ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥
ਹੇ ਭਾਈ! (ਜਿਵੇਂ) ਕੱਤਕ (ਦੇ ਮਹੀਨੇ) ਵਿਚ (ਕਿਸਾਨ ਨੂੰ ਮੁੰਜੀ ਮਕਈ ਆਦਿਕ ਸਾਵਣੀ ਦੇ ਫ਼ਸਲ ਦੀ ਕੀਤੀ ਕਮਾਈ ਮਿਲ ਜਾਂਦੀ ਹੈ, ਤਿਵੇਂ ਹਰੇਕ ਜੀਵ ਨੂੰ ਆਪਣੇ) ਕੀਤੇ ਕਰਮਾਂ ਦਾ ਫਲ (ਮਨ ਵਿਚ ਇਕੱਠੇ ਹੋਏ ਸੰਸਕਾਰਾਂ ਦੇ ਰੂਪ ਵਿਚ) ਮਿਲ ਜਾਂਦਾ ਹੈ ।
In Katak, that alone comes to pass, which is pleasing to the Will of God.
ਦੀਪਕੁ ਸਹਜਿ ਬਲੈ ਤਤਿ ਜਲਾਇਆ ॥
ਹੇ ਭਾਈ! (ਆਪਣੇ ਕੀਤੇ ਭਲੇ ਕਰਮਾਂ ਅਨੁਸਾਰ) ਜਿਹੜਾ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗ ਪੈਂਦਾ ਹੈ (ਉਸ ਦੇ ਹਿਰਦੇ ਵਿਚ) ਆਤਮਕ ਅਡੋਲਤਾ ਦੇ ਕਾਰਨ (ਆਤਮਕ ਜੀਵਨ ਦੀ ਸੂਝ ਦੇਣ ਵਾਲੇ ਚਾਨਣ ਦਾ) ਦੀਵਾ ਜਗ ਪੈਂਦਾ ਹੈ (ਇਹ ਦੀਵਾ ਉਸ ਦੇ ਅੰਦਰ) ਪ੍ਰਭੂ ਨਾਲ ਡੂੰਘੀ ਜਾਣ-ਪਛਾਣ ਨੇ ਜਗਾਇਆ ਹੁੰਦਾ ਹੈ ।
The lamp of intuition burns, lit by the essence of reality.
ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥
ਜਿਸ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ (ਉਸ ਦੇ ਅੰਦਰ) ਆਤਮਕ ਜੀਵਨ ਦੀ ਸੂਝ ਦੇਣ ਵਾਲੇ ਚਾਨਣ ਦੇ ਆਨੰਦ ਦਾ (ਮਾਨੋ, ਦੀਵੇ ਵਿਚ) ਤੇਲ ਬਲ ਰਿਹਾ ਹੈ, ਉਹ ਜੀਵ-ਇਸਤ੍ਰੀ ਉਤਸ਼ਾਹ ਵਿਚ ਆਤਮਕ ਆਨੰਦ ਮਾਣਦੀ ਹੈ ।
Love is the oil in the lamp, which unites the soul-bride with her Lord. The bride is delighted, in ecstasy.
ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥
(ਹੇ ਭਾਈ! ਜਿਸ ਜੀਵ-ਇਸਤ੍ਰੀ ਦੇ ਜੀਵਨ ਨੂੰ) ਵਿਕਾਰਾਂ ਨੇ ਮਾਰ ਮੁਕਾਇਆ ਉਹ ਆਤਮਕ ਮੌਤੇ ਮਰ ਗਈ, ਉਹ (ਜ਼ਿੰਦਗੀ ਵਿਚ) ਕਾਮਯਾਬ ਨਹੀਂ ਹੁੰਦੀ, ਪਰ ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨੇ ਵਿਕਾਰਾਂ ਵਲੋਂ) ਮਾਰਿਆ ਉਹ ਹੀ ਵਿਕਾਰਾਂ ਵਲੋਂ ਬਚੀ ਰਹੇਗੀ ।
One who dies in faults and demerits - her death is not successful. But one who dies in glorious virtue, really truly dies.
ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥
ਜਿਨ੍ਹਾਂ ਨੂੰ ਪਰਮਾਤਮਾ ਆਪਣਾ ਨਾਮ ਦੇਂਦਾ ਹੈ ਆਪਣੀ ਭਗਤੀ ਦੇਂਦਾ ਹੈ ਉਹ (ਵਿਕਾਰਾਂ ਵਲ ਭਟਕਣ ਦੇ ਥਾਂ) ਆਪਣੇ ਹਿਰਦੇ-ਘਰ ਵਿਚ ਟਿਕੇ ਰਹਿੰਦੇ ਹਨ, (ਉਹਨਾਂ ਦੇ ਅੰਦਰ) ਸਦਾ ਹੀ (ਪ੍ਰਭੂ-ਮਿਲਾਪ ਦੀ) ਤਾਂਘ ਬਣੀ ਰਹਿੰਦੀ ਹੈ
Those who are blessed with devotional worship of the Naam, the Name of the Lord, sit in the home of their own inner being. They place their hopes in You.
ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥
ਹੇ ਨਾਨਕ! (ਉਹ ਸਦਾ ਅਰਦਾਸ ਕਰਦੇ ਹਨ—ਹੇ ਪਾਤਿਸ਼ਾਹ! ਸਾਨੂੰ) ਮਿਲ, (ਸਾਡੇ ਅੰਦਰੋਂ ਵਿਛੋੜਾ ਪਾਣ ਵਾਲੇ) ਕਿਵਾੜ ਖੋਹਲ ਦੇਹ, (ਤੇਰੇ ਨਾਲੋਂ) ਇਕ ਘੜੀ (ਦਾ ਵਿਛੋੜਾ) ਛੇ ਮਹੀਨੇ (ਦਾ ਵਿਛੋੜਾ ਜਾਪਦਾ) ਹੈ ।੧੨।
Nanak: please open the shutters of Your Door, O Lord, and meet me. A single moment is like six months to me. ||12||