ਤੁਖਾਰੀ ਮਹਲਾ ੧ ॥
Tukhaari, First Mehl:
ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥
ਹੇ ਭਾਈ! ਵਿਆਪਕ-ਸਰੂਪ ਪਰਮਾਤਮਾ (ਸਾਰੇ ਜਗਤ ਵਿਚ ਆਪਣਾ) ਪਰਕਾਸ਼ ਕਰ ਰਿਹਾ ਹੈ । ਪਰ ਉਸ ਨੂੰ ਅੱਖਾਂ ਨਾਲ ਵੇਖਿਆ ਕਿਵੇਂ ਜਾਏ?
The meteor shoots across the sky. How can it be seen with the eyes?
ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ ॥
ਹੇ ਭਾਈ! ਗੁਰੂ ਨੇ ਆਪਣੇ ਸ਼ਬਦ ਦੀ ਰਾਹੀਂ (ਜਿਸ ਨੂੰ) ਦਰਸਨ ਕਰਾ ਦਿੱਤਾ, ਉਸ ਸੇਵਕ ਦੇ ਪੂਰੇ ਭਾਗ ਜਾਗ ਪਏ । ਜਿਸ ਮਨੁੱਖ ਨੂੰ ਗੁਰੂ ਦੇ ਸ਼ਬਦ ਨੇ (ਸਰਬ-ਵਿਆਪਕ ਪਰਮਾਤਮਾ) ਵਿਖਾਲ ਦਿੱਤਾ, ਉਹ ਸਦਾ-ਥਿਰ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ ।
The True Guru reveals the Word of the Shabad to His servant who has such perfect karma.
ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ ॥
ਉਸ ਦਾ ਦਰਸਨ ਕਰ ਕੇ ਉਹ ਮਨੁੱਖ ਦਿਨ ਰਾਤ ਉਸ ਦੇ ਗੁਣਾਂ ਨੂੰ ਆਪਣੇ ਚਿੱਤ ਵਿਚ ਵਸਾਂਦਾ ਹੈ ।
The Guru reveals the Shabad; dwelling on the True Lord, day and night, he beholds and reflects on God.
ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥
ਉਹ ਮਨੁੱਖ (ਆਪਣੇ ਅਸਲ) ਘਰ ਨੂੰ ਜਾਣ ਲੈਂਦਾ ਹੈ, ਉਸ ਦੇ ਪੰਜੇ ਗਿਆਨ-ਇੰਦ੍ਰੇ (ਵਿਕਾਰਾਂ ਵਲ) ਭਟਕਣ ਤੋਂ ਹਟ ਜਾਂਦੇ ਹਨ, ਉਹ ਮਨੁੱਖ ਆਤਮਕ ਮੌਤ ਲਿਆਉਣ ਵਾਲੇ ਕਾਮ ਨੂੰ ਕੋ੍ਰਧ ਨੂੰ ਮਾਰ ਮੁਕਾਂਦਾ ਹੈ ।
The five restless desires are restrained, and he knows the home of his own heart. He conquers sexual desire, anger and corruption.
ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥
ਹੇ ਭਾਈ! ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਸ ਮਨੁੱਖ ਦੇ ਅੰਦਰ ਰੱਬੀ ਜੋਤਿ ਪਰਗਟ ਹੋ ਜਾਂਦੀ ਹੈ (ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸ ਨੂੰ) ਉਹ ਪਰਮਾਤਮਾ ਦੇ ਕੌਤਕ (ਜਾਣ ਕੇ) ਵੇਖਦਾ ਹੈ ।
His inner being is illuminated, by the Guru's Teachings; He beholds the Lord's play of karma.
ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥
ਹੇ ਨਾਨਕ! (ਜਿਨ੍ਹਾਂ ਮਨੁੱਖਾਂ ਦੇ ਅੰਦਰ) ਸਰਬ-ਵਿਆਪਕ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਨੂੰ ਮਾਰ ਕੇ (ਪਰਮਾਤਮਾ ਦੇ ਚਰਨਾਂ ਵਿਚ) ਸਦਾ ਟਿਕੇ ਰਹਿੰਦੇ ਹਨ ।੧।
O Nanak, killing his ego, he is satisfied; the meteor has shot across the sky. ||1||
ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ, (ਉਹਨਾਂ ਦੇ ਅੰਦਰੋਂ) ਅਹੰਕਾਰ ਵਾਲੀ ਦਸ਼ਾ ਮੁੱਕ ਜਾਂਦੀ ਹੈ ।
The Gurmukhs remain awake and aware; their egotistical pride is eradicated.
ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥
(ਉਹਨਾਂ ਦੇ ਅੰਦਰ) ਹਰ ਵੇਲੇ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋਇਆ ਰਹਿੰਦਾ ਹੈ, (ਉਹਨਾਂ ਦੀ ਸੁਰਤਿ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਟਿਕੀ ਰਹਿੰਦੀ ਹੈ ।
Night and day, it is dawn for them; they merge in the True Lord.
ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੀ ਸੁਰਤਿ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, (ਉਹਨਾਂ ਨੂੰ ਇਹ ਦਸ਼ਾ ਆਪਣੇ) ਮਨ ਵਿਚ ਪਿਆਰੀ ਲੱਗਦੀ ਹੈ । ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਦਾ ਹੀ ਸੁਚੇਤ ਰਹਿੰਦੇ ਹਨ ।
The Gurmukhs are merged in the True Lord; they are pleasing to His Mind. The Gurmukhs are intact, safe and sound, awake and awake.
ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥
ਗੁਰੂ ਨੇ ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਸਦਾ-ਥਿਰ ਹਰਿ-ਨਾਮ ਬਖ਼ਸ਼ਿਆ ਹੁੰਦਾ ਹੈ, ਉਹਨਾਂ ਦੀ ਲਿਵ ਪਰਮਾਤਮਾ ਦੇ ਚਰਨਾਂ ਵਿਚ ਲੱਗੀ ਰਹਿੰਦੀ ਹੈ ।
The Guru blesses them with the Ambrosial Nectar of the True Name; they are lovingly attuned to the Lord's Feet.
ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥
ਹੇ ਭਾਈ! ਗੁਰਮੁਖਾਂ ਦੇ ਅੰਦਰ ਪਰਮਾਤਮਾ ਦੀ ਜੋਤਿ ਦਾ ਚਾਨਣ ਹੋ ਜਾਂਦਾ ਹੈ, ਉਹ ਹਰੇਕ ਜੀਵ ਵਿਚ ਉਸੇ ਰੱਬੀ ਜੋਤਿ ਨੂੰ ਵੱਸਦੀ ਸਮਝਦੇ ਹਨ । ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਭਟਕਣਾ ਦੇ ਕਾਰਨ ਕੁਰਾਹੇ ਪਈ ਰਹਿੰਦੀ ਹੈ ।
The Divine Light is revealed, and in that Light, they achieve realization; the self-willed manmukhs wander in doubt and confusion.
ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋਇਆ ਰਹਿੰਦਾ ਹੈ, ਉਹਨਾਂ ਦਾ ਮਨ (ਉਸ ਚਾਨਣ ਵਿਚ) ਪਰਚਿਆ ਰਹਿੰਦਾ ਹੈ । (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦਿਆਂ ਹੀ ਉਹਨਾਂ ਦੀ ਜੀਵਨ-ਰਾਤ ਬੀਤਦੀ ਹੈ ।੨।
O Nanak, when the dawn breaks, their minds are satisfied; they pass their life-night awake and aware. ||2||
ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥
ਹੇ ਭਾਈ! (ਜਿਸ ਮਨੁੱਖ ਦੇ ਹਿਰਦੇ-ਆਕਾਸ਼ ਵਿਚ ‘ਤਾਰਾ ਚੜਿਆ ਲੰਮਾ’, ਉਸ ਦੇ ਅੰਦਰੋਂ) ਸਾਰੇ ਔਗੁਣ ਮੁੱਕ ਜਾਂਦੇ ਹਨ, (ਉਸ ਦੇ ਅੰਦਰ) ਗੁਣ ਆਪਣਾ ਟਿਕਾਣਾ ਆ ਬਣਾਂਦੇ ਹਨ ।
Forgetting faults and demerits, virtue and merit enter one's home.
ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥
ਉਸ ਮਨੁੱਖ ਨੂੰ ਇਕ ਪਰਮਾਤਮਾ ਹੀ ਹਰ ਥਾਂ ਮੌਜੂਦ ਦਿੱਸਦਾ ਹੈ, ਉਸ ਤੋਂ ਬਿਨਾ ਕੋਈ ਹੋਰ ਦੂਜਾ ਨਹੀਂ ਦਿੱਸਦਾ ।
The One Lord is permeating everywhere; there is no other at all.
ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥
ਹੇ ਭਾਈ! (ਜਿਸ ਮਨੁੱਖ ਦੇ ਅੰਦਰ ‘ਤਾਰਾ ਚੜਿਆ ਲੰਮਾ’, ਉਸ ਨੂੰ) ਹਰ ਥਾਂ ਇਕ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਤੋਂ ਬਿਨਾ ਕੋਈ ਹੋਰ ਉਸ ਨੂੰ ਨਹੀਂ ਦਿੱਸਦਾ, ਉਸ ਮਨੁੱਖ ਦਾ ਮਨ ਅੰਤਰ-ਆਤਮੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ ।
He is All-pervading; there is no other. The mind comes to believe, from the mind.
ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥
ਜਿਸ (ਪਰਮਾਤਮਾ) ਨੇ ਜਲ ਥਲ ਤਿੰਨੇ ਭਵਨ ਹਰੇਕ ਸਰੀਰ ਬਣਾਇਆ ਹੈ, ਉਹ ਮਨੁੱਖ ਉਸ ਪਰਮਾਤਮਾ ਨਾਲ ਗੁਰੂ ਦੀ ਰਾਹੀਂ ਡੂੰਘੀ ਸਾਂਝ ਬਣਾਈ ਰੱਖਦਾ ਹੈ ।
The One who established the water, the land, the three worlds, each and every heart - that God is known by the Gurmukh.
ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥
ਹੇ ਨਾਨਕ! (ਜਿਸ ਮਨੁੱਖ ਦੇ ਹਿਰਦੇ-ਆਕਾਸ਼ ਵਿਚ ‘ਤਾਰਾ ਚੜਿਆ ਲੰਮਾ’, ਉਹ ਆਪਣੇ ਅੰਦਰੋਂ) ਤ੍ਰਿਗੁਣੀ ਮਾਇਆ ਦਾ ਪ੍ਰਭਾਵ ਮਿਟਾ ਕੇ ਉਸ ਪਰਮਾਤਮਾ ਵਿਚ ਸਮਾਇਆ ਰਹਿੰਦਾ ਹੈ ਜੋ ਸਾਰੇ ਜਗਤ ਦਾ ਮੂਲ ਹੈ ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ ਅਤੇ ਜੋ ਬੇਅੰਤ ਹੈ ।
The Infinite, All-powerful Lord is the Creator, the Cause of causes; erasing the three-phased Maya, we merge in Him.
ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥
ਹੇ ਨਾਨਕ! ਗੁਰੂ ਪਾਸੋਂ ਉਹ ਮਨੁੱਖ ਅਜਿਹੀ ਮਤਿ ਹਾਸਲ ਕਰ ਲੈਂਦਾ ਹੈ ਕਿ ਉਸ ਦੇ ਸਾਰੇ ਔਗੁਣ ਗੁਣਾਂ ਵਿਚ ਸਮਾ ਜਾਂਦੇ ਹਨ ।੩।
O Nanak, then, demerits are dissolved by merits; such are the Guru's Teachings. ||3||
ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥
ਹੇ ਭਾਈ! (ਜਿਨ੍ਹਾਂ ਦੇ ਹਿਰਦੇ-ਆਕਾਸ਼ ਵਿਚ ‘ਤਾਰਾ ਚੜਿਆ ਲੰਮਾ’, ਉਹਨਾਂ ਦੇ) ਜਨਮ ਮਰਨ ਦੇ ਗੇੜ ਮੁੱਕ ਗਏ, ਉਹਨਾਂ ਦੀ ਕੋਝੀ ਜੀਵਨ-ਚਾਲ ਖ਼ਤਮ ਹੋ ਗਈ ।
My coming and going in reincarnation have ended; doubt and hesitation are gone.
ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥
ਉਹ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ (ਪ੍ਰਭੂ-ਚਰਨਾਂ ਵਿਚ) ਜੁੜ ਗਏ, ਉਹਨਾਂ ਦਾ ਸਰੀਰ (ਵਿਕਾਰਾਂ ਦੇ ਹੱਲਿਆਂ ਦੇ ਟਾਕਰੇ ਤੇ) ਅਡੋਲ ਹੋ ਗਿਆ ।
Conquering my ego, I have met the True Lord, and now I wear the robe of Truth.
ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥
ਹੇ ਭਾਈ! ਗੁਰੂ ਨੇ ਜਿਸ ਜੀਵ-ਇਸਤ੍ਰੀ ਦੀ ਹਉਮੈ ਦੂਰ ਕਰ ਦਿੱਤੀ, ਉਹ (ਲੋਕ ਪਰਲੋਕ ਵਿਚ) ਸੋਭਾ ਵਾਲੀ ਹੋ ਗਈ, ਉਸ ਦੇ ਸਾਰੇ ਗ਼ਮ ਸਾਰੇ ਦੁੱਖ-ਕਲੇਸ਼ ਮੁੱਕ ਗਏ ।
The Guru has rid me of egotism; my sorrow and suffering are dispelled.
ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥
ਉਸ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ, ਉਹ ਆਪਣੇ ਆਤਮਕ ਜੀਵਨ ਦੀ ਸਦਾ ਪੜਤਾਲ ਕਰਦੀ ਰਹਿੰਦੀ ਹੈ ।
My might merges into the Light; I realize and understand my own self.
ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥
ਹੇ ਭਾਈ! ਜਿਹੜੀ ਜੀਵ-ਇਸਤ੍ਰੀ ਇਸ ਲੋਕ ਵਿਚ ਗੁਰੂ ਦੇ ਸ਼ਬਦ ਵਿਚ ਪਰਚੀ ਰਹਿੰਦੀ ਹੈ, ਉਹ ਪਰਲੋਕ ਵਿਚ (ਜਾ ਕੇ) ਪ੍ਰਭੂ-ਪਤੀ ਨੂੰ ਭਾ ਜਾਂਦੀ ਹੈ ।
In this world of my parents' home, I am satisfied with the Shabad; at my in-laws' home, in the world beyond, I shall be pleasing to my Husband Lord.
ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥
ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ (ਆਪਣੇ ਸ਼ਬਦ ਵਿਚ) ਜੋੜ ਕੇ ਪ੍ਰਭੂ ਨਾਲ ਮਿਲਾ ਦਿੱਤਾ, ਉਸ ਨੂੰ ਦੁਨੀਆ ਦੀ ਮੁਥਾਜੀ ਨਹੀਂ ਰਹਿ ਜਾਂਦੀ ।੪।੩।
O Nanak, the True Guru has united me in His Union; my dependence on people has ended. ||4||3||