ਪਉੜੀ ॥
Pauree:
ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥
ਪਰਮਾਤਮਾ ਆਪ ਹੀ ਦੁਨੀਆ ਪੈਦਾ ਕਰ ਕੇ ਆਪ ਹੀ ਇਸ ਦਾ ਧਿਆਨ ਰੱਖਦਾ ਹੈ,
He Himself created and adorned the Universe, and He Himself contemplates it.
ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥
(ਪਰ ਇਥੇ) ਕਈ ਜੀਵ ਖੋਟੇ ਹਨ (ਭਾਵ, ਮਨੁੱਖਤਾ ਦੇ ਮਾਪ ਤੋਂ ਹੌਲੇ ਹਨ) ਤੇ ਕਈ (ਸ਼ਾਹੀ ਸਿੱਕੇ ਵਾਂਗ ਖਰੇ ਹਨ, (ਇਹਨਾਂ ਸਭਨਾਂ ਦੀ) ਪਰਖ ਕਰਨ ਵਾਲਾ ਭੀ ਆਪ ਹੀ ਹੈ ।
Some are counterfeit, and some are genuine. He Himself is the Appraiser.
ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ ॥
(ਰੁਪਏ ਆਦਿਕ ਵਾਂਗ) ਖਰੇ ਬੰਦੇ (ਪ੍ਰਭੂ ਦੇ) ਖ਼ਜ਼ਾਨੇ ਵਿਚ ਪਾਏ ਜਾਂਦੇ ਹਨ (ਭਾਵ, ਉਹਨਾਂ ਦਾ ਜੀਵਨ ਪ੍ਰਵਾਨ ਹੁੰਦਾ ਹੈ ਤੇ) ਖੋਟੇ ਬਾਹਰਲੇ ਪਾਸੇ ਸੁੱਟੇ ਜਾਂਦੇ ਹਨ (ਭਾਵ, ਇਹ ਜੀਵ ਭਲਿਆਂ ਵਿਚ ਰਲ ਨਹੀਂ ਸਕਦੇ)।
The genuine are placed in His Treasury, while the counterfeit are thrown away.
ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥
ਸੱਚੀ ਦਰਗਾਹ ਵਿਚੋਂ ਇਹਨਾਂ ਨੂੰ ਧੱਕਾ ਮਿਲਦਾ ਹੈ । ਕੋਈ ਹੋਰ ਥਾਂ ਐਸਾ ਨਹੀਂ ਜਿਥੇ ਇਹ (ਸਹੈਤਾ ਲਈ) ਫ਼ਰਿਆਦ ਕਰ ਸਕਣ ।
The counterfeit are thrown out of the True Court-unto whom should they complain?
ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥
(ਇਹਨਾਂ ਹੌਲੇ ਜੀਵਨ ਵਾਲੇ ਜੀਵਾਂ ਲਈ) ਸਭ ਤੋਂ ਚੰਗੀ ਕਰਨ ਵਾਲੀ ਗੱਲ ਇਹੀ ਹੈ ਕਿ ਸਤਿਗੁਰੂ ਦੀ ਸ਼ਰਨੀ ਜਾ ਪੈਣ ।
They should worship and follow the True Guru-this is the lifestyle of excellence.
ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥
ਗੁਰੂ ਖੋਟਿਆਂ ਤੋਂ ਖਰੇ ਬਣਾ ਦੇਂਦਾ ਹੈ (ਕਿਉਂਕਿ ਗੁਰੂ ਆਪਣੇ) ਸ਼ਬਦ ਦੀ ਰਾਹੀਂ ਖਰੇ ਬਣਾਣ ਦੇ ਸਮਰੱਥ ਹੈ,
The True Guru converts the counterfeit into genuine; through the Word of the Shabad, He embellishes and exalts us.
ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥
(ਫਿਰ ਉਹ) ਸਤਿਗੁਰ ਦੇ ਬਖ਼ਸ਼ੇ ਪ੍ਰੇਮ ਪਿਆਰ ਦੇ ਕਾਰਨ ਪਰਮਾਤਮਾ ਦੀ ਦਰਗਾਹ ਵਿਚ ਆਦਰ ਪਾਂਦੇ ਹਨ ਤੇ
Those who have enshrined love and affection for the Guru, are honored in the True Court.
ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥
ਜਿਨ੍ਹਾਂ ਨੂੰ ਕਰਤਾਰ ਨੇ ਆਪ ਬਖ਼ਸ਼ ਲਿਆ ਉਹਨਾਂ ਦੀ ਐਬ-ਜੋਈ ਕਿਸੇ ਕੀਹ ਕਰਨੀ ਹੋਈ ? ।੧੨।
Who can estimate the value of those who have been forgiven by the Creator Lord Himself? ||12||