ਟੀਂ ਪਿਆ ਕਰਦਾ ਹੈ (ਹਰੇਕ ਜੀਵ ਤਪਸ਼ ਤੋਂ ਜਾਨ ਲੁਕਾਂਦਾ ਦਿੱਸਦਾ ਹੈ) ।
His chariot moves on, and the soul-bride seeks shade; the crickets are chirping in the forest.
ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥
(ਅਜੇਹੀ ਮਾਨਸਕ ਤਪਸ਼ ਦਾ) ਦੁੱਖ ਉਸ ਜੀਵ-ਇਸਤ੍ਰੀ ਦੇ ਸਾਹਮਣੇ (ਭਾਵ, ਜੀਵਨ-ਸਫ਼ਰ ਵਿਚ) ਮੌਜੂਦ ਰਹਿੰਦਾ ਹੈ, ਜੋ ਮੰਦੇ ਕਰਮਾਂ (ਦੀ ਪੰਡ ਸਿਰੇ ਉਤੇ) ਬੰਨ੍ਹ ਕੇ ਤੁਰਦੀ ਹੈ । ਆਤਮਕ ਆਨੰਦ ਸਿਰਫ਼ ਉਸ ਨੂੰ ਹੈ ਜੋ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਦੀ ਹੈ ।
She ties up her bundle of faults and demerits, and suffers in the world hereafter. But dwelling on the True Lord, she finds peace.
ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥
ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ ਹਰੀ-ਨਾਮ ਸਿਮਰਨ ਵਾਲਾ ਮਨ ਦਿੱਤਾ ਹੈ, ਪ੍ਰਭੂ ਨਾਲ ਉਸ ਦਾ ਸਦੀਵੀ ਸਾਥ ਬਣ ਜਾਂਦਾ ਹੈ (ਉਸ ਨੂੰ ਹਾੜ ਦੀ ਕਹਰ ਦੀ ਤਪਸ਼ ਵਰਗਾ ਵਿਕਾਰਾਂ ਦਾ ਸੇਕ ਪੋਹ ਨਹੀਂ ਸਕਦਾ) ।੮।
O Nanak, I have given this mind to Him; death and life rest with God. ||8||