ਤੁਖਾਰੀ ਮਹਲਾ ੪ ॥
Tukhaari, Fourth Mehl:
ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥
ਹੇ ਭਾਈ! (ਜਿਸ ਮਨੁੱਖ ਨੂੰ) ਗੁਰੂ ਦਾ ਸਤਿਗੁਰੂ ਦਾ ਦਰਸ਼ਨ ਹੋ ਗਿਆ, (ਇਹ ਗੁਰ-ਦਰਸ਼ਨ ਉਸ ਮਨੁੱਖ ਵਾਸਤੇ) ਤੀਰਥ-ਇਸ਼ਨਾਨ ਹੈ, (ਉਸ ਮਨੁੱਖ ਵਾਸਤੇ) ਅਭੀਚ (ਨਛੱਤ੍ਰ ਦਾ) ਪਵਿੱਤਰ ਦਿਹਾੜਾ ਹੈ ।
To receive the Blessed Vision of the Darshan of the Guru, the True Guru, is to truly bathe at the Abhaijit festival.
ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥
(ਗੁਰੂ ਦੇ ਦਰਸਨ ਦੀ ਬਰਕਤਿ ਨਾਲ ਉਸ ਮਨੁੱਖ ਦੀ) ਖੋਟੀ ਮਤਿ ਦੀ ਮੈਲ ਕੱਟੀ ਜਾਂਦੀ ਹੈ, (ਉਸ ਮਨੁੱਖ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ ਵਾਲਾ ਹਨੇਰਾ ਦੂਰ ਹੋ ਜਾਂਦਾ ਹੈ ।
The filth of evil-mindedness is washed off, and the darkness of ignorance is dispelled.
ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥
ਹੇ ਭਾਈ! (ਜਿਸ ਮਨੁੱਖ ਨੇ) ਗੁਰੂ ਦਾ ਦਰਸਨ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਅਗਿਆਨ (-ਹਨੇਰਾ) ਦੂਰ ਕਰ ਲਿਆ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਨੇ ਆਪਣਾ ਪਰਕਾਸ਼ ਕਰ ਦਿੱਤਾ,
Blessed by the Guru's Darshan, spiritual ignorance is dispelled, and the Divine Light illuminates the inner being.
ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥
(ਗੁਰੂ ਦੇ ਦਰਸਨ ਦੀ ਬਰਕਤਿ ਨਾਲ ਉਸ ਮਨੁੱਖ ਨੇ) ਅਬਿਨਾਸ਼ੀ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ, ਉਸ ਮਨੁੱਖ ਦੇ ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਗਏ ।
The pains of birth and death vanish in an instant, and the Eternal, Imperishable Lord God is found.
ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥
ਹੇ ਭਾਈ! ਗੁਰੂ (ਅਮਰਦਾਸ ਅਭੀਚ ਪੁਰਬ ਦੇ) ਤੀਰਥ-ਇਸ਼ਨਾਨ (ਦੇ ਸਮੇ) ਤੇ ਕੁਲਖੇਤ ਤੇ ਗਿਆ, ਹਰੀ ਨੇ ਕਰਤਾਰ ਨੇ ਆਪ (ਗੁਰੂ ਦੇ ਜਾਣ ਦੇ ਇਸ ਉੱਦਮ ਨੂੰ ਉਥੇ ਇਕੱਠੇ ਹੋਏ ਲੋਕਾਂ ਵਾਸਤੇ) ਪਵਿੱਤਰ ਦਿਹਾੜਾ ਬਣਾ ਦਿੱਤਾ ।
The Creator Lord God Himself created the festival, when the True Guru went to bathe at the festival in Kuruk-shaytra.
ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥
ਹੇ ਭਾਈ! (ਜਿਸ ਮਨੁੱਖ ਨੂੰ) ਗੁਰੂ ਦਾ ਸਤਿਗੁਰੂ ਦਾ ਦਰਸਨ ਹੋ ਗਿਆ, (ਇਹ ਗੁਰ-ਦਰਸਨ ਉਸ ਮਨੁੱਖ ਵਾਸਤੇ) ਤੀਰਥ-ਇਸ਼ਨਾਨ ਹੈ, (ਉਸ ਮਨੁੱਖ ਵਾਸਤੇ) ਅਭੀਚ (ਨਛੱਤ੍ਰ ਦਾ) ਪਵਿੱਤਰ ਦਿਹਾੜਾ ਹੈ ।੧।
To receive the Blessed Vision of the Darshan of the Guru, the True Guru, is to truly bathe at the Abhaijit festival. ||1||
ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥
ਹੇ ਭਾਈ! ਅਨੇਕਾਂ ਸਿੱਖ ਗੁਰੂ (ਅਮਰਦਾਸ ਜੀ) ਦੇ ਨਾਲ ਉਸ ਲੰਮੇ ਪੈਂਡੇ ਵਿਚ ਗਏ ।
The Sikhs travelled with the Guru, the True Guru, on the path, along the road.
ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥
ਹੇ ਭਾਈ! ਹਰੇਕ ਖਿਨ, ਨਿਮਖ ਨਿਮਖ, ਕਦਮ ਕਦਮ ਤੇ ਹਰ ਰੋਜ਼ ਪਰਮਾਤਮਾ ਦੀ ਭਗਤੀ (ਦਾ ਅਵਸਰ) ਬਣਿਆ ਰਹਿੰਦਾ ਸੀ ।
Night and day, devotional worship services were held, each and every instant, with each step.
ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥
ਹੇ ਭਾਈ! (ਉਸ ਸਾਰੇ ਪੈਂਡੇ ਵਿਚ) ਸਦਾ ਪਰਮਾਤਮਾ ਦੀ ਭਗਤੀ ਦਾ ਉੱਦਮ ਬਣਿਆ ਰਹਿੰਦਾ ਸੀ, ਬਹੁਤ ਲੁਕਾਈ (ਗੁਰੂ ਦਾ) ਦਰਸਨ ਕਰਨ ਆਉਂਦੀ ਸੀ ।
Devotional worship services to the Lord God were held, and all the people came to see the Guru.
ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥
ਜਿਨ੍ਹਾਂ (ਵਡਭਾਗੀ ਮਨੁੱਖਾਂ) ਨੇ ਗੁਰੂ ਦਾ ਦਰਸਨ ਕੀਤਾ, ਪਰਮਾਤਮਾ ਨੇ ਆਪ ਉਹਨਾਂ ਨੂੰ (ਆਪਣੇ ਚਰਨਾਂ ਵਿਚ) ਜੋੜ ਲਿਆ (ਭਾਵ, ਜਿਹੜੇ ਮਨੁੱਖ ਗੁਰੂ ਦਾ ਦਰਸਨ ਕਰਦੇ ਹਨ, ਉਹਨਾਂ ਨੂੰ ਪਰਮਾਤਮਾ ਆਪਣੇ ਨਾਲ ਮਿਲਾ ਲੈਂਦਾ ਹੈ) ।
Whoever was blessed with the Darshan of the Guru, the True Guru, the Lord united with Himself.
ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥
ਹੇ ਭਾਈ! (ਤੀਰਥਾਂ ਉਤੇ ਇਕੱਠੀ ਹੋਈ) ਸਾਰੀ ਲੁਕਾਈ ਨੂੰ (ਗ਼ਲਤ ਰਸਤੇ ਤੋਂ) ਬਚਾਣ ਲਈ ਸਤਿਗੁਰੂ ਨੇ ਤੀਰਥਾਂ ਉਤੇ ਜਾਣ ਦਾ ਉੱਦਮ ਕੀਤਾ ਸੀ ।
The True Guru made the pilgrimage to the sacred shrines, for the sake of saving all the people.
ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥
ਸਤਿਗੁਰੂ ਦੇ ਨਾਲ ਅਨੇਕਾਂ ਸਿੱਖ ਉਸ ਲੰਮੇ ਪੈਂਡੇ ਵਿਚ ਗਏ (ਸਨ) ।੨।
The Sikhs travelled with the Guru, the True Guru, on the path, along the road. ||2||
ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥
ਹੇ ਭਾਈ! ਗੁਰੂ (ਅਮਰਦਾਸ) ਜੀ ਪਹਿਲਾਂ ਕੁਲਖੇਤ (ਕੁਰੂਖੇਤ੍ਰ) ਤੇ ਪਹੁੰਚੇ । (ਉਥੋਂ ਦੇ ਲੋਕਾਂ ਵਾਸਤੇ ਉਹ ਦਿਨ) ਗੁਰੂ ਸਤਿਗੁਰੂ ਨਾਲ ਸੰਬੰਧ ਰੱਖਣ ਵਾਲਾ ਪਵਿੱਤਰ ਦਿਨ ਬਣ ਗਿਆ ।
When the Guru, the True Guru, first arrived at Kuruk-shaytra, it was a very auspicious time.
ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥
ਸੰਸਾਰ ਵਿਚ (ਭਾਵ, ਦੂਰ ਦੂਰ ਤਕ) (ਸਤਿਗੁਰੂ ਜੀ ਦੇ ਕੁਲੇਖਤ ਆਉਣ ਦੀ) ਖ਼ਬਰ ਹੋ ਗਈ, ਬੇਅੰਤ ਲੋਕ (ਦਰਸਨ ਕਰਨ ਲਈ) ਆ ਗਏ ।
The news spread throughout the world, and the beings of the three worlds came.
ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥
ਹੇ ਭਾਈ! (ਗੁਰੂ ਅਮਰਦਾਸ ਜੀ ਦਾ) ਦਰਸਨ ਕਰਨ ਲਈ ਬਹੁਤ ਲੋਕ ਆ ਪਹੁੰਚੇ । ਦੈਵੀ ਸੁਭਾਵ ਵਾਲੇ ਮਨੁੱਖ, ਰਿਸ਼ੀ ਸੁਭਾਵ ਵਾਲੇ ਮਨੁੱਖ ਬਹੁਤ ਆ ਇਕੱਠੇ ਹੋਏ ।
The angelic beings and silent sages from all the three worlds came to see Him.
ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥
ਹੇ ਭਾਈ! ਜਿਨ੍ਹਾਂ (ਵਡਭਾਗੀ ਮਨੁੱਖਾਂ) ਨੇ ਪੂਰੇ ਗੁਰੂ ਸਤਿਗੁਰੂ ਦਾ ਦਰਸਨ ਕੀਤਾ, ਉਹਨਾਂ ਦੇ (ਪਿਛਲੇ ਸਾਰੇ) ਪਾਪ ਨਾਸ ਹੋ ਗਏ ।
Those who are touched by the Guru, the True Guru - all their sins and mistakes were erased and dispelled.
ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥
ਹੇ ਭਾਈ! ਜੋਗੀ, ਨਾਂਗੇ, ਸੰਨਿਆਸੀ (ਸਾਰੇ ਹੀ) ਛੇ ਭੇਖਾਂ ਦੇ ਸਾਧੂ (ਦਰਸਨ ਕਰਨ ਆਏ) । ਕਈ ਕਿਸਮ ਦੀ ਪਰਸਪਰ ਸ਼ੁਭ ਵਿਚਾਰ (ਉਹ ਸਾਧੂ ਲੋਕ ਆਪਣੇ ਵੱਲੋਂ ਗੁਰੂ ਦੇ ਦਰ ਤੇ) ਭੇਟਾ ਪੇਸ਼ ਕਰ ਕੇ ਗਏ ।
The Yogis, the nudists, the Sannyaasees and those of the six schools of philosophy spoke with Him, and then bowed and departed.
ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥
ਹੇ ਭਾਈ! ਗੁਰੂ (ਅਮਰਦਾਸ) ਜੀ ਪਹਿਲਾਂ ਕੁਲਖੇਤ (ਕੁਰੂਖੇਤ੍ਰ) ਤੇ ਪਹੁੰਚੇ । (ਉਥੋਂ ਦੇ ਲੋਕਾਂ ਵਾਸਤੇ ਉਹ ਦਿਨ) ਗੁਰੂ ਸਤਿਗੁਰੂ ਨਾਲ ਸੰਬੰਧ ਰੱਖਣ ਵਾਲਾ ਪਵਿੱਤਰ ਦਿਨ ਬਣ ਗਿਆ ।੩।
When the Guru, the True Guru, first arrived at Kuruk-shaytra, it was a very auspicious time. ||3||
ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥
ਹੇ ਭਾਈ! ਫਿਰ (ਗੁਰੂ ਅਮਰਦਾਸ ਜੀ) ਜਮੁਨਾ ਨਦੀ ਤੇ ਪਹੁੰਚੇ । ਸਤਿਗੁਰੂ ਜੀ ਨੇ (ਉਥੇ ਭੀ) ਪਰਮਾਤਮਾ ਦਾ ਨਾਮ ਹੀ ਜਪਿਆ-ਜਪਾਇਆ । (ਜਾਤ੍ਰੀਆਂ ਪਾਸੋਂ) ਸਰਕਾਰੀ ਮਸੂਲ ਉਗਰਾਹੁਣ ਵਾਲੇ ਭੀ ਭੇਟਾ ਰੱਖ ਕੇ (ਸਤਿਗੁਰੂ ਜੀ ਨੂੰ) ਮਿਲੇ ।
Second, the Guru went to the river Jamunaa, where He chanted the Name of the Lord, Har, Har.
ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥
ਆਪਣੇ ਆਪ ਨੂੰ ਗੁਰੂ ਦਾ ਸਿੱਖ ਆਖਣ ਵਾਲੇ ਸਭਨਾਂ ਨੂੰ (ਉਹਨਾਂ ਮਸੂਲੀਆਂ ਨੇ ਬਿਨਾ ਮਸੂਲ ਲਏ) ਪਾਰ ਲੰਘਾ ਦਿੱਤਾ ।
The tax collectors met the Guru and gave Him offerings; they did not impose the tax on His followers.
ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥
ਗੁਰੂ ਦੇ ਪਿੱਛੇ ਤੁਰਨ ਵਾਲੀ ਸਾਰੀ ਲੁਕਾਈ ਮਸੂਲ ਭਰਨ ਤੋਂ ਬਚ ਗਈ । (ਇਸੇ ਤਰ੍ਹਾਂ) ਹੇ ਭਾਈ! ਜਿਸ ਜਿਸ ਨੇ ਪਰਮਾਤਮਾ ਦਾ ਨਾਮ ਸਿਮਰਿਆ,
All the True Guru's followers were excused from the tax; they meditated on the Name of the Lord, Har, Har.
ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥
ਜਿਹੜੇ ਮਨੁੱਖ ਗੁਰੂ ਦੇ ਬਚਨ ਉੱਤੇ ਤੁਰਦੇ ਹਨ, ਗੁਰੂ ਦੇ ਦੱਸੇ ਰਸਤੇ ਉਤੇ ਤੁਰਦੇ ਹਨ, ਜਮਰਾਜ ਮਸੂਲੀਆ ਉਹਨਾਂ ਦੇ ਨੇੜੇ ਨਹੀਂ ਆਉਂਦਾ ।
The Messenger of Death does not even approach those who have walked on the path, and followed the Guru's Teachings.
ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥
ਹੇ ਭਾਈ! (ਜਿਹੜੀ) ਲੁਕਾਈ ਗੁਰੂ ਦਾ ਆਸਰਾ ਲੈਂਦੀ ਹੈ, (ਜਮਰਾਜ ਮਸੂਲੀਆ ਉਸ ਦੇ ਨੇੜੇ ਨਹੀਂ ਆਉਂਦਾ) । ਹੇ ਭਾਈ! ਜੇ ਗੁਰੂ ਦਾ ਨਾਮ ਲਿਆ ਜਾਏ (ਜੇ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪਿਆ ਜਾਏ) ਤਾਂ (ਨਾਮ ਲੈਣ ਵਾਲੇ) ਸਾਰੇ (ਜਮ ਜਾਗਾਤੀ ਦੀ ਧੌਂਸ ਤੋਂ) ਬਚ ਜਾਂਦੇ ਹਨ ।
All the world said, "Guru! Guru! Guru!" Uttering the Guru's Name, they were all emancipated.
ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥
ਹੇ ਭਾਈ! ਫਿਰ (ਗੁਰੂ ਅਮਰਦਾਸ ਜੀ) ਜਮੁਨਾ ਨਦੀ ਤੇ ਪਹੁੰਚੇ । ਸਤਿਗੁਰੂ ਜੀ ਨੇ (ਉਥੇ ਭੀ) ਪਰਮਾਤਮਾ ਦਾ ਨਾਮ ਹੀ ਜਪਿਆ-ਜਪਾਇਆ ।੪।
Second, the Guru went to the river Jamunaa, where He chanted the Name of the Lord, Har, Har. ||4||
ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥
ਹੇ ਭਾਈ! (ਦੋ ਤੀਰਥਾਂ ਤੇ ਹੋ ਕੇ ਸਤਿਗੁਰੂ ਅਮਰਦਾਸ ਜੀ) ਤੀਜੇ ਥਾਂ ਗੰਗਾ ਪਹੁੰਚੇ । ਉਥੇ ਇਕ ਅਜਬ ਤਮਾਸ਼ਾ ਹੋਇਆ ।
Third, He went to the Ganges, and a wonderful drama was played out there.
ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥
ਸੰਤ-ਗੁਰੂ (ਅਮਰਦਾਸ ਜੀ) ਦਾ ਦਰਸਨ ਕਰ ਕੇ ਸਾਰੀ ਲੁਕਾਈ ਮਸਤ ਹੋ ਗਈ । ਕਿਸੇ (ਭੀ ਮਸੂਲੀਏ) ਨੇ (ਕਿਸੇ ਭੀ ਜਾਤ੍ਰੂ ਪਾਸੋਂ) ਅੱਧੀ ਕੌਡੀ (ਮਸੂਲ ਭੀ) ਵਸੂਲ ਨਾਹ ਕੀਤਾ ।
All were fascinated, gazing upon the Blessed Vision of the Saintly Guru's Darshan; no tax at all was imposed upon anyone.
ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥
ਹੇ ਭਾਈ! (ਮਸੂਲੀਆਂ ਦੀਆਂ) ਗੋਲਕਾਂ ਵਿਚ ਅੱਧੀ ਕੌਡੀ ਭੀ ਮਸੂਲ ਨਾਹ ਪਿਆ । ਮਸੂਲੀਏ ਇਉਂ ਹੈਰਾਨ ਜਿਹੇ ਹੋ ਕੇ ਬੋਲਣ ਜੋਗੇ ਨਾਹ ਰਹੇ, (ਆਖਣ ਲੱਗੇ)—
No tax at all was collected, and the mouths of the tax collectors were sealed.
ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥
ਹੇ ਭਾਈ! ਅਸੀ (ਹੁਣ) ਕੀਹ ਕਰੀਏ? ਅਸੀ ਕਿਸ ਪਾਸੋਂ (ਮਸੂਲ) ਮੰਗੀਏ? ਇਹ ਸਾਰੀ ਹੀ ਲੁਕਾਈ ਭੱਜ ਕੇ ਗੁਰੂ ਦੀ ਸਰਨ ਜਾ ਪਈ ਹੈ (ਤੇ, ਜਿਹੜੇ ਆਪਣੇ ਆਪ ਨੂੰ ਗੁਰੂ ਦਾ ਸਿੱਖ ਦੱਸ ਰਹੇ ਹਨ, ਉਹਨਾਂ ਪਾਸੋਂ ਅਸੀ ਮਸੂਲ ਲੈ ਨਹੀਂ ਸਕਦੇ) ।
They said, "O brothers, what should we do? Who should we ask? Everyone is running after the True Guru."
ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥
ਹੇ ਭਾਈ! ਮਸੂਲੀਆਂ ਨੇ ਕਈ ਹੀਲੇ ਸੋਚੇ, ਕਈ ਸੋਚਾਂ ਸੋਚੀਆਂ, (ਆਖ਼ਿਰ ਉਹਨਾਂ ਨੇ) ਵਿਚਾਰ ਕਰ ਕੇ ਵੇਖ ਲਿਆ (ਕਿ ਮਸੂਲ ਉਗਰਾਹੁਣ ਵਿਚ ਸਾਡੀ ਪੇਸ਼ ਨਹੀਂ ਜਾ ਸਕਦੀ), ਆਪਣੀਆਂ ਗੋਲਕਾਂ ਬੰਦ ਕਰ ਕੇ ਉਹ ਸਾਰੇ ਉੱਠ ਕੇ ਚਲੇ ਗਏ ।
The tax collectors were smart; they thought about it, and saw. They broke their cash-boxes and left.
ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥
ਹੇ ਭਾਈ! (ਦੋ ਤੀਰਥਾਂ ਤੇ ਹੋ ਕੇ ਸਤਿਗੁਰੂ ਅਮਰਦਾਸ ਜੀ) ਤੀਜੇ ਥਾਂ ਗੰਗਾ ਪਹੁੰਚੇ । ਉਥੇ ਇਕ ਅਜਬ ਤਮਾਸ਼ਾ ਹੋਇਆ ।੫।
Third, He went to the Ganges, and a wonderful drama was played out there. ||5||
ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥
ਹੇ ਭਾਈ! ਨਗਰ ਦੇ ਤੁਰਨੇ-ਸਿਰ ਮਨੁੱਖ ਮਿਲ ਕੇ (ਗੁਰੂ ਅਮਰਦਾਸ ਜੀ ਦੇ ਕੋਲ) ਆਏ । (ਉਹਨਾਂ) ਗੁਰੂ ਦੀ ਓਟ ਲਈ, ਸਤਿਗੁਰੂ ਦਾ ਪੱਲਾ ਫੜਿਆ ।
The important men of the city met together, and sought the Protection of the Guru, the True Guru.
ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥
(ਗੁਰੂ ਪਾਸੋਂ) ਪੁੱਛ ਕੇ ਉਹਨਾਂ ਪੰਚਾਂ ਨੇ ਇਹ ਨਿਰਨਾ ਕਰ ਲਿਆ ਕਿ ‘ਗੁਰੂ ਸਤਿਗੁਰੂ’ ‘ਗੁਰੁ ਗੋਵਿੰਦ’ ਨੂੰ (ਹਿਰਦੇ ਵਿਚ ਵਸਾਣਾ ਹੀ ਅਸਲ) ਸਿਮ੍ਰਿਤੀ ਹੈ ।
The Guru, the True Guru, the Guru is the Lord of the Universe. Go ahead and consult the Simritees - they will confirm this.
ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥
ਹੇ ਭਾਈ! ਉਹਨਾਂ ਸਾਰੇ ਮਹਾਂ ਜਨਾਂ ਨੇ (ਗੁਰੂ ਪਾਸੋਂ ਪੁੱਛ ਕੇ) ਇਹ ਨਿਰਨਾ ਕਰ ਲਿਆ (ਕਿ ਜਿਵੇਂ) ਸੁਕਦੇਵ ਨੇ ਪ੍ਰਹਿਲਾਦ ਨੇ ਸ੍ਰੀ ਰਾਮ ਚੰਦਰ ਨੇ ‘ਗੋਵਿੰਦ, ਗੋਵਿੰਦ’ ਆਖ ਆਖ ਕੇ ‘ਗੁਰ ਗੋਵਿੰਦ’ ਦਾ ਨਾਮ ਸਿਮਰਿਆ ਸੀ (ਤਿਵੇਂ ਗੁਰ ਗੋਵਿੰਦ ਨੂੰ ਸਿਮਰਨਾ ਹੀ ਅਸਲ) ਸਿਮ੍ਰਿਤੀਆਂ ਤੇ ਸ਼ਾਸਤਰ ਹਨ ।
The Simritees and the Shaastras all confirm that Suk Dayv and Prahlaad meditated on the Guru, the Lord of the Universe, and knew Him as the Supreme Lord.
ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥
(ਉਹਨਾਂ ਸੁਕ ਪ੍ਰਹਿਲਾਦ ਸ੍ਰੀ ਰਾਮ ਨੇ) ਸਰੀਰ-ਨਗਰ ਵਿਚ ਵੱਸਣ ਵਾਲੇ ਸਰੀਰ-ਕਿਲ੍ਹੇ ਵਿਚ ਵੱਸਣ ਵਾਲੇ (ਕਾਮਾਦਿਕ) ਪੰਜ ਚੋਰਾਂ ਨੂੰ ਪੰਜ ਡਾਕੂਆਂ ਨੂੰ (ਮਾਰ ਕੇ) ਉਹਨਾਂ ਦਾ (ਆਪਣੇ ਅੰਦਰੋਂ) ਨਿਸ਼ਾਨ ਹੀ ਮਿਟਾ ਦਿੱਤਾ ਸੀ ।
The five thieves and the highway robbers dwell in the fortress of the body-village; the Guru has destroyed their home and place.
ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥
ਹੇ ਭਾਈ! (ਨਗਰ ਦੇ ਪੰਚਾਂ ਨੇ ਗੁਰੂ) ਨਾਨਕ ਦੀ ਰਾਹੀਂ ਗੁਰੂ ਦੇ ਉਪਦੇਸ਼ ਦੀ ਰਾਹੀਂ ਪਰਮਾਤਮਾ ਦੀ ਭਗਤੀ ਕਰਨ ਦੀ ਦਾਤਿ ਹਾਸਲ ਕਰ ਲਈ । (ਨਗਰ ਵਿਚ) ਸਦਾ ਕੀਰਤਨ ਹੋਣ ਲੱਗ ਪਏ—(ਇਹੀ ਉਹਨਾਂ ਮਹਾ ਜਨਾਂ ਵਾਸਤੇ) ਪੁਰਾਣਾਂ ਦੇ ਪਾਠ ਅਤੇ ਪੁੰਨ-ਦਾਨ (ਹੋ ਗਏ) ।
The Puraanas continually praise the giving of charity, but devotional worship of the Lord is only obtained through the Word of Guru Nanak.
ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥
ਹੇ ਭਾਈ! ਨਗਰ ਦੇ ਤੁਰਨੇ-ਸਿਰ ਮਨੁੱਖ ਮਿਲ ਕੇ (ਗੁਰੂ ਅਮਰਦਾਸ ਜੀ ਦੇ ਕੋਲ) ਆਏ । (ਉਹਨਾਂ) ਗੁਰੂ ਦੀ ਓਟ ਲਈ, (ਉਹਨਾਂ) ਸਤਿਗੁਰੂ ਦਾ ਪੱਲਾ ਫੜਿਆ ।੬।੪।੧੦।
The important men of the city met together, and sought the Protection of the Guru, the True Guru. ||6||4||10||