ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥
(ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਤੇ) ਅੱਸੂ (ਦੀ ਮਿੱਠੀ ਰੁੱਤ) ਵਿਚ (ਇਸਤ੍ਰੀ ਦੇ ਦਿਲ ਵਿਚ ਪਤੀ ਨੂੰ ਮਿਲਣ ਦੀ ਤਾਂਘ ਪੈਦਾ ਹੁੰਦੀ ਹੈ । ਤਿਵੇਂ ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਦੇ ਵਿਛੋੜੇ ਵਿਚ ਕਾਮਾਦਿਕ ਵੈਰੀਆਂ ਦੇ ਹੱਲਿਆਂ ਦੇ ਦੁੱਖ ਵੇਖ ਲਏ ਹਨ,
In Assu, come, my Beloved; the soul-bride is grieving to death.
ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥
ਉਹ ਅਰਦਾਸ ਕਰਦੀ ਹੈ—) ਹੇ ਪ੍ਰਭੂ-ਪਤੀ! (ਮੇਰੇ ਹਿਰਦੇ ਵਿਚ) ਆ ਵੱਸ (ਤੈਥੋਂ ਵਿਛੁੜ ਕੇ) ਮੈਂ ਹਾਹੁਕੇ ਲੈ ਲੈ ਕੇ ਆਤਮਕ ਮੌਤੇ ਮਰ ਰਹੀ ਹਾਂ, ਮਾਇਕ ਪਦਾਰਥਾਂ ਦੇ ਮੋਹ ਵਿਚ ਫਸ ਕੇ ਮੈਂ ਔਝੜੇ ਪਈ ਹੋਈ ਹਾਂ । ਹੇ ਪ੍ਰਭੂ! ਤੈਨੂੰ ਤਦੋਂ ਹੀ ਮਿਲ ਸਕੀਦਾ ਹੈ ਜੇ ਤੂੰ ਆਪ ਮਿਲਾਏਂ ।
She can only meet Him, when God leads her to meet Him; she is ruined by the love of duality.
ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥
(ਜਦੋਂ ਤੋਂ) ਦੁਨੀਆ ਦੇ ਝੂਠੇ ਮੋਹ ਵਿਚ ਫਸ ਕੇ ਮੈਂ ਖ਼ੁਆਰ ਹੋ ਰਹੀ ਹਾਂ, ਤਦੋਂ ਤੋਂ, ਹੇ ਪਤੀ! ਤੈਥੋਂ ਵਿਛੁੜੀ ਹੋਈ ਹਾਂ । ਪਿਲਛੀ ਤੇ ਕਾਹੀ (ਦੇ ਸੁਫ਼ੈਦ ਬੂਰ ਵਾਂਗ ਮੇਰੇ ਕੇਸ) ਚਿੱਟੇ ਹੋ ਗਏ ਹਨ, (ਮੇਰੇ ਸਰੀਰ ਦਾ) ਨਿੱਘ ਅਗਾਂਹ ਲੰਘ ਗਿਆ ਹੈ (ਘਟ ਗਿਆ ਹੈ),
If she is plundered by falsehood, then her Beloved forsakes her. Then, the white flowers of old age blossom in my hair.
ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥
ਉਸ ਦੇ ਪਿਛੇ ਪਿਛੇ ਸਰੀਰਕ ਕਮਜ਼ੋਰੀ ਆ ਰਹੀ ਹੈ, ਇਹ ਤਮਾਸ਼ਾ ਵੇਖ ਕੇ ਮੇਰਾ ਮਨ ਘਬਰਾ ਰਿਹਾ ਹੈ (ਕਿਉਂਕਿ ਅਜੇ ਤਕ ਤੇਰਾ ਦੀਦਾਰ ਨਹੀਂ ਹੋ ਸਕਿਆ) ।
Summer is now behind us, and the winter season is ahead. Gazing upon this play, my shaky mind wavers.
ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥
(ਕਾਹੀ ਪਿਲਛੀ ਦਾ ਹਾਲ ਵੇਖ ਕੇ ਤਾਂ ਮਨ ਡੋਲਦਾ ਹੈ, ਪਰ) ਹਰ ਪਾਸੇ (ਬਨਸਪਤੀ ਦੀਆਂ) ਹਰੀਆਂ ਸਾਖਾਂ ਦੀ ਹਰਿਆਵਲ ਵੇਖ ਕੇ (ਇਹ ਧੀਰਜ ਆਉਂਦੀ ਹੈ ਕਿ) ਅਡੋਲ ਅਵਸਥਾ ਵਿਚ (ਜੇਹੜਾ ਜੀਵ) ਦ੍ਰਿੜ੍ਹ ਰਹਿੰਦਾ ਹੈ, ਉਸੇ ਨੂੰ ਪ੍ਰਭੂ-ਮਿਲਾਪ ਦੀ ਮਿਠਾਸ (ਖ਼ੁਸ਼ੀ) ਮਿਲਦੀ ਹੈ ।
In all ten directions, the branches are green and alive. That which ripens slowly, is sweet.
ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥
ਹੇ ਨਾਨਕ! ਅੱਸੂ (ਦੀ ਮਿੱਠੀ ਰੁੱਤ) ਵਿਚ (ਤੂੰ ਭੀ ਅਰਦਾਸ ਕਰ ਤੇ ਆਖ—) ਹੇ ਪਿਆਰੇ ਪ੍ਰਭੂ! (ਮੇਹਰ ਕਰ) ਗੁਰੂ ਦੀ ਰਾਹੀਂ ਮੈਨੂੰ ਮਿਲ ।੧੧।
O Nanak, in Assu, please meet me, my Beloved. The True Guru has become my Advocate and Friend. ||11||