ਤੁਖਾਰੀ ਮਹਲਾ ੧ ॥
Tukhaari, First Mehl:
 
ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥
ਹੇ ਮੇਰੇ ਮਨ! ਹੇ ਮੇਰੇ ਗ਼ਾਫ਼ਿਲ ਮਨ! ਹੇ ਮੇਰੇ ਅੰਞਾਣ ਮਨ! ਤੂੰ ਹੋਸ਼ ਕਰ ।
O my ignorant, unconscious mind, reform yourself.
 
ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥
ਹੇ ਮੇਰੇ ਮਨ! ਮੰਦੇ ਕਰਮ ਕਰਨੇ ਛੱਡ ਦੇ, (ਪਰਮਾਤਮਾ ਦੇ) ਗੁਣਾਂ (ਦੀ ਯਾਦ) ਵਿਚ ਲੀਨ ਰਿਹਾ ਕਰ ।
O my mind, leave behind your faults and demerits, and be absorbed in virtue.
 
ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥
ਹੇ ਮੇਰੇ ਮਨ! ਜਿਹੜੇ ਮਨੁੱਖ ਅਨੇਕਾਂ (ਪਦਾਰਥਾਂ ਦੇ) ਸੁਆਦਾਂ ਵਿਚ ਫਸੇ ਰਹਿੰਦੇ ਹਨ, ਉਹ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ (ਪਰਮਾਤਮਾ ਤੋਂ ਵਿਛੁੜੇ ਰਹਿੰਦੇ ਹਨ । ਇਹਨਾਂ ਸੰਸਕਾਰਾਂ ਦੇ ਕਾਰਨ ਹੀ) ਉਹਨਾਂ ਵਿਛੁੜੇ ਹੋਇਆਂ ਦਾ (ਆਪਣੇ ਆਪ ਪਰਮਾਤਮਾ ਨਾਲ) ਮਿਲਾਪ ਨਹੀਂ ਹੋ ਸਕਦਾ ।
You are deluded by so many flavors and pleasures, and you act in such confusion. You are separated, and you will not meet your Lord.
 
ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥
ਮੇਰੇ ਮਨ! ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, (ਆਪਣੇ ਉੱਦਮ ਨਾਲ) ਪਾਰ ਨਹੀਂ ਲੰਘ ਸਕੀਦਾ । ਜਮਾਂ ਦੇ ਡਰ ਨਾਲ ਸਹਿਮੇ ਰਹੀਦਾ ਹੈ । ਹੇ ਮਨ! ਜਮਾਂ ਵਾਲੇ ਪਾਸੇ ਲੈ ਜਾਣ ਵਾਲਾ ਰਸਤਾ ਬੜਾ ਦੁਖਦਾਈ ਹੈ ।
How can the impassible world-ocean be crossed? The fear of the Messenger of Death is deadly. The path of Death is agonizingly painful.
 
ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥
ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਮਨ ਵਿਚ ਸਵੇਰੇ ਸ਼ਾਮ (ਕਿਸੇ ਭੀ ਵੇਲੇ) ਪਰਮਾਤਮਾ ਨਾਲ ਸਾਂਝ ਨਹੀਂ ਪਾਈ, ਉਹ (ਮਾਇਆ ਦੇ ਮੋਹ ਦੇ) ਔਖੇ ਰਾਹ ਵਿਚ ਫਸ ਜਾਂਦਾ ਹੈ (ਇਸ ਵਿਚੋਂ ਨਿਕਲਣ ਲਈ) ਉਹ ਕੁਝ ਭੀ ਨਹੀਂ ਕਰ ਸਕਦਾ ।
The mortal does not know the Lord in the evening, or in the morning; trapped on the treacherous path, what will he do then?
 
ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥
(ਪਰ ਹਾਂ, ਮਾਇਆ ਦੇ ਮੋਹ ਦੀ) ਰੱਸੀ ਨਾਲ ਬੱਝਾ ਹੋਇਆ ਉਹ ਇਸ ਤਰੀਕੇ ਨਾਲ ਖ਼ਲਾਸੀ ਪਾ ਸਕਦਾ ਹੈ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਸਿਮਰਨ ਕਰੇ ।੧।
Bound in bondage, he is released only by this method: as Gurmukh, serve the Lord. ||1||
 
ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥
ਹੇ ਮੇਰੇ ਮਨ! ਘਰ ਦੇ ਮੋਹ ਦੀਆਂ ਫਾਹੀਆਂ ਛੱਡ ਦੇ ।
O my mind, abandon your household entanglements.
 
ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥
ਹੇ ਮੇਰੇ ਮਨ! ਉਸ ਪਰਮਾਤਮਾ ਨੂੰ ਸਿਮਰਦਾ ਰਹੁ, ਜੋ ਸਭਨਾਂ ਵਿਚ ਵਿਆਪਕ ਭੀ ਹੈ ਤੇ ਨਿਰਲੇਪ ਭੀ ਹੈ ।
O my mind, serve the Lord, the Primal, Detached Lord.
 
ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥
ਹੇ ਮੇਰੇ ਮਨ! ਉਸ ਇਕ ਸਰਬ-ਵਿਆਪਕ ਅਤੇ ਸਦਾ-ਥਿਰ ਪਰਮਾਤਮਾ (ਦਾ ਨਾਮ) ਸਿਮਰਦਾ ਰਹੁ, ਜਿਸ ਨੇ ਸਾਰਾ ਜਗਤ ਪੈਦਾ ਕੀਤਾ ਹੈ ਅਤੇ ਹਵਾ ਪਾਣੀ ਅੱਗ (ਆਦਿਕ ਤੱਤਾਂ) ਨੂੰ (ਮਰਯਾਦਾ ਵਿਚ) ਬੰਨ੍ਹਿਆ ਹੋਇਆ ਹੈ ।
Meditate in remembrance on the One Universal Creator; the True Lord created the entire Universe.
 
ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥
ਹੇ ਮੇਰੇ ਮਨ! (ਉਹੀ ਮਨੁੱਖ ਨਾਮ ਸਿਮਰਦਾ ਹੈ ਜਿਸ ਨੂੰ) ਗੁਰੂ ਨੇ ਜਗਤ ਵਿਚ (ਪਰਮਾਤਮਾ ਦਾ ਇਹ) ਤਮਾਸ਼ਾ ਵਿਖਾ ਦਿੱਤਾ ਹੈ (ਅਤੇ ਨਾਮ ਵਿਚ ਜੋੜਿਆ ਹੈ) ।
The Guru controls the air, water and fire; He has staged the drama of the world.
 
ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਦਾ ਜਪਦਾ ਰਹੁ ਜਪਦਾ ਰਹੁ। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਹੀ ਹੈ ਅਨੇਕਾਂ ਸੰਜਮ ਅਨੇਕਾਂ ਜਪ ਅਤੇ ਅਨੇਕਾਂ ਤਪ ।
Reflect on your own self, and so practice good conduct; chant the Name of the Lord as your self-discipline and meditation.
 
ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥
ਇਹੀ ਹੈ ਮਿੱਤਰ ਇਹੀ ਹੈ ਸੱਜਣ ਇਹੀ ਹੈ ਪਿਆਰਾ ਪ੍ਰੀਤਮ । ਹੇ ਮੇਰੇ ਮਨ! ਨਾਮ ਜਪਿਆਂ ਹੀ ਤੂੰ ਧਾਰਮਿਕ ਮਰਯਾਦਾ ਵਿਚ ਤੁਰਨ ਵਾਲਾ ਹੈਂ, ਨਾਮ ਜਪਿਆਂ ਹੀ ਤੂੰ ਉੱਚੀ ਆਤਮਕ ਜੀਵਨ ਦੀ ਵਿਚਾਰ ਦਾ ਮਾਲਕ ਹੈਂ ।੨।
The Name of the Lord is your Companion, Friend and Dear Beloved; chant it, and meditate on it. ||2||
 
ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥
ਹੇ ਮੇਰੇ ਮਨ! ਤੂੰ (ਪਰਮਾਤਮਾ ਦੇ ਚਰਨਾਂ ਵਿਚ) ਅਡੋਲ ਟਿਕਿਆ ਰਿਹਾ ਕਰ, (ਇਸ ਤਰ੍ਹਾਂ) ਤੂੰ (ਵਿਕਾਰਾਂ ਦੀ) ਸੱਟ ਨਹੀਂ ਖਾਹਿਂਗਾ ।
O my mind, remain steady and stable, and you will not have to endure beatings.
 
ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥
ਹੇ ਮੇਰੇ ਮਨ! (ਜੇ ਤੂੰ ਪਰਮਾਤਮਾ ਦੇ) ਗੁਣ ਗਾਂਦਾ ਰਹੇਂ, ਤਾਂ ਤੂੰ ਆਤਮਕ ਅਡੋਲਤਾ ਵਿਚ ਲੀਨ ਰਹੇਂਗਾ ।
O my mind, singing the Glorious Praises of the Lord, you shall merge into Him with intuitive ease.
 
ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥
ਹੇ ਮਨ! ਪੇ੍ਰਮ ਨਾਲ ਪਰਮਾਤਮਾ ਦੇ ਗੁਣ ਗਾਇਆਂ (ਗੁਣ) ਤੇਰੇ ਅੰਦਰ ਰਸ ਜਾਣਗੇ । (ਹੇ ਮੇਰੇ ਮਨ!) ਜੇ ਤੂੰ ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ ਦਾ ਸੁਰਮਾ (ਆਪਣੀਆਂ ਆਤਮਕ ਅੱਖਾਂ ਵਿਚ) ਪਾ ਲਏਂ,
Singing the Glorious Praises of the Lord, be happy. Apply the ointment of spiritual wisdom to your eyes.
 
ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥
ਤਾਂ ਸਾਰੇ ਜਗਤ ਨੂੰ ਚਾਨਣ ਦੇਣ ਵਾਲਾ ਦੀਵਾ (-ਪ੍ਰਭੂ ਤੇਰੇ ਅੰਦਰ ਜਗ ਪਏਗਾ), ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਤੇਰੇ ਅੰਦਰ ਆਤਮਕ ਜੀਵਨ ਦੀ ਸੂਝ ਦਾ) ਚਾਨਣ (ਹੋ ਜਾਇਗਾ) । ਤੂੰ (ਕਾਮਾਦਿਕ) ਪੰਜ ਵੈਰੀਆਂ ਨੂੰ (ਆਪਣੇ ਅੰਦਰੋਂ) ਮਾਰ ਲਏਂਗਾ ।
The Word of the Shabad is the lamp which illuminates the three worlds; it slaughters the five demons.
 
ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥
ਹੇ ਮੇਰੇ ਮਨ! (ਜੇ ਤੂੰ ਪਰਮਾਤਮਾ ਦੇ ਗੁਣ ਗਾਂਦਾ ਰਹੇਂਗਾ, ਤਾਂ ਆਪਣੇ ਅੰਦਰੋਂ ਦੁਨੀਆ ਦੇ ਸਾਰੇ) ਡਰ ਕੱਟ ਕੇ ਨਿਰਭਉ ਹੋ ਜਾਹਿਂਗਾ, ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਹਿਂਗਾ ਜਿਸ ਤੋਂ ਪਾਰ ਲੰਘਣਾ ਔਖਾ ਹੈ ।
Quieting your fears, become fearless, and you shall cross over the impassible world ocean. Meeting the Guru, your affairs shall be resolved.
 
ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥
ਹੇ ਮਨ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਜੀਵ ਦੇ ਸਾਰੇ ਕੰਮ ਸੰਵਾਰ ਦੇਂਦਾ ਹੈ । ਹੇ ਮਨ! ਜਿਸ ਮਨੁੱਖ ਉੱਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ ਉਸ ਦਾ (ਸੋਹਣਾ ਆਤਮਕ) ਰੂਪ ਹੋ ਜਾਂਦਾ ਹੈ (ਸੋਹਣਾ ਆਤਮਕ) ਰੰਗ ਹੋ ਜਾਂਦਾ ਹੈ, ਪਰਮਾਤਮਾ ਨਾਲ ਉਸ ਦਾ ਪਿਆਰ ਬਣ ਜਾਂਦਾ ਹੈ ।੩।
You shall find the joy and the beauty of the Lord's Love and Affection; the Lord Himself shall shower you with His Grace. ||3||
 
ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥
ਹੇ ਮੇਰੇ ਮਨ! ਨਾਹ ਤੂੰ (ਜਨਮ ਸਮੇ) ਆਪਣੇ ਨਾਲ ਕੁਝ ਲੈ ਕੇ ਆਇਆ ਸੀ, ਨਾਹ ਤੂੰ (ਇਥੋਂ ਤੁਰਨ ਵੇਲੇ) ਆਪਣੇ ਨਾਲ ਕੁਝ ਲੈ ਕੇ ਜਾਹਿਂਗਾ (ਵਿਅਰਥ ਹੀ ਮਾਇਆ ਦੇ ਮੋਹ ਦੀਆਂ ਫਾਹੀਆਂ ਵਿਚ ਫਸ ਰਿਹਾ ਹੈਂ) ।
O my mind, why did you come into the world? What will you take with you when you go?
 
ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥
ਹੇ ਮਨ! (ਮਾਇਆ ਦੇ ਮੋਹ ਦੀਆਂ ਫਾਹੀਆਂ ਵਿਚੋਂ) ਤਦੋਂ ਤੇਰੀ ਖ਼ਲਾਸੀ ਹੋਵੇਗੀ, ਜਦੋਂ ਤੂੰ (ਮਾਇਆ ਦੀ ਖ਼ਾਤਰ) ਭਟਕਣਾ ਛੱਡ ਦੇਵੇਂਗਾ ।
O my mind, you shall be emancipated, when you eliminate your doubts.
 
ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦਾ ਧਨ ਇਕੱਠਾ ਕਰਿਆ ਕਰ, ਨਾਮ ਦਾ ਸੌਦਾ (ਵਿਹਾਝਿਆ ਕਰ) ।
So gather the wealth and capital of the Name of the Lord, Har, Har; through the Word of the Guru's Shabad, you shall realize its value.
 
ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥
ਹੇ ਮਨ! ਜੇ ਤੂੰ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਪ੍ਰਭੂ ਦਾ) ਪਿਆਰ ਪਛਾਣ ਲਏਂ, ਤਾਂ ਸ਼ਬਦ ਦੀ ਬਰਕਤਿ ਨਾਲ (ਵਿਕਾਰਾਂ ਦੀ) ਮੈਲ ਦੂਰ ਕਰ ਕੇ ਤੂੰ ਪਵਿੱਤਰ ਹੋ ਜਾਹਿਂਗਾ । ਤੂੰ ਸਦਾ ਕਾਇਮ ਰਹਿਣ ਵਾਲਾ ਘਰ-ਮਹਲ ਲੱਭ ਲਏਂਗਾ ।
Filth shall be taken away, through the Immaculate Word of the Shabad; you shall know the Mansion of the Lord's Presence, your true home.
 
ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥
ਹੇ ਮੇਰੇ ਮਨ! ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੇ੍ਰਮ ਨਾਲ ਪੀਆ ਕਰ, ਤੂੰ (ਲੋਕ ਪਰਲੋਕ ਦੀ) ਇੱਜ਼ਤ (ਲੋਕ ਪਰਲੋਕ ਦਾ) ਨਾਮਣਾ ਖੱਟ ਲਏਂਗਾ, ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚ ਜਾਹਿਂਗਾ ।
Through the Naam, you shall obtain honor, and come home. Eagerly drink in the Ambrosial Amrit.
 
ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥
ਹੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, (ਨਾਮ ਦਾ) ਸੁਆਦ ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਪ੍ਰਾਪਤ ਹੋ ਸਕਦਾ ਹੈ । ਹੇ ਮਨ! ਵੱਡੀ ਕਿਸਮਤ ਨਾਲ (ਹੀ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।੪।
Meditate on the Lord's Name, and you shall obtain the sublime essence of the Shabad; by great good fortune, chant the Praises of the Lord. ||4||
 
ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥
ਹੇ ਮੇਰੇ ਮਨ! (ਜਿਵੇਂ) ਪੌੜੀਆਂ ਤੋਂ ਬਿਨਾ (ਕੋਈ ਭੀ ਮਨੱੁਖ) ਕੋਠੇ (ਦੀ ਛੱਤ) ਉਤੇ ਨਹੀਂ ਚੜ੍ਹ ਸਕਦਾ (ਤਿਵੇਂ ਉੱਚੇ ਆਤਮਕ ਟਿਕਾਣੇ ਤੇ ਵੱਸਦੇ ਪਰਮਾਤਮਾ ਤਕ ਸਿਮਰਨ ਦੀ ਪੌੜੀ ਤੋਂ ਬਿਨਾ ਪਹੁੰਚ ਨਹੀਂ ਹੋ ਸਕਦੀ) ।
O my mind, without a ladder, how will you climb up to the Temple of the Lord?
 
ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥
ਹੇ ਮੇਰੇ ਮਨ! ਬੇੜੀ ਤੋਂ ਬਿਨਾ ਮਨੁੱਖ ਨਦੀ ਦੇ ਪਾਰਲੇ ਪਾਸੇ ਨਹੀਂ ਅੱਪੜ ਸਕਦਾ ।
O my mind, without a boat, you shall not reach the other shore.
 
ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥
ਹੇ ਮਨ! ਸੱਜਣ ਪ੍ਰਭੂ! ਬੇਅੰਤ ਪ੍ਰਭੂ, ਪ੍ਰੀਤਮ ਪ੍ਰਭੂ (ਵਿਕਾਰਾਂ ਦੀਆਂ ਲਹਿਰਾਂ ਨਾਲ ਭਰਪੂਰ ਸੰਸਾਰ-ਸਮੁੰਦਰ ਦੇ) ਪਾਰਲੇ ਪਾਸੇ (ਵੱਸਦਾ ਹੈ) । ਗੁਰੂ ਦੇ ਸ਼ਬਦ ਦੀ ਸੂਝ (ਹੀ ਇਸ ਸਮੁੰਦਰ ਦੇ ਪਾਰਲੇ ਪਾਸੇ) ਲੰਘਾ ਸਕਦੀ ਹੈ ।
On that far shore is Your Beloved, Infinite Friend. Only your awareness of the Guru's Shabad will carry you across.
 
ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥
ਹੇ ਮਨ! ਜੇ ਤੂੰ ਸਾਧ ਸੰਗਤਿ ਵਿਚ ਮਿਲ ਕੇ ਆਤਮਕ ਆਨੰਦ ਮਾਣਦਾ ਰਹੇਂ (ਤਾਂ ਤੂੰ ਭੀ ਇਸ ਸੰਸਾਰ-ਸਮੁੰਦਰ ਦੇ ਪਾਰਲੇ ਪਾਸੇ ਪਹੁੰਚ ਜਾਏਂ । ਜਿਹੜਾ ਭੀ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ ਨਾਮ ਜਪਦਾ ਹੈ, ਉਸ ਨੂੰ) ਮੁੜ ਪਛੁਤਾਣਾ ਨਹੀਂ ਪੈਂਦਾ (ਕਿਉਂਕਿ ਉਸ ਨੂੰ ਸੰਸਾਰ-ਸਮੁੰਦਰ ਦੀਆਂ ਵਿਕਾਰ-ਠਿੱਲ੍ਹਾਂ ਦੁੱਖ ਨਹੀਂ ਦੇ ਸਕਦੀਆਂ) ।
Join the Saadh Sangat, the Company of the Holy, and you shall enjoy ecstasy; you shall not regret or repent later on.
 
ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥
ਹੇ ਦਇਆਲ ਪ੍ਰਭੂ! (ਮੇਰੇ ਉਤੇ) ਦਇਆ ਕਰ, ਮੈਨੂੰ ਆਪਣੇ ਸਦਾ-ਥਿਰ ਨਾਮ ਦਾ ਦਾਨ ਦੇਹ, ਮੈਂ ਤੇਰੇ ਨਾਮ ਦੀ ਸੰਗਤਿ ਹਾਸਲ ਕਰੀ ਰੱਖਾਂ ।
Be Merciful, O Merciful True Lord God: please give me the Blessing of the Lord's Name, and the Sangat, the Company of the Holy.
 
ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥੫॥੬॥
ਨਾਨਕ ਬੇਨਤੀ ਕਰਦਾ ਹੈ— ਹੇ ਪ੍ਰੀਤਮ! (ਮੇਰੀ ਬੇਨਤੀ) ਸੁਣ (ਮਿਹਰ ਕਰ) ਮੈਂ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਮਨ ਨੂੰ (ਆਤਮਕ ਜੀਵਨ ਦੀ) ਸੂਝ ਦੇਂਦਾ ਰਹਾਂ ।੫।੬।
Nanak prays: please hear me, O my Beloved; instruct my mind through the Word of the Guru's Shabad. ||5||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by