ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥
ਭਾਦਰੋਂ (ਦਾ ਮਹੀਨਾ) ਆ ਗਿਆ ਹੈ । ਵਰਖਾ ਰੁੱਤ ਵਿਚ ਟੋਏ ਟਿੱਬੇ ਪਾਣੀ ਨਾਲ ਭਰੇ ਹੋਏ ਹਨ, (ਇਸ ਨਜ਼ਾਰੇ ਦਾ) ਰੰਗ ਮਾਣਿਆ ਜਾ ਸਕਦਾ ਹੈ ।
In Bhaadon, the young woman is confused by doubt; later, she regrets and repents.
ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥
(ਪਰ) ਜੇਹੜੀ ਇਸਤ੍ਰੀ ਭਰ-ਜੋਬਨ ਵਿਚ (ਜੋਬਨ ਦੇ ਮਾਣ ਦੇ) ਭੁਲੇਖੇ ਵਿਚ ਗ਼ਲਤੀ ਖਾ ਗਈ, ਉਸ ਨੂੰ (ਪਤੀ ਦੇ ਵਿਛੋੜੇ ਵਿਚ) ਪਛਤਾਣਾ ਹੀ ਪਿਆ (ਉਸ ਨੂੰ ਨੀਰ-ਭਰੇ ਥਾਂ ਚੰਗੇ ਨਾਹ ਲੱਗੇ) ।
The lakes and fields are overflowing with water; the rainy season has come - the time to celebrate!
ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥
ਕਾਲੀ ਰਾਤ ਨੂੰ ਮੀਂਹ ਵਰ੍ਹਦਾ ਹੈ, ਡੱਡੂ ਗੁੜੈਂ ਗੁੜੈਂ ਕਰਦੇ ਹਨ, ਮੋਰ ਕੁਹਕਦੇ ਹਨ,
In the dark of night it rains; how can the young bride find peace? The frogs and peacocks send out their noisy calls.
ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥
ਪਪੀਹਾ ਭੀ ‘ਪ੍ਰਿਉ ਪ੍ਰਿਉ’ ਕਰਦਾ ਹੈ, (ਪਰ ਪਤੀ ਤੋਂ ਵਿਛੁੜੀ) ਨਾਰ ਨੂੰ (ਇਸ ਸੁਹਾਵਣੇ ਰੰਗ ਤੋਂ) ਆਨੰਦ ਨਹੀਂ ਮਿਲਦਾ ।
Pri-o! Pri-o! Beloved! Beloved! cries the rainbird, while the snakes slither around, biting.
ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥
ਉਸ ਨੂੰ ਤਾਂ (ਭਾਦਰੋਂ ਵਿਚ ਇਹੀ ਦਿੱਸਦਾ ਹੈ ਕਿ) ਸੱਪ ਡੰਗਦੇ ਫਿਰਦੇ ਹਨ, ਮੱਛਰ ਡੰਗ ਮਾਰਦੇ ਹਨ । ਚੁਫੇਰੇ ਛੱਪੜ-ਤਲਾਬ (ਮੀਂਹ ਦੇ ਪਾਣੀ ਨਾਲ) ਨਕਾ-ਨਕ ਭਰੇ ਹੋਏ ਹਨ (ਬਿਰਹਣੀ ਨਾਰ ਨੂੰ ਇਸ ਵਿਚ ਕੋਈ ਸੁਹਜ-ਸੁਆਦ ਨਹੀਂ ਦਿੱਸਦਾ) ।
The mosquitoes bite and sting, and the ponds are filled to overflowing; without the Lord, how can she find peace?
ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥
ਹੇ ਨਾਨਕ! (ਆਖ—) ਮੈਂ ਤਾਂ ਆਪਣੇ ਗੁਰੂ ਦੀ ਸਿੱਖਿਆ ਉਤੇ ਤੁਰ ਕੇ (ਉਸ ਦੇ ਦੱਸੇ ਰਾਹ ਉਤੇ) ਤੁਰਾਂਗੀ, ਜਿਥੇ ਪ੍ਰਭੂ-ਪਤੀ ਮਿਲ ਸਕਦਾ ਹੋਵੇ, ਉਥੇ ਹੀ ਜਾਵਾਂਗੀ ।੧੦।
O Nanak, I will go and ask my Guru; wherever God is, there I will go. ||10||