ਤੁਖਾਰੀ ਮਹਲਾ ੧ ॥
Tukhaari, First Mehl:
ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥
ਹੇ ਭਾਈ! ਸੋਹਣੇ ਪ੍ਰਭੂ ਜੀ ਅਨੇਕਾਂ ਕੌਤਕ ਕਰਨ ਵਾਲੇ ਹਨ, ਮੈਂ ਉਸ ਸੋਹਣੇ ਪ੍ਰਭੂ ਦਾ (ਸਦਾ ਲਈ) ਗ਼ੁਲਾਮ ਹਾਂ ।
O my Dear Beloved, I am the slave of Your slaves.
ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥
ਹੇ ਭਾਈ! (ਜਿਸ ਮਨੁੱਖ ਨੂੰ) ਗੁਰੂ ਨੇ ਅਲੱਖ ਪ੍ਰਭੂ ਦੀ ਸੂਝ ਬਖ਼ਸ਼ ਦਿੱਤੀ, (ਉਹ ਮਨੁੱਖ ਉਸ ਨੂੰ ਛੱਡ ਕੇ) ਕਿਸੇ ਹੋਰ ਦੀ ਭਾਲ ਨਹੀਂ ਕਰਦਾ ।
The Guru has shown me the Invisible Lord, and now, I do not seek any other.
ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥
ਹੇ ਭਾਈ! ਜਦੋਂ ਪ੍ਰਭੂ ਦੀ ਰਜ਼ਾ ਹੋਈ, ਜਦੋਂ ਪ੍ਰਭੂ ਨੇ (ਕਿਸੇ ਜੀਵ ਉਤੇ) ਕਿਰਪਾ ਕੀਤੀ, ਤਦੋਂ ਗੁਰੂ ਨੇ ਉਸ ਨੂੰ ਅਲੱਖ ਪ੍ਰਭੂ ਦਾ ਗਿਆਨ ਦਿੱਤਾ ।
The Guru showed me the Invisible Lord, when it pleased Him, and when God showered His Blessings.
ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥
ਤਦੋਂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਮਿਲ ਪੈਂਦਾ ਹੈ ਜਿਹੜਾ ਜਗਤ ਦਾ ਸਹਾਰਾ ਹੈ ਜਿਹੜਾ ਸਭ ਦਾਤਾਂ ਦੇਣ ਵਾਲਾ ਹੈ ਜਿਹੜਾ ਸਰਬ-ਵਿਆਪਕ ਹੈ ਅਤੇ ਸਿਰਜਣਹਾਰ ਹੈ ।
The Life of the World, the Great Giver, the Primal Lord, the Architect of Destiny, the Lord of the woods - I have met Him with intuitive ease.
ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਜਦੋਂ ਤੂੰ ਆਪਣਾ ਸਦਾ-ਥਿਰ ਨਾਮ ਦੇਂਦਾ ਹੈਂ, ਜਦੋਂ ਤੂੰ ਮਿਹਰ ਦੀ ਨਿਗਾਹ ਕਰਦਾ ਹੈਂ, ਜਦੋਂ ਤੂੰ (ਆਪ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈਂ, ਤਦੋਂ ਹੀ ਪਾਰ ਲੰਘ ਸਕੀਦਾ ਹੈ ।
Bestow Your Glance of Grace and carry me across, to save me. Please bless me with the Truth, O Lord, Merciful to the meek.
ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥
ਤੇਰੇ ਦਾਸਾਂ ਦਾ ਦਾਸ ਨਾਨਕ ਬੇਨਤੀ ਕਰਦਾ ਹੈ ਕਿ ਤੂੰ ਸਾਰੇ ਜੀਵਾਂ ਦੀ ਰੱਖਿਆ ਕਰਨ ਵਾਲਾ ਹੈਂ ।੧।
Prays Nanak, I am the slave of Your slaves. You are the Cherisher of all souls. ||1||
ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ (ਇਹ ਸਮਝ ਪੈਂਦੀ ਹੈ ਕਿ ਸਭ ਜੀਵਾਂ ਨੂੰ) ਬਹੁਤ ਹੀ ਪਿਆਰ ਕਰਨ ਵਾਲਾ ਪਰਮਾਤਮਾ ਸਭ ਵਿਚ ਵਿਆਪਕ ਹੈ,
My Dear Beloved is enshrined throughout the Universe.
ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥
(ਸਾਰੀ ਸ੍ਰਿਸ਼ਟੀ ਨੂੰ) ਆਸਰਾ ਦੇ ਰਿਹਾ ਹੈ, ਵੱਡੀ ਹਸਤੀ ਵਾਲਾ ਹੈ ਅਤੇ ਸਭ ਜੀਵਾਂ ਵਿਚ ਮੌਜੂਦ ਹੈ ।
The Shabad is pervading, through the Guru, the Embodiment of the Lord.
ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥
ਹੇ ਭਾਈ! ਸਭ ਤੋਂ ਵੱਡੀ ਹਸਤੀ ਵਾਲਾ ਪਰਮਾਤਮਾ ਤਿੰਨਾਂ ਭਵਨਾਂ ਨੂੰ ਸਹਾਰਾ ਦੇ ਰਿਹਾ ਹੈ, (ਕਿਸੇ ਭੀ ਜੀਵ ਨੇ ਅਜੇ ਤਕ) ਉਸ (ਦੇ ਗੁਣਾਂ) ਦਾ ਅੰਤ ਨਹੀਂ ਲੱਭਾ ।
The Guru, the Embodiment of the Lord, is enshrined throughout the three worlds; His limits cannot be found.
ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥
ਉਹ ਪਰਮਾਤਮਾ ਅਨੇਕਾਂ ਰੰਗਾਂ ਦੇ ਅਨੇਕਾਂ ਕਿਸਮਾਂ ਦੇ ਜੀਵ ਪੈਦਾ ਕਰਦਾ ਹੈ, (ਸਭ ਜੀਵਾਂ ਨੂੰ) ਸਦਾ (ਦਾਨ) ਦੇਂਦਾ ਹੈ, ਅਤੇ ਉਸ ਦਾ ਭੰਡਾਰਾ ਸਦਾ ਵਧਦਾ ਹੀ ਰਹਿੰਦਾ ਹੈ ।
He created the beings of various colors and kinds; His Blessings increase day by day.
ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥
ਹੇ ਭਾਈ! ਪਰਮਾਤਮਾ ਬਹੁਤ ਬੇਅੰਤ ਹੈ, ਉਹ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈ । (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ ।
The Infinite Lord Himself establishes and disestablishes; whatever pleases Him, happens.
ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥
ਹੇ ਨਾਨਕ! (ਆਖ—ਹੇ ਭਾਈ! ਜਿਹੜਾ ਜੀਵ ਉਸ ਪਰਮਾਤਮਾ ਦੇ) ਗੁਣਾਂ ਦੇ ਹਾਰ ਵਿਚ (ਆਪਣੇ ਆਪ ਨੂੰ) ਪ੍ਰੋ ਲੈਂਦਾ ਹੈ ਉਹ ਪਵਿੱਤਰ ਹੋ ਚੁਕਿਆ ਜੀਵਾਤਮਾ ਮਹਾਨ ਉੱਚੇ ਪਰਮਾਤਮਾ ਵਿਚ ਇੱਕ-ਰੂਪ ਹੋ ਜਾਂਦਾ ਹੈ ।੨।
O Nanak, the diamond of the mind is pierced through by the diamond of spiritual wisdom. The garland of virtue is strung. ||2||
ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥
ਹੇ ਭਾਈ! ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਗੁਣ ਉਚਾਰ ਕੇ ਉਹਨਾਂ ਗੁਣਾਂ ਵਿਚ ਲੀਨ ਹੋਏ ਰਹਿੰਦੇ ਹਨ ।
The virtuous person merges in the Virtuous Lord; his forehead bears the insignia of the Naam, the Name of the Lord.
ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥
ਹੇ ਭਾਈ! ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਉਚਾਰ ਕੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।
The true person merges in the True Lord; his comings and goings are over.
ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿਣ ਵਾਲਾ ਮਨੁੱਖ ਸਦਾ-ਕਾਇਮ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਸ ਨੂੰ ਸਦਾ-ਥਿਰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ, ਉਸ ਦੇ ਮਨ ਵਿਚ ਉਹ ਪਿਆਰਾ ਲੱਗਦਾ ਰਹਿੰਦਾ ਹੈ ।
The true person realizes the True Lord, and is imbued with Truth. He meets the True Lord, and is pleasing to the Lord's Mind.
ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥
ਉਸ ਮਨੁੱਖ ਨੂੰ ਸਦਾ-ਥਿਰ ਪਰਮਾਤਮਾ ਤੋਂ ਵੱਡਾ ਹੋਰ ਕੋਈ ਨਹੀਂ ਦਿੱਸਦਾ, ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਰਿਹਾ ਹੁੰਦਾ ਹੈ ।
No one else is seen to be above the True Lord; the true person merges in the True Lord.
ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥
ਹੇ ਭਾਈ! ਉਸ ਮੋਹਨ (ਪ੍ਰਭੂ) ਨੇ ਮੇਰਾ ਮਨ (ਭੀ) ਮੋਹ ਲਿਆ ਹੋਇਆ ਹੈ ।
The Fascinating Lord has fascinated my mind; releasing me from bondage, He has set me free.
ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥
ਹੇ ਨਾਨਕ! ਆਖ—ਹੇ ਭਾਈ! ਜਦੋਂ (ਕੋਈ ਵਡ-ਭਾਗੀ ਮਨੁੱਖ ਉਸ) ਅੱਤ ਪਿਆਰੇ ਪਰਮਾਤਮਾ ਨੂੰ ਮਿਲ ਪੈਂਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ, ਪ੍ਰਭੂ ਉਸ ਦੇ (ਮਾਇਆ ਦੇ ਮੋਹ ਦੇ) ਬੰਧਨ ਕੱਟ ਕੇ ਉਸ ਨੂੰ (ਮਾਇਆ ਤੋਂ) ਨਿਰਲੇਪ ਕਰ ਦੇਂਦਾ ਹੈ ।੩।
O Nanak, my light merged into the Light, when I met my most Darling Beloved. ||3||
ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥
ਹੇ ਭਾਈ! ਜਿਸ ਮਨੁੱਖ ਨੂੰ ਸਦਾ-ਥਿਰ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਉਹ ਮਨੁੱਖ (ਸਾਧ ਸੰਗਤਿ ਵਿਚ) ਖੋਜ ਕਰ ਕੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਟਿਕਾਣਾ ਲੱਭ ਲੈਂਦਾ ਹੈ ।
By searching, the true home, the place of the True Guru is found.
ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥
ਹੇ ਭਾਈ! ਗੁਰੂ ਦੀ ਸਰਨ ਪਿਆਂ ਪਰਮਾਤਮਾ ਨਾਲ ਡੂੰਘੀ ਸਾਂਝ ਪ੍ਰਾਪਤ ਹੁੰਦੀ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ (ਇਹ ਦਾਤਿ) ਨਹੀਂ ਮਿਲਦੀ ।
The Gurmukh obtains spiritual wisdom, while the self-willed manmukh does not.
ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥
ਹੇ ਭਾਈ! (ਗੁਰੂ ਜਿਸ ਮਨੁੱਖ ਨੂੰ) ਸਦਾ ਦਾਤਾਂ ਦੇਣ ਵਾਲੇ ਵੱਡੇ ਸਿਆਣੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ-ਦਾਨ ਦੇਂਦਾ ਹੈ,
Whoever the Lord has blessed with the gift of Truth is accepted; the Supremely Wise Lord is forever the Great Giver.
ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥
ਉਹ ਮਨੁੱਖ ਉਸ ਅਮਰ ਅਜੋਨੀ ਅਤੇ ਸਦਾ-ਥਿਰ ਪ੍ਰਭੂ (ਦਾ ਨਾਮ ਸਦਾ) ਜਪਦਾ ਰਹਿੰਦਾ ਹੈ, ਉਸ ਮਨੁੱਖ ਨੂੰ ਪਰਮਾਤਮਾ ਦਾ ਮੁੱਢ ਕਦੀਮਾਂ ਦਾ ਸਦਾ-ਥਿਰ ਟਿਕਾਣਾ ਲੱਭ ਪੈਂਦਾ ਹੈ ।
He is known to be Immortal, Unborn and Permanent; the True Mansion of His Presence is everlasting.
ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥
(ਆਖ—ਹੇ ਭਾਈ! ਜਿਸ ਮਨੁੱਖ ਦੇ ਅੰਦਰ) ਪਰਮਾਤਮਾ ਦੀ ਜੋਤਿ ਪਰਗਟ ਹੋ ਜਾਂਦੀ ਹੈ, ਉਸ ਜੋਤਿ ਦੀ ਬਰਕਤਿ ਨਾਲ ਉਸ ਮਨੁੱਖ ਦਾ ਵਿਕਾਰਾਂ ਦੇ ਕਰਜ਼ੇ ਦਾ ਹਿਸਾਬ ਲਿਖਣਾ ਬੰਦ ਹੋ ਜਾਂਦਾ ਹੈ (ਭਾਵ, ਉਹ ਮਨੁੱਖ ਵਿਕਾਰਾਂ ਵਲੋਂ ਹੱਟ ਜਾਂਦਾ ਹੈ), ਉਹ ਮਨੁੱਖ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਉਹ ਮਨੁੱਖ ਹਰ ਵੇਲੇ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।
The day-to-day account of deeds is not recorded for that person, who manifests the radiance of the Divine Light of the Lord.
ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥
ਹੇ ਨਾਨਕ! ਗੁਰੂ ਦੀ ਸਰਨ ਪਿਆਂ ਹੀ (ਮਾਇਆ ਦੇ ਮੋਹ ਦੇ ਸਮੁੰਦਰ ਤੋਂ) ਇਹ ਤਾਰੀ ਤਰੀ ਜਾ ਸਕਦੀ ਹੈ ।੪।੫।
O Nanak, the true person is absorbed in the True Lord; the Gurmukh crosses over to the other side. ||4||5||