ਤੁਖਾਰੀ ਮਹਲਾ ੧ ॥
Tukhaari, First Mehl:
ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥
ਹੇ ਭਾਈ! (ਜਿਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਨਾਮ ਤੋਂ ਵਾਂਜੀ ਰਹਿੰਦੀ ਹੈ, ਉਹ) ਕੋਝੇ ਭੁਲੇਖੇ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝ ਜਾਂਦੀ ਹੈ, ਮੁੜ ਮੁੜ ਗ਼ਲਤੀਆਂ ਕਰ ਕੇ ਪਛੁਤਾਂਦੀ ਰਹਿੰਦੀ ਹੈ ।
Deluded by doubt, misled and confused, the soul-bride later regrets and repents.
ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥
(ਅਜਿਹੀ ਜੀਵ-ਇਸਤ੍ਰੀ) ਪ੍ਰਭੂ-ਪਤੀ ਦੀ ਕਦਰ ਨਹੀਂ ਸਮਝਦੀ । (ਮਾਇਆ ਦੇ ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਹੋ ਰਹੀ (ਅਜਿਹੀ ਜੀਵ-ਇਸਤ੍ਰੀ) ਨੂੰ ਪ੍ਰਭੂ-ਪਤੀ ਨੇ ਭੀ ਮਨੋਂ ਲਾਹ ਦਿੱਤਾ ਹੁੰਦਾ ਹੈ ।
Abandoning her Husband Lord, she sleeps, and does not appreciate His Worth.
ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥
ਹੇ ਭਾਈ! ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੀ ਹੋਈ ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਪਿਆਰ ਕਰਨਾ ਛੱਡ ਦਿੱਤਾ, (ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੀ ਰਹਿਣ ਦੇ ਇਸ) ਔਗੁਣ ਦੇ ਕਾਰਨ ਤਿਆਗ ਦਿੱਤਾ, ਉਸ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਰਾਤ ਦੁੱਖਦਾਈ ਹੋ ਜਾਂਦੀ ਹੈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਬੀਤਦੀ ਹੈ) ।
Leaving her Husband Lord, she sleeps, and is plundered by her faults and demerits. The night is so painful for this bride.
ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥
ਉਹ ਇਸਤ੍ਰੀ ਕਾਮ ਵਿਚ ਕੋ੍ਰਧ ਵਿਚ ਅਹੰਕਾਰ ਵਿਚ (ਸਦਾ) ਖ਼ੁਆਰ ਹੁੰਦੀ ਰਹਿੰਦੀ ਹੈ, ਉਸ ਨੂੰ ਹਉਮੈ ਚੰਬੜੀ ਰਹਿੰਦੀ ਹੈ ਉਸ ਨੂੰ ਈਰਖਾ ਚੰਬੜੀ ਰਹਿੰਦੀ ਹੈ ।
Sexual desire, anger and egotism destroy her. She burns in egotism.
ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥
ਹੇ ਭਾਈ! ਪਰਮਾਤਮਾ ਦੇ ਹੁਕਮ ਅਨੁਸਾਰ ਜੀਵਾਤਮਾ (ਤਾਂ ਆਖ਼ਿਰ ਸਰੀਰ ਨੂੰ ਛੱਡ ਕੇ) ਤੁਰ ਪੈਂਦਾ ਹੈ, ਤੇ, ਸਰੀਰ ਮਿੱਟੀ ਦੀ ਢੇਰੀ ਹੋ ਕੇ ਮਿੱਟੀ ਨਾਲ ਮਿਲ ਜਾਂਦਾ ਹੈ ।
When the soul-swan flies away, by the Command of the Lord, her dust mingles with dust.
ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਭੁੱਲੀ ਹੋਈ ਜੀਵ-ਇਸਤ੍ਰੀ ਸਾਰੀ ਉਮਰ ਭੁੱਲਾਂ ਕਰ ਕਰ ਕੇ (ਅਨੇਕਾਂ ਦੁੱਖ ਸਹੇੜ ਕੇ) ਪਛੁਤਾਂਦੀ ਰਹਿੰਦੀ ਹੈ ।੧।
O Nanak, without the True Name, she is confused and deluded, and so she regrets and repents. ||1||
ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥
ਹੇ ਪਿਆਰੇ (ਪ੍ਰਭੂ-) ਪਤੀ! ਮੇਰੀ ਇਕ ਬੇਨਤੀ ਸੁਣ—
Please listen, O my Beloved Husband Lord, to my one prayer.
ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥
ਤੂੰ ਆਪਣੇ ਘਰ ਵਿਚ ਵੱਸ ਰਿਹਾ ਹੈਂ, ਪਰ ਮੈਂ (ਤੈਥੋਂ ਵਿਛੁੜ ਕੇ ਵਿਕਾਰਾਂ ਵਿਚ) ਖ਼ੁਆਰ ਹੋ ਕੇ ਸੁਆਹ ਦੀ ਢੇਰੀ ਹੋ ਰਹੀ ਹਾਂ ।
You dwell in the home of the self deep within, while I roll around like a dust-ball.
ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥
ਆਪਣੇ (ਪ੍ਰਭੂ-) ਪਤੀ ਤੋਂ ਬਿਨਾ (ਪ੍ਰਭੂ-ਪਤੀ ਤੋਂ ਵਿਛੁੜੀ ਜੀਵ-ਇਸਤ੍ਰੀ ਨੂੰ) ਕੋਈ ਪਿਆਰ ਨਹੀਂ ਕਰਦਾ । (ਇਸ ਹਾਲਤ ਵਿਚ ਫਿਰ) ਕੀਹ ਆਖਣਾ ਚਾਹੀਦਾ ਹੈ? ਕੀਹ ਕਰਨਾ ਚਾਹੀਦਾ ਹੈ?
Without my Husband Lord, no one likes me at all; what can I say or do now?
ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥
(ਹੇ ਜੀਵ-ਇਸਤ੍ਰੀ!) ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ (ਦੁਨੀਆ ਦੇ) ਸਭ ਰਸਾਂ ਤੋਂ ਸ੍ਰੇਸ਼ਟ ਰਸ ਹੈ; ਗੁਰੂ ਦੇ ਸ਼ਬਦ ਦੀ ਰਾਹੀਂ ਇਹ ਨਾਮ-ਰਸ ਜੀਭ ਨਾਲ ਪੀਂਦੇ ਰਹਿਣਾ ਚਾਹੀਦਾ ਹੈ ।
The Ambrosial Naam, the Name of the Lord, is the sweetest nectar of nectars. Through the Word of the Guru's Shabad, with my tongue, I drink in this nectar.
ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ (ਜਿੰਦ ਦਾ ਹੋਰ) ਕੋਈ ਸੰਗੀ ਨਹੀਂ ਕੋਈ ਸਾਥੀ ਨਹੀਂ । (ਨਾਮ ਤੋਂ ਖੁੰਝ ਕੇ) ਬਹੁਤ ਲੋਕਾਈ ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ ।
Without the Name, no one has any friend or companion; millions come and go in reincarnation.
ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦਾ ਨਾਮ-ਲਾਭ ਖੱਟ ਕੇ ਪ੍ਰਭੂ ਦੀ ਹਜ਼ੂਰੀ ਵਿਚ ਅੱਪੜ ਜਾਈਦਾ ਹੈ । (ਹੇ ਭਾਈ!) ਪਰਮਾਤਮਾ ਦਾ ਸਦਾ-ਥਿਰ ਨਾਮ (ਜਪਿਆ ਕਰ । ਇਸ ਦੀ ਬਰਕਤ ਨਾਲ) ਤੇਰੀ ਮਤਿ (ਵਿਕਾਰਾਂ ਦੇ ਹੱਲਿਆਂ ਤੋਂ) ਅਡੋਲ ਹੋ ਜਾਇਗੀ ।੨।
Nanak: the profit is earned and the soul returns home. True, true are Your Teachings. ||2||
ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥
ਹੇ ਭਾਈ! ਸੱਜਣ-ਪ੍ਰਭੂ ਜੀ (ਹਰੇਕ ਜੀਵ-ਇਸਤ੍ਰੀ ਦੇ) ਹਿਰਦੇ-ਦੇਸ ਵਿਚ ਵੱਸ ਰਹੇ ਹਨ, (ਪਰ ਨਾਮ-ਹੀਣ ਜੀਵ-ਇਸਤ੍ਰੀ ਦੁੱਖਾਂ ਵਿਚ ਘਿਰ ਕੇ ਉਸ ਨੂੰ) ਪਰਦੇਸ ਵਿਚ ਵੱਸਦਾ ਜਾਣ ਕੇ (ਦੁੱਖਾਂ ਤੋਂ ਬਚਣ ਲਈ) ਤਰਲੇ-ਭਰੇ ਸਨੇਹੇ ਭੇਜਦੀ ਹੈ ।
O Friend, You have travelled so far from Your homeland; I send my message of love to You.
ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥
(ਨਾਮ ਤੋਂ ਵਾਂਜੀ ਹੋਈ) ਅੰਞਾਣ ਜੀਵ-ਇਸਤ੍ਰੀ (ਸਹੇੜੇ ਹੋਏ ਦੁੱਖਾਂ ਦੇ ਕਾਰਨ) ਰੋਂਦੀ ਹੈ, ਵਿਰਲਾਪ ਕਰਦੀ ਹੈ ਤੇ ਉਸ ਸੱਜਣ-ਪ੍ਰਭੂ ਜੀ ਨੂੰ ਮੁੜ ਮੁੜ ਯਾਦ ਕਰਦੀ ਹੈ ।
I cherish and remember that Friend; the eyes of this soul-bride are filled with tears.
ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥
(ਨਾਮ ਤੋਂ ਵਾਂਜੀ ਹੋਈ) ਅੰਞਾਣ ਜੀਵ-ਇਸਤ੍ਰੀ (ਸਹੇੜੇ ਦੁੱਖਾਂ ਦੇ ਕਾਰਨ) ਵਿਰਲਾਪ ਕਰਦੀ ਹੈ, ਪ੍ਰਭੂ-ਪਤੀ ਦੇ ਗੁਣ ਚੇਤੇ ਕਰਦੀ ਹੈ, (ਤੇ, ਤਰਲੇ ਲੈਂਦੀ ਹੈ ਕਿ) ਪਿਆਰੇ ਪ੍ਰਭੂ ਨੂੰ ਕਿਵੇਂ ਮਿਲਾਂ ।
The eyes of the soul-bride are filled with tears; I dwell upon Your Glorious Virtues. How can I meet my Beloved Lord God?
ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥
(ਜਿਸ ਦੇਸ ਵਿਚ ਉਹ ਵੱਸਦਾ ਹੈ, ਉਸ ਦਾ) ਰਸਤਾ (ਅਨੇਕਾਂ ਵਿਕਾਰਾਂ ਦੀਆਂ) ਔਕੜਾਂ ਨਾਲ ਭਰਿਆ ਹੋਇਆ ਹੈ, ਮੈਂ ਉਹ ਰਸਤਾ ਜਾਣਦੀ ਭੀ ਨਹੀਂ ਹਾਂ, ਮੈਂ ਉਸ ਪਤੀ ਨੂੰ ਕਿਵੇਂ ਮਿਲਾਂ, ਉਹ ਤਾਂ (ਇਹਨਾਂ ਵਿਕਾਰਾਂ ਦੀਆਂ ਰੁਕਾਵਟਾਂ ਤੋਂ) ਪਾਰਲੇ ਪਾਸੇ ਰਹਿੰਦਾ ਹੈ ।
I do not know the treacherous path, the way to You. How can I find You and cross over, O my Husband Lord?
ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥
ਹੇ ਨਾਨਕ! (ਆਖ—ਹੇ ਭਾਈ!) ਜਿਹੜੀ ਵਿਛੁੜੀ ਹੋਈ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਤਨ ਆਪਣਾ ਮਨ ਉਸ ਦੇ ਹਵਾਲੇ ਕਰ ਦੇਂਦੀ ਹੈ, ਉਹ ਉਸ ਨੂੰ ਮਿਲ ਪੈਂਦੀ ਹੈ ।
Through the Shabad, the Word of the True Guru, the separated soul-bride meets with the Lord; I place my body and mind before You.
ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਇਕ ਐਸਾ ਰੁੱਖ ਹੈ ਜਿਸ ਨੂੰ ਉੱਚੇ ਆਤਮਕ ਗੁਣਾਂ ਦੇ ਫਲ ਲੱਗੇ ਰਹਿੰਦੇ ਹਨ, (ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਤਨ ਮਨ ਭੇਟਾ ਕਰਨ ਵਾਲੀ ਜੀਵ-ਇਸਤ੍ਰੀ) ਪ੍ਰੀਤਮ-ਪ੍ਰਭੂ ਨੂੰ ਮਿਲ ਕੇ (ਉਸ ਰੁੱਖ ਦੇ ਫਲਾਂ ਦਾ) ਸੁਆਦ ਚੱਖਦੀ ਰਹਿੰਦੀ ਹੈ ।੩।
O Nanak, the ambrosial tree bears the most delicious fruits; meeting with my Beloved, I taste the sweet essence. ||3||
ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥
ਹੇ ਪ੍ਰਭੂ ਦੀ ਹਜ਼ੂਰੀ ਵਿਚ ਸੱਦੀ ਹੋਈਏ! ਢਿੱਲ ਨਹੀਂ ਕਰਨੀ ਚਾਹੀਦੀ । ਹੇ ਹਰ ਵੇਲੇ ਪ੍ਰੇਮ-ਰੰਗ ਵਿਚ ਰੰਗੀ ਹੋਈਏ! ਆਤਮਕ ਅਡੋਲਤਾ ਵਿਚ ਟਿਕੇ ਰਹਿਣਾ ਚਾਹੀਦਾ ਹੈ
The Lord has called you to the Mansion of His Presence - do not delay!
ਅਨਦਿਨੁ ਰਤੜੀਏ ਸਹਜਿ ਮਿਲੀਜੈ ॥
(ਭਾਵ, ਹੇ ਭਾਈ! ਜਿਹੜੀ ਜੀਵ-ਇਸਤ੍ਰੀ ਹਰ ਵੇਲੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜਿਹੜੀ ਪ੍ਰਭੂ ਦੀ ਯਾਦ ਵੱਲੋਂ ਕਦੇ ਭੀ ਢਿੱਲ ਨਹੀਂ ਕਰਦੀ, ਜਿਹੜੀ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ, ਉਸ ਜੀਵ-ਇਸਤ੍ਰੀ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜਦਾ ਹੈ) ।
Night and day, imbued with His Love, you shall meet with Him with intuitive ease.
ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥
ਹੇ ਭਾਈ! ਆਤਮਕ ਅਨੰਦ ਵਿਚ ਆਤਮਕ ਅਡੋਲਤਾ ਵਿਚ ਟਿਕੇ ਰਹਿਣਾ ਚਾਹੀਦਾ ਹੈ, (ਕਿਸੇ ਆਪਣੇ ਉੱਦਮ ਤੇ ਮਾਣ ਕਰ ਕੇ ਇਸ ਗੱਲ ਦਾ) ਗਿਲਾ ਨਹੀਂ ਕਰਨਾ ਚਾਹੀਦਾ (ਕਿ ਮੇਰਾ ਉੱਦਮ ਛੇਤੀ ਸਫਲ ਕਿਉਂ ਨਹੀਂ ਹੁੰਦਾ ।
In celestial peace and poise, you shall meet Him; do not harbor anger - subdue your proud self!
ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥
ਜਿਹੜੀ ਭੀ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਹਾਸਲ ਕਰਦੀ ਹੈ) ਅਹੰਕਾਰ ਦੂਰ ਕਰ ਕੇ (ਹੀ ਪ੍ਰਭੂ ਵਿਚ) ਲੀਨ ਹੁੰਦੀ ਹੈ । ਜਿਸ ਨੂੰ ਗੁਰੂ ਮਿਲਾਂਦਾ ਹੈ ਉਹੀ ਮਿਲਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪੇ੍ਰਮ ਰੰਗ ਵਿਚ ਰੰਗੀ ਰਹਿੰਦੀ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜਨਮ ਮਰਨ ਦੇ ਗੇੜ ਵਿਚ ਪਈ ਰਹਿੰਦੀ ਹੈ ।
Imbued with Truth, I am united in His Union, while the self-willed manmukhs continue coming and going.
ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥
ਹੇ ਭਾਈ! (ਜਿਵੇਂ) ਜਦੋਂ ਕੋਈ ਇਸਤ੍ਰੀ ਨੱਚਣ ਲੱਗ ਪਏ ਤਾਂ ਉਹ ਘੁੰਡ ਨਹੀਂ ਕੱਢਦੀ, (ਤਿਵੇਂ ਜਿਹੜੀ ਜੀਵ-ਇਸਤ੍ਰੀ ਪ੍ਰਭੂ-ਪਿਆਰ ਦੇ ਰਾਹ ਤੇ ਤੁਰਦੀ ਹੈ ਉਹ) ਸਰੀਰ ਦਾ ਮੋਹ ਛੱਡ ਕੇ (ਮਾਇਆ ਤੋਂ) ਨਿਰਲੇਪ ਹੋ ਜਾਂਦੀ ਹੈ ।
When you dance, what veil covers you? Break the water pot, and be unattached.
ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥
ਹੇ ਨਾਨਕ! ਗੁਰੂ ਦੇ ਦੱਸੇ ਰਾਹ ਉੱਤੇ ਤੁਰਨ ਵਾਲਾ ਮਨੁੱਖ ਸਦਾ ਆਪਣੇ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਹ ਅਸਲ ਜੀਵਨ-ਰਾਹ ਨੂੰ ਆਪਣੇ ਵਿਚਾਰ-ਮੰਡਲ ਵਿਚ ਟਿਕਾਈ ਰੱਖਦਾ ਹੈ ।੪।੪।
O Nanak, realize your own self; as Gurmukh, contemplate the essence of reality. ||4||4||