ਤੁਖਾਰੀ ਮਹਲਾ ੧ ॥
Tukhaari, First Mehl:
ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥
ਹੇ ਸੋਹਣੇ ਨੇਤ੍ਰਾਂ ਵਾਲੀਏ! (ਹੇ ਜੀਵ-ਇਸਤ੍ਰੀਏ! ਆਤਮਕ ਜੀਵਨ ਦਾ ਰਸਤਾ ਵੇਖਣ ਲਈ ਤੈਨੂੰ ਸੋਹਣੇ ਗਿਆਨ ਨੇਤ੍ਰ ਮਿਲੇ ਸਨ, ਪਰ ਜ਼ਿੰਦਗੀ ਦੀ ਰਾਤ ਦੇ) ਪਹਿਲੇ ਹਿੱਸੇ ਵਿਚ (ਤੇਰੀਆਂ ਉਹਨਾਂ) ਅੱਖਾਂ ਵਾਸਤੇ (ਅਗਿਆਨਤਾ ਦੀ) ਹਨੇਰੀ ਰਾਤ (ਬਣੀ ਰਹਿੰਦੀ ਹੈ) ।
In the first watch of the dark night, O bride of splendored eyes,
ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥
(ਇਸ ਆਤਮਕ ਹਨੇਰੇ ਵਿਚ ਰਹਿ ਕੇ) ਹੇ ਆਤਮਕ ਮੌਤ ਸਹੇੜ ਰਹੀ ਜੀਵ-ਇਸਤ੍ਰੀਏ! (ਹੋਸ਼ ਕਰ, ਆਪਣੇ ਆਤਮਕ ਜੀਵਨ ਦਾ) ਸੌਦਾ ਸਾਂਭ ਕੇ ਰੱਖ, (ਜਿਹੜੀ ਭੀ ਜੀਵ-ਇਸਤ੍ਰੀ ਇਥੇ ਆਉਂਦੀ ਹੈ, ਇਥੋਂ ਚਲੇ ਜਾਣ ਵਾਸਤੇ ਹਰੇਕ ਦੀ) ਵਾਰੀ ਆ ਜਾਂਦੀ ਹੈ ।
protect your riches; your turn is coming soon.
ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥
(ਜ਼ਰੂਰ ਹਰੇਕ ਦੀ) ਵਾਰੀ ਆ ਜਾਂਦੀ ਹੈ । (ਪਰ ਜਿਹੜੀ ਜੀਵ-ਇਸਤ੍ਰੀ ਮਾਇਆ ਦੇ ਮੋਹ ਵਿਚ ਫਸ ਕੇ ਆਤਮਕ ਜੀਵਨ ਵਲੋਂ) ਬੇ-ਪਰਵਾਹ ਹੋਈ ਰਹਿੰਦੀ ਹੈ, ਉਹ ਜਮਾਂ ਨਾਲ ਵਾਹ ਪਾਣ ਵਾਲਾ ਮਾਇਕ ਪਦਾਰਥਾਂ ਦਾ ਰਸ ਚੂਸਦੀ ਰਹਿੰਦੀ ਹੈ? (ਅਜਿਹੀ ਨੂੰ) ਜਗਾਏ ਭੀ ਕੌਣ?
When your turn comes, who will wake you? While you sleep, your juice shall be sucked out by the Messenger of Death.
ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥
ਹੇ ਸੋਹਣੇ ਨੈਣਾਂ ਵਾਲੀਏ! (ਜੇ ਆਤਮਕ ਜੀਵਨ ਵਲੋਂ ਤੇਰੀਆਂ ਅੱਖਾਂ ਵਾਸਤੇ) ਹਨੇਰੀ ਰਾਤ (ਹੀ ਬਣੀ ਰਹੀ, ਤਾਂ) ਲੋਕ ਪਰਲੋਕ ਵਿਚ ਕਿਤੇ ਭੀ) ਤੈਨੂੰ ਇੱਜ਼ਤ ਨਹੀਂ ਮਿਲੇਗੀ । (ਅਜਿਹੀ ਸੁੱਤੀ ਹੋਈ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਕਾਮਾਦਿਕ ਹਰੇਕ) ਚੋਰ ਸੰਨ੍ਹ ਲਾਈ ਰੱਖਦਾ ਹੈ (ਤੇ, ਉਸ ਦਾ ਹਿਰਦਾ-) ਘਰ ਲੱੁਟ ਲੈਂਦਾ ਹੈ ।
The night is so dark; what will become of your honor? The thieves will break into your home and rob you.
ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥
ਹੇ ਨਾਨਕ! (ਆਖ—) ਹੇ ਰੱਖਿਆ ਕਰ ਸਕਣ ਵਾਲੇ ਪ੍ਰਭੂ! ਹੇ ਅਪਹੁੰਚ ਪ੍ਰਭੂ! ਹੇ ਬੇ-ਅੰਤ ਪ੍ਰਭੂ! ਮੇਰੀ ਬੇਨਤੀ ਸੁਣ (ਮੇਰੀ ਜੀਵਨ-ਰਾਤ ਨੂੰ ਵਿਕਾਰਾਂ ਦਾ ਘੁੱਪ ਹਨੇਰਾ ਦਬਾਈ ਨਾਹ ਰੱਖੇ) ।
O Saviour Lord, Inaccessible and Infinite, please hear my prayer.
ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ ॥੧॥
ਹੇ ਨਾਨਕ! ਮੂਰਖ ਮਨੁੱਖ ਕਦੇ ਭੀ (ਪਰਮਾਤਮਾ ਨੂੰ) ਯਾਦ ਨਹੀਂ ਕਰਦਾ (ਵਿਕਾਰਾਂ ਦੀ ਘੁੱਪ) ਹਨੇਰੀ (ਜੀਵਨ-) ਰਾਤ ਵਿਚ (ਉਸ ਨੂੰ ਆਤਮਕ ਜੀਵਨ ਦਾ ਸਹੀ ਰਸਤਾ) ਸੁੱਝਦਾ ਹੀ ਨਹੀਂ ।੧।
O Nanak, the fool never remembers Him; what can he see in the dark of night? ||1||
ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥
ਹੇ ਗ਼ਾਫ਼ਿਲ ਜੀਵ-ਇਸਤ੍ਰੀ! (ਹੁਣ ਤਾਂ ਤੇਰੀ ਜ਼ਿੰਦਗੀ ਦੀ ਰਾਤ ਦਾ) ਦੂਜਾ ਪਹਰ ਲੰਘ ਰਿਹਾ ਹੈ (ਹੁਣ ਤਾਂ ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਸੁਚੇਤ ਹੋ ।
The second watch has begun; wake up, you unconscious being!
ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥
ਹੇ ਆਤਮਕ ਮੌਤ ਸਹੇੜ ਰਹੀ ਜੀਵ-ਇਸਤ੍ਰੀਏ! (ਆਪਣੇ ਆਤਮਕ ਜੀਵਨ ਦਾ) ਸੌਦਾ ਸਾਂਭ ਕੇ ਰੱਖ, (ਤੇਰੇ ਆਤਮਕ ਗੁਣਾਂ ਵਾਲੀ) ਫ਼ਸਲ (ਵਿਕਾਰਾਂ ਦੇ ਮੂੰਹ ਆ ਕੇ) ਖਾਧੀ ਜਾ ਰਹੀ ਹੈ ।
Protect your riches, O mortal; your farm is being eaten.
ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਨ ਲਾਗੈ ॥
ਹੇ ਭਾਈ! ਹਰੀ ਨਾਲ ਗੁਰੂ ਨਾਲ ਪੇ੍ਰਮ ਪਾ ਕੇ (ਆਪਣੀ ਆਤਮਕ ਗੁਣਾਂ ਵਾਲੀ) ਫ਼ਸਲ ਸਾਂਭ ਕੇ ਰੱਖੋ, (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਿਹਾਂ (ਕਾਮਾਦਿਕ ਕੋਈ ਭੀ) ਚੋਰ (ਆਤਮਕ ਜੀਵਨ ਦੇ ਧਨ ਨੂੰ) ਸੰਨ੍ਹ ਨਹੀਂ ਲਾ ਸਕਦਾ ।
Protect your crops, and love the Lord, the Guru. Stay awake and aware, and the thieves shall not rob you.
ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥
ਹੇ ਭਾਈ! (ਵਿਕਾਰਾਂ ਵਿਚ ਫਸ ਕੇ) ਜਮਾਂ ਦੇ ਰਸਤੇ ਉੱਤੇ ਨਾਹ ਤੁਰੋ, ਅਤੇ ਦੁੱਖ ਨਾਹ ਸਹੇੜੋ । (ਵਿਕਾਰਾਂ ਤੋਂ ਬਚੇ ਰਿਹਾਂ) ਜਮਰਾਜ ਦਾ ਡਰ-ਭਉ ਦੂਰ ਹੋ ਜਾਂਦਾ ਹੈ ।
You shall not have to go on the path of Death, and you shall not suffer in pain; your fear and terror of death shall run away.
ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਵੱਸਦਾ ਰਹਿੰਦਾ ਹੈ, ਜਿਹੜਾ ਮਨੁੱਖ ਆਪਣੇ ਮੰੂਹ ਨਾਲ (ਪਰਮਾਤਮਾ ਦਾ ਨਾਮ) ਸਿਮਰਦਾ ਰਹਿੰਦਾ ਹੈ, ਗੁਰੂ ਦੀ ਮਤਿ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਗਿਆਨ ਅਤੇ ਸ਼ਾਂਤੀ ਦੇ ਦੀਵੇ ਜਗਦੇ ਰਹਿੰਦੇ ਹਨ ।
The lamps of the sun and the moon are lit by the Guru's Teachings, through His Door, meditating on the True Lord, in the mind and with the mouth.
ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥
ਪਰ, ਹੇ ਨਾਨਕ! ਮੂਰਖ ਮਨੁੱਖ ਅਜੇ ਭੀ ਪਰਮਾਤਮਾ ਨੂੰ ਯਾਦ ਨਹੀਂ ਕਰਦਾ (ਜਦੋਂ ਕਿ ਉਸ ਦੀ ਜ਼ਿੰਦਗੀ ਦੀ ਰਾਤ ਦਾ ਦੂਜਾ ਪਹਰ ਬੀਤ ਰਿਹਾ ਹੈ । ਪਰਮਾਤਮਾ ਨੂੰ ਭੁਲਾ ਕੇ) ਹੋੋਰ ਹੋਰ (ਪਿਆਰ) ਵਿਚ ਮਨੁੱਖ ਕਿਸੇ ਭੀ ਹਾਲਤ ਵਿਚ ਆਤਮਕ ਆਨੰਦ ਨਹੀਂ ਲੱਭ ਸਕਦਾ ।੨।
O Nanak, the fool still does not remember the Lord. How can he find peace in duality? ||2||
ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥
ਹੇ ਭਾਈ! ਜਦੋਂ ਜ਼ਿੰਦਗੀ ਦੀ ਰਾਤ ਦਾ ਤੀਜਾ ਪਹਰ ਭੀ ਲੰਘਦਾ ਜਾ ਰਿਹਾ ਹੈ
The third watch has begun, and sleep has set in.
ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥
ਤਦੋਂ ਭੀ ਮਾਇਆ ਦੇ ਮੋਹ ਦੀ ਨੀਂਦ ਜੀਵ ਉਤੇ ਆਪਣਾ ਜ਼ੋਰ ਪਾਈ ਰੱਖਦੀ ਹੈ; ਮਾਇਆ ਪੁੱਤਰ ਇਸਤ੍ਰੀ ਆਦਿਕ ਕਈ ਕਿਸਮ ਦੇ ਚਿੰਤਾ-ਫ਼ਿਕਰ ਵਿਚ ਮਨੁੱਖ ਦੀ ਜਿੰਦ ਕਲਪਦੀ ਰਹਿੰਦੀ ਹੈ ।
The mortal suffers in pain, from attachment to Maya, children and spouse.
ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥
ਹੇ ਭਾਈ! ਮਨੁੱਖ ਨੂੰ ਮਾਇਆ ਦਾ ਪਿਆਰ, ਪੁੱਤਰਾਂ ਦਾ ਪਿਆਰ ਇਸਤ੍ਰੀ ਦਾ ਪਿਆਰ, ਦੁਨੀਆ ਦਾ ਪਿਆਰ (ਮੋਹੀ ਰੱਖਦਾ ਹੈ, ਜਿਉਂ ਜਿਉਂ ਮਨੁੱਖ) ਮਾਇਕ ਪਦਾਰਥਾਂ ਦੇ ਭੋਗ ਭੋਗਦਾ ਹੈ ਤਿਉਂ ਤਿਉਂ ਸਦਾ (ਇਹਨਾਂ ਵਿਚ) ਫਸਿਆ ਰਹਿੰਦਾ ਹੈ (ਤੇ ਦੁੱਖ ਪਾਂਦਾ ਹੈ) ।
Maya, his children, his wife and the world are so dear to him; he bites the bait, and is caught.
ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥
ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਤਦੋਂ ਆਤਮਕ ਆਨੰਦ ਹਾਸਲ ਕਰਦਾ ਹੈ, ਤੇ ਗੁਰੂ ਦੀ ਮਤਿ ਦੀ ਬਰਕਤਿ ਨਾਲ ਆਤਮਕ ਮੌਤ ਇਸ ਨੂੰ ਆਪਣੇ ਕਾਬੂ ਵਿਚ ਨਹੀਂ ਰੱਖ ਸਕਦੀ ।
Meditating on the Naam, the Name of the Lord, he shall find peace; following the Guru's Teachings, he shall not be seized by death.
ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥
ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ ਦੀ ਜਿੰਦ ਸਦਾ ਕਲਪਦੀ ਹੈ, ਜਨਮ ਮਰਨ ਦਾ ਗੇੜ ਇਸ ਦੀ ਖ਼ਲਾਸੀ ਨਹੀਂ ਕਰਦਾ, ਆਤਮਕ ਮੌਤ ਇਸ ਦੀ ਖ਼ਲਾਸੀ ਨਹੀਂ ਕਰਦੀ ।
He cannot escape from birth, dying and death; without the Name, he suffers.
ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥
ਹੇ ਨਾਨਕ! ਹੇ ਲੋਕੋ! ਜ਼ਿੰਦਗੀ ਦੀ ਰਾਤ ਦਾ ਤੀਜਾ ਪਹਰ ਲੰਘਦਿਆਂ ਭੀ (ਨਾਮ ਤੋਂ ਸੁੰਞੀ ਰਹਿਣ ਕਰਕੇ ਮਨੁੱਖ ਦੀ ਜਿੰਦ) ਤ੍ਰਿਗੁਣੀ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈ ।੩।
O Nanak, in the third watch of the three-phased Maya, the world is engrossed in attachment to Maya. ||3||
ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ ॥
ਹੇ ਭਾਈ! ਜਦੋਂ ਮਨੁੱਖ ਦੀ ਜ਼ਿੰਦਗੀ ਦੀ ਰਾਤ ਦਾ ਚੌਥਾ ਪਹਰ ਬੀਤ ਰਿਹਾ ਹੁੰਦਾ ਹੈ ਤਦੋਂ ਰਾਤ ਤੋਂ ਦਿਨ ਹੋ ਜਾਂਦਾ ਹੈ (ਤਦੋਂ ਕਾਲੇ ਕੇਸਾਂ ਤੋਂ ਧੌਲੇ ਹੋ ਜਾਂਦੇ ਹਨ)
The fourth watch has begun, and the day is about to dawn.
ਤਿਨ ਘਰੁ ਰਾਖਿਅੜਾ ਜੋੁ ਅਨਦਿਨੁ ਜਾਗੈ ਰਾਮ ॥
ਪਰ ਆਤਮਕ ਜੀਵਨ ਦੀ ਰਾਸ-ਪੂੰਜੀ ਮਨੁੱਖਾਂ ਨੇ ਹੀ ਬਚਾਈ ਹੁੰਦੀ ਹੈ ਜਿਹੜਾ ਜਿਹੜਾ ਹਰ ਵੇਲੇ (ਵਿਕਾਰਾਂ ਦੇ ਹੱਲਿਆਂ ਤੋਂ) ਸੁਚੇਤ ਰਹਿੰਦਾ ਹੈ ।
Those who remain awake and aware, night and day, preserve and protect their homes.
ਗੁਰ ਪੂਛਿ ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ ॥
ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਸਿੱਖਿਆ ਲੈ ਕੇ (ਵਿਕਾਰਾਂ ਦੇ ਹੱਲਿਆਂ ਵੱਲੋਂ) ਸੁਚੇਤ ਰਹੇ, ਜਿਹੜੇ ਪਰਮਾਤਮਾ ਦੇ ਨਾਮ ਵਿਚ ਜੁੜੇ ਰਹੇ, ਉਹਨਾਂ ਦੀ ਜ਼ਿੰਦਗੀ ਦੀ ਰਾਤ (ਉਹਨਾਂ ਦੀ ਸਾਰੀ ਉਮਰ) ਸੌਖੀ ਲੰਘਦੀ ਹੈ ।
The night is pleasant and peaceful, for those who remain awake; following the Guru's advice, they focus on the Naam.
ਗੁਰ ਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਅਨੁਸਾਰ ਜੀਵਨ ਬਤੀਤ ਕਰਦੇ ਹਨ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੇ (ਵਿਕਾਰਾਂ ਤੋਂ ਬਚਾਣ ਲਈ) ਪਰਮਾਤਮਾ (ਆਪ) ਉਹਨਾਂ ਦਾ ਮਦਦਗਾਰ ਬਣਿਆ ਰਹਿੰਦਾ ਹੈ ।
Those who practice the Word of the Guru's Shabad are not reincarnated again; the Lord God is their Best Friend.
ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥
The hands shake, the feet and body totter, the vision goes dark, and the body turns to dust.
ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥੪॥
ਹੇ ਨਾਨਕ! ਜੁਗ ਕੋਈ ਭੀ ਹੋਵੇ, ਇਹ ਪੱਕਾ ਨਿਯਮ ਜਾਣੋ ਕਿ) ਪਰਮਾਤਮਾ ਦਾ ਨਾਮ ਮਨ ਵਿਚ ਵੱਸਣ ਤੋਂ ਬਿਨਾ ਮਨੁੱਖ ਚੌਹਾਂ ਹੀ ਜੁਗਾਂ ਵਿਚ ਦੁੱਖੀ ਰਹਿੰਦਾ ਹੈ ।੪।
O Nanak, people are miserable throughout the four ages, if the Name of the Lord does not abide in the mind. ||4||
ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥
ਹੇ ਭਾਈ! ਜਦੋਂ ਜੀਵ ਦੀ ਜ਼ਿੰਦਗੀ ਦੇ ਮਿਲੇ ਸੁਆਸਾਂ ਦੀ ਗੰਢ ਖੁਲ੍ਹ ਜਾਂਦੀ ਹੈ (ਸੁਆਸ ਮੁੱਕ ਜਾਂਦੇ ਹਨ), ਤਾਂ ਪਰਮਾਤਮਾ ਵਲੋਂ ਲਿਖਿਆ ਹੁਕਮ ਆ ਜਾਂਦਾ ਹੈ (ਕਿ ਹੇ ਜੀਵ!) ਉੱਠ (ਤੁਰਨ ਲਈ ਤਿਆਰ ਹੋ ਜਾ) ।
The knot has been untied; rise up - the order has come!
ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥
ਜੀਵ ਦੇ ਸਾਰੇ ਖਾਣ-ਪੀਣ ਸਾਰੇ ਸੁਖ ਰੋਕ ਲਏ ਜਾਂਦੇ ਹਨ, ਜੀਵ ਨੂੰ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ (ਭਾਵ, ਜਾਣਾ ਚਾਹੇ ਜਾਂ ਨਾਹ ਜਾਣਾ ਚਾਹੇ, ਉਸ ਨੂੰ ਜਗਤ ਤੋਂ ਤੋਰ ਲਿਆ ਜਾਂਦਾ ਹੈ) ।
Pleasures and comforts are gone; like a prisoner, you are driven on.
ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥
ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਜੀਵ ਨੂੰ ਇਥੋਂ ਚੁੱਕ ਲਿਆ ਜਾਂਦਾ ਹੈ, (ਫਿਰ) ਨਾਹ ਜੀਵ ਦਾ ਇੱਥੇ ਕੁਝ ਦਿੱਸਦਾ ਹੈ, ਨਾਹ ਕੁਝ ਸੁਣਿਆ ਜਾਂਦਾ ਹੈ ।
You shall be bound and gagged, when it pleases God; you will not see or hear it coming.
ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥
ਹੇ ਭਾਈ! ਹਰੇਕ ਜੀਵ ਦੀ ਇਹ ਵਾਰੀ ਆ ਜਾਂਦੀ ਹੈ; (ਜਿਵੇਂ) ਪੱਕਾ ਫ਼ਸਲ (ਆਖ਼ਿਰ) ਕੱਟਿਆ ਹੀ ਜਾਂਦਾ ਹੈ ।
Everyone will have their turn; the crop ripens, and then it is cut down.
ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥
ਹੇ ਭਾਈ! ਜੀਵ ਦੇ ਹਰੇਕ ਘੜੀ ਪਲ ਦੇ ਕੀਤੇ ਕਰਮਾਂ ਦਾ ਇਸ ਪਾਸੋਂ ਲੇਖਾ ਮੰਗਿਆ ਜਾਂਦਾ ਹੈ । ਹੇ ਜੀਵ! ਆਪਣੇ ਕੀਤੇ ਚੰਗੇ ਮੰਦੇ ਕੰਮਾਂ ਦਾ ਫਲ ਭੋਗਣਾ ਹੀ ਪੈਂਦਾ ਹੈ ।
The account is kept for every second, every instant; the soul suffers for the bad and the good.
ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ ॥੫॥੨॥
ਹੇ ਨਾਨਕ! ਉਸ ਪਰਮਾਤਮਾ ਨੇ ਅਜਿਹਾ ਸਬਬ ਬਣਾ ਰੱਖਿਆ ਹੈ ਕਿ ਭਲੇ ਮਨੁੱਖਾਂ ਨੂੰ ਗੁਰੂ ਦੇ ਸ਼ਬਦ ਵਿਚ ਜੋੜੀ ਰੱਖਦਾ ਹੈ ।੫।੨।
O Nanak, the angelic beings are united with the Word of the Shabad; this is the way God made it. ||5||2||