ਕੇਦਾਰਾ ਮਹਲਾ ੫ ॥
Kaydaaraa, Fifth Mehl:
ਹਰਿ ਕੇ ਦਰਸਨ ਕੋ ਮਨਿ ਚਾਉ ॥
ਹੇ ਭਾਈ! ਮੇਰੇ ਮਨ ਵਿਚ ਹਰੀ ਦੇ ਦਰਸਨ ਦੀ ਤਾਂਘ ਹੈ ।
My mind yearns for the Blessed Vision of the Lord's Darshan.
ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥
ਹੇ ਹਰੀ! ਮਿਹਰ ਕਰ ਕੇ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, (ਤੇ ਉਥੇ ਰੱਖ ਕੇ) ਮੈਨੂੰ ਆਪਣਾ ਨਾਮ ਬਖ਼ਸ਼ ।ਰਹਾਉ।
Please grant Your Grace, and unite me with the Society of the Saints; please bless me with Your Name. ||Pause||
ਕਰਉ ਸੇਵਾ ਸਤ ਪੁਰਖ ਪਿਆਰੇ ਜਤ ਸੁਨੀਐ ਤਤ ਮਨਿ ਰਹਸਾਉ ॥
ਹੇ ਪਿਆਰੇ ਹਰੀ! (ਮਿਹਰ ਕਰ) ਮੈਂ ਗੁਰਮੁਖਾਂ ਦੀ ਸੇਵਾ ਕਰਦਾ ਰਹਾਂ (ਕਿਉਂਕਿ ਗੁਰਮੁਖਾਂ ਦੀ ਸੰਗਤਿ ਵਿਚ) ਜਿਥੇ ਭੀ ਤੇਰਾ ਨਾਮ ਸੁਣਿਆ ਜਾਂਦਾ ਹੈ ਉਥੇ ਹੀ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ ।
I serve my True Beloved Lord. Wherever I hear His Praise, there my mind is in ecstasy.
ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥
ਹੇ ਪ੍ਰਭੂ! ਮੈਂ ਤੈਥੋਂ ਵਾਰਨੇ ਜਾਂਦਾ ਹਾਂ, ਤੈਥੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ, (ਜਿੱਥੇ ਤੂੰ ਵੱਸਦਾ ਹੈਂ) ਤੇਰਾ (ਉਹ) ਥਾਂ ਬਹੁਤ ਹੀ ਸੋਹਣਾ ਹੈ ।੧।
I am a sacrifice, a sacrifice, forever devoted to You. Your place is incomparably beautiful! ||1||
ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥
ਹੇ ਪ੍ਰਭੂ! ਤੂੰ ਸਭ ਜੀਵਾਂ ਦੀ ਪਾਲਣਾ ਕਰਦਾ ਹੈਂ, ਤੂੰ ਸਭ ਦੀ ਸੰਭਾਲ ਕਰਦਾ ਹੈਂ, ਸਭ ਜੀਵਾਂ ਨੂੰ ਤੇਰਾ ਹੀ ਆਸਰਾ ਹੈ ।
You cherish and nurture all; You take care of all, and Your shade covers all.
ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥
ਹੇ ਨਾਨਕ ਦੇ ਪ੍ਰਭੂ! ਹੇ ਸਰਬ-ਵਿਆਪਕ ਸਿਰਜਣਹਾਰ! (ਮਿਹਰ ਕਰ) ਮੈਂ ਤੈਨੂੰ ਹੀ ਹਰੇਕ ਸਰੀਰ ਵਿਚ ਵੇਖਦਾ ਰਹਾਂ ।੨।੨।੪।
You are the Primal Creator, the God of Nanak; I behold You in each and every heart. ||2||2||4||