ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥
ਮਾਘ (ਮਹੀਨੇ) ਵਿਚ (ਲੋਕ ਪ੍ਰਯਾਗ ਆਦਿਕ ਉਤੇ ਇਸ਼ਨਾਨ ਕਰਨ ਵਿਚ ਪਵਿਤ੍ਰਤਾ ਮੰਨਦੇ ਹਨ ਪਰ) ਜਿਸ ਜੀਵ ਨੇ ਆਪਣੇ ਹਿਰਦੇ ਵਿਚ ਹੀ ਤੀਰਥ ਪਛਾਣ ਲਿਆ ਹੈ ਉਸ ਦੀ ਜਿੰਦ ਪਵਿਤ੍ਰ ਹੋ ਜਾਂਦੀ ਹੈ ।
In Maagh, I become pure; I know that the sacred shrine of pilgrimage is within me.
ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥
ਜੋ ਜੀਵ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਵਸਾ ਕੇ ਉਸ ਦੇ ਚਰਨਾਂ ਵਿਚ ਲੀਨ ਹੁੰਦਾ ਹੈ, ਉਹ ਅਡੋਲ ਅਵਸਥਾ ਵਿਚ ਟਿਕ ਜਾਂਦਾ ਹੈ ਜਿਥੇ ਉਸ ਨੂੰ ਸੱਜਣ-ਪ੍ਰਭੂ ਮਿਲ ਪੈਂਦਾ ਹੈ ।
I have met my Friend with intuitive ease; I grasp His Glorious Virtues, and merge in His Being.
ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥
ਹੇ ਸੋਹਣੇ ਪ੍ਰੀਤਮ ਪ੍ਰਭੂ! ਜੇ ਤੇਰੇ ਗੁਣ ਮੈਂ ਆਪਣੇ ਹਿਰਦੇ ਵਿਚ ਵਸਾ ਕੇ ਤੇਰੀ ਸਿਫ਼ਤਿ-ਸਾਲਾਹ ਸੁਣ ਕੇ ਤੈਨੂੰ ਚੰਗਾ ਲੱਗਣ ਲੱਗ ਪਵਾਂ, ਤਾਂ ਮੈਂ ਤੀਰਥ ਉਤੇ ਇਸ਼ਨਾਨ ਕਰ ਲਿਆ (ਸਮਝਦਾ ਹਾਂ) ।
O my Beloved, Beauteous Lord God, please listen: I sing Your Glories, and merge in Your Being. If it is pleasing to Your Will, I bathe in the sacred pool within.
ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥
ਤੇਰੇ ਚਰਨਾਂ ਵਿਚ ਲੀਨਤਾ ਵਾਲੀ ਅਵਸਥਾ ਹੀ ਗੰਗਾ ਜਮਨਾ ਸਰਸ੍ਵਤੀ ਤਿੰਨਾਂ ਨਦੀਆਂ ਦਾ ਮਿਲਾਪ-ਥਾਂ ਹੈ ਤ੍ਰਿਬੇਣੀ ਹੈ, ਉਥੇ ਹੀ ਮੈਂ ਸੱਤੇ ਸਮੁੰਦਰ ਸਮਾਏ ਮੰਨਦਾ ਹਾਂ ।ਜਿਸ ਮਨੁੱਖ ਨੇ ਹਰੇਕ ਜੁਗ ਵਿਚ ਵਿਆਪਕ ਪਰਮੇਸਰ ਨਾਲ ਸਾਂਝ ਪਾ ਲਈ ਉਸ ਨੇ (ਤੀਰਥ-ਇਸ਼ਨਾਨ ਆਦਿਕ) ਸਾਰੇ ਪੁੰਨ ਕਰਮ ਦਾਨ ਤੇ ਪੂਜਾ ਕਰਮ ਕਰ ਲਏ ।
The Ganges, Jamunaa, the sacred meeting place of the three rivers, the seven seas, charity, donations, adoration and worship all rest in the Transcendent Lord God; throughout the ages, I realize the One.
ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥
ਹੇ ਨਾਨਕ! ਮਾਘ ਮਹੀਨੇ ਵਿਚ (ਤੀਰਥ-ਇਸ਼ਨਾਨ ਆਦਿਕ ਦੇ ਥਾਂ) ਜਿਸ ਨੇ ਪ੍ਰਭੂ ਦਾ ਨਾਮ ਸਿਮਰ ਕੇ ਪ੍ਰਭੂ-ਨਾਮ ਦਾ ਮਹਾ ਰਸ ਪੀ ਲਿਆ, ਉਸ ਨੇ ਅਠਾਹਠ ਹੀ ਤੀਰਥਾਂ ਦਾ ਇਸ਼ਨਾਨ ਕਰ ਲਿਆ ।੧੫।
O Nanak, in Maagh, the most sublime essence is meditation on the Lord; this is the cleansing bath of the sixty-eight sacred shrines of pilgrimage. ||15||