ਕੇਦਾਰਾ ਮਹਲਾ ੫ ਘਰੁ ੪
Kaydaaraa, Fifth Mehl, Fourth House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਰਨੀ ਆਇਓ ਨਾਥ ਨਿਧਾਨ ॥
ਹੇ ਨਾਥ! ਹੇ (ਸਭ ਸੁਖਾਂ ਦੇ) ਖ਼ਜ਼ਾਨੇ! ਮੇਰੇ ਮਨ ਵਿਚ ਤੇਰੇ ਨਾਮ ਦਾ ਪਿਆਰ ਪੈਦਾ ਹੋ ਗਿਆ ਹੈ ।
I have come to Your Sanctuary, O Lord, O Supreme Treasure.
ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥੧॥ ਰਹਾਉ ॥
ਹੇ ਹਰੀ! ਤੇਰੇ ਨਾਮ ਦਾ ਦਾਨ ਮੰਗਣ ਲਈ ਮੈਂ ਤੇਰੀ ਸਰਨ ਆਇਆ ਹਾਂ ।੧।ਰਹਾਉ।
Love for the Naam, the Name of the Lord, is enshrined within my mind; I beg for the gift of Your Name. ||1||Pause||
ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥
ਹੇ ਸੁਖ ਦਾਤੇ! ਹੇ ਸਰਬ ਗੁਣ ਭਰਪੂਰ! ਹੇ ਸਭ ਤੋਂ ਉੱਚੇ ਮਾਲਕ! ਮਿਹਰ ਕਰ, (ਮੇਰੀ ਸਰਨ ਪਏ ਦੀ) ਲਾਜ ਰੱਖ ।
O Pefect Transcendent Lord, Giver of Peace, please grant Your Grace and save my honor.
ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਬਖਾਨ ॥੧॥
ਹੇ ਸੁਆਮੀ! ਗੁਰੂ ਦੀ ਸੰਗਤਿ ਵਿਚ (ਰੱਖ ਕੇ ਮੈਨੂੰ ਆਪਣਾ) ਪਿਆਰ ਬਖ਼ਸ਼ । ਹੇ ਹਰੀ! ਮੇਰੀ ਜੀਭ ਤੇਰੇ ਗੁਣ ਉਚਾਰਦੀ ਰਹੇ ।੧।
Please bless me with such love, O my Lord and Master, that in the Saadh Sangat, the Company of the Holy, I may chant the Glorious Praises of the Lord with my tongue. ||1||
ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥
ਹੇ ਗੋਪਾਲ! ਹੇ ਦਇਆਲ! ਹੇ ਗੋਬਿੰਦ! ਹੇ ਦਮੋਦਰ! ਮੈਨੂੰ ਆਪਣੀ ਪਵਿੱਤਰ ਸਿਫ਼ਤਿ-ਸਾਲਾਹ ਦੀ ਸੂਝ (ਬਖ਼ਸ਼) ।
O Lord of the World, Merciful Lord of the Universe, Your sermon and spiritual wisdom are immaculate and pure.
ਨਾਨਕ ਕਉ ਹਰਿ ਕੈ ਰੰਗਿ ਰਾਗਹੁ ਚਰਨ ਕਮਲ ਸੰਗਿ ਧਿਆਨ ॥੨॥੧॥੩॥
ਹੇ ਹਰੀ! ਨਾਨਕ ਨੂੰ ਆਪਣੇ (ਪਿਆਰ-) ਰੰਗ ਵਿਚ ਰੰਗ ਦੇਹ । (ਨਾਨਕ ਦੀ) ਸੁਰਤਿ ਤੇਰੇ ਸੋਹਣੇ ਚਰਨਾਂ ਵਿਚ ਟਿਕੀ ਰਹੇ ।੨।੧।੩।
Please attune Nanak to Your Love, O Lord, and focus his meditation on Your Lotus Feet. ||2||1||3||