ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ, ਉਸ ਨੂੰ ਮੱਘਰ ਦਾ ਮਹੀਨਾ ਚੰਗਾ ਲੱਗਦਾ ਹੈ ।
The month of Maghar is good, for those who sing the Glorious Praises of the Lord, and merge in His Being.
ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥
ਹੋਰ ਸਾਰਾ ਜਗਤ ਤਾਂ ਨਾਸਵੰਤ ਹੈ, ਇਕ ਸਿਰਜਣਹਾਰ ਹੀ ਜੋ ਚਤੁਰ ਹੈ ਤੇ ਸਿਆਣਾ ਹੈ, ਸਦਾ ਕਾਇਮ ਰਹਿਣ ਵਾਲਾ ਹੈ । ਇਹ ਸਦਾ-ਥਿਰ ਪਿਆਰਾ ਪ੍ਰਭੂ-ਪਤੀ ਉਸ ਗੁਣਾਂ ਵਾਲੀ ਜੀਵ-ਇਸਤ੍ਰੀ ਨੂੰ ਪਿਆਰਾ ਲੱਗਦਾ ਹੈ ਜੋ ਉਸ ਦੇ ਗੁਣ ਚੇਤੇ ਕਰਦੀ ਰਹਿੰਦੀ ਹੈ ।
The virtuous wife utters His Glorious Praises; my Beloved Husband Lord is Eternal and Unchanging.
ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥
ਉਸ ਨੂੰ ਪ੍ਰਭੂ ਨਾਲ ਡੂੰਘੀ ਸਾਂਝ ਪ੍ਰਾਪਤ ਹੁੰਦੀ ਹੈ, ਉਸ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਟਿਕਦੀ ਹੈ, ਪ੍ਰਭੂ ਦੇ ਗੁਣ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ;
The Primal Lord is Unmoving and Unchanging, Clever and Wise; all the world is fickle.
ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥
ਪ੍ਰਭੂ ਦੀ ਰਜ਼ਾ ਅਨੁਸਾਰ ਇਹ ਸਭ ਕੁਝ ਉਸ ਜੀਵ-ਇਸਤ੍ਰੀ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ ।
By virtue of spiritual wisdom and meditation, she merges in His Being; she is pleasing to God, and He is pleasing to her.
ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਬਾਣੀ ਕਾਵਿ ਸੁਣ ਸੁਣ ਕੇ ਪ੍ਰਭੂ ਦੇ ਨਾਮ ਵਿਚ (ਜੁੜ ਕੇ) ਉਸ ਦਾ ਹੋਰ ਸਾਰਾ ਦੁੱਖ ਦੂਰ ਹੋ ਜਾਂਦਾ ਹੈ ।
I have heard the songs and the music, and the poems of the poets; but only the Name of the Lord takes away my pain.
ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥
ਹੇ ਨਾਨਕ! ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਹੋ ਜਾਂਦੀ ਹੈ, ਉਹ ਆਪਣਾ ਦਿਲੀ ਪਿਆਰ ਪ੍ਰਭੂ ਦੇ ਅੱਗੇ (ਭੇਟ) ਪੇਸ਼ ਕਰਦੀ ਹੈ ।੧੩।
O Nanak, that soul-bride is pleasing to her Husband Lord, who performs loving devotional worship before her Beloved. ||13||