ਕੇਦਾਰਾ ਮਹਲਾ ੪ ਘਰੁ ੧
Kaydaaraa, Fourth Mehl, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥
ਹੇ ਮੇਰੇ ਮਨ! ਪਰਮਾਤਮਾ ਦੇ ਗੁਣ ਗਾਇਆ ਕਰ ।
O my mind, chant the Glorious Praises of the Lord, Har, Har.
ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ ਇਨ ਬਿਧਿ ਮੇਰਾ ਹਰਿ ਪ੍ਰਭੁ ਲਹੁ ਰੇ ॥ ਰਹਾਉ ॥
ਗੁਰੂ ਦੇ ਚਰਨ ਧੋ ਧੋ ਕੇ ਪੂਜਿਆ ਕਰ (ਭਾਵ, ਅਹੰਕਾਰ ਛੱਡ ਕੇ ਗੁਰੂ ਦੀ ਸਰਨ ਪਿਆ ਰਹੁ) । ਹੇ ਮਨ! ਇਸ ਤਰੀਕੇ ਨਾਲ ਪਿਆਰੇ ਪ੍ਰਭੂ ਨੂੰ ਲੱਭ ਲੈ ।ਰਹਾਉ।
Wash the Feet of the True Guru, and worship them. In this way, you shall find my Lord God. ||Pause||
ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਬਿਖੈ ਰਸ ਇਨ ਸੰਗਤਿ ਤੇ ਤੂ ਰਹੁ ਰੇ ॥
ਹੇ ਮਨ! ਕਾਮ, ਕੋ੍ਰਧ, ਲੋਭ, ਮੋਹ, ਅਹੰਕਾਰ, ਵਿਸ਼ਿਆਂ ਦੇ ਚਸਕੇ—ਇਹਨਾਂ ਦੇ ਸਾਥ ਤੋਂ ਸਦਾ ਪਰੇ ਟਿਕਿਆ ਰਹੁ ।
Sexual desire, anger, greed, attachment, egotism and corrupt pleasures - stay away from these.
ਮਿਲਿ ਸਤਸੰਗਤਿ ਕੀਜੈ ਹਰਿ ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣੁ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮ ਰਾਮ ਰਮਹੁ ਰੇ ॥੧॥
ਹੇ ਮਨ! ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨੀ ਚਾਹੀਦੀ ਹੈ, ਗੁਰਮੁਖਾਂ ਨਾਲ ਮਿਲ ਕੇ ਹਰਿ-ਗੁਣਾਂ ਦੀ ਵਿਚਾਰ ਕਰਨੀ ਚਾਹੀਦੀ ਹੈ । ਹੇ ਮੇਰੇ ਮਨ! ਪਰਮਾਤਮਾ ਦਾ ਪਿਆਰ ਸਭ ਰਸਾਂ ਨਾਲੋਂ ਸੇ੍ਰਸ਼ਟ ਰਸ ਹੈ, ਪਰਮਾਤਮਾ ਦਾ ਨਾਮ ਸਾਰੇ ਰਸਾਂ ਦਾ ਘਰ ਹੈ । ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ ।੧।
Join the Sat Sangat, the True Congregation, and speak with the Holy People about the Lord. The Love of the Lord is the healing remedy; the Name of the Lord is the healing remedy. Chant the Name of the Lord, Raam, Raam. ||1||
ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥
ਹੇ ਭਾਈ! ਆਪਣੇ ਅੰਦਰ ਦਾ ਇਹ ਮਾਣ ਹੈਂਕੜ ਦੂਰ ਕਰ ਕਿ ਤੂੰ ਬਹੁਤ ਕੁਝ ਜਾਣਦਾ ਹੈਂ (ਕਿ ਤੂੰ ਬੜਾ ਸਿਆਣਾ ਹੈਂ) । ਹੇ ਭਾਈ! ਆਪਣੇ ਆਪ ਨੂੰ ਵੱਸ ਵਿਚ ਰੱਖ ।
So you think that the egotistical pride in power which you harbor deep within is everything. Let it go, and restrain your self-conceit.
ਜਨ ਨਾਨਕ ਕਉ ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਹਰੇ ॥੨॥੧॥੨॥
ਹੇ ਹਰੀ! ਹੇ ਸੁਆਮੀ! ਦਾਸ ਨਾਨਕ ਉਤੇ ਦਇਆਵਾਨ ਹੋਹੁ । (ਦਾਸ ਨਾਨਕ ਨੂੰ) ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਾਈ ਰੱਖ ।੨।੧।੨।
Please be kind to servant Nanak, O Lord, my Lord and Master; please make him the dust of the Feet of the Saints. ||2||1||2||