ਕੇਦਾਰਾ ਮਹਲਾ ੫ ॥
Kaydaaraa, Fifth Mehl:
ਹਰਿ ਬਿਨੁ ਜਨਮੁ ਅਕਾਰਥ ਜਾਤ ॥
ਹੇ ਭਾਈ! ਪਰਮਾਤਮਾ (ਦੇ ਭਜਨ) ਤੋਂ ਬਿਨਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ।
Without the Lord, life is useless.
ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥
(ਜਿਹੜਾ ਮਨੁੱਖ) ਪਰਮਾਤਮਾ (ਦੀ ਯਾਦ) ਭੁਲਾ ਕੇ ਹੋਰ ਹੋਰ ਰੰਗ ਵਿਚ ਮਸਤ ਰਹਿੰਦਾ ਹੈ, ਉਸ ਦਾ ਪਹਿਨਣਾ ਖਾਣਾ ਸਭ ਕੁਝ ਵਿਅਰਥ ਹੈ ।ਰਹਾਉ।
Those who forsake the Lord, and become engrossed in other pleasures - false and useless are the clothes they wear, and the food they eat. ||Pause||
ਧਨੁ ਜੋਬਨੁ ਸੰਪੈ ਸੁਖ ਭੋੁਗਵੈ ਸੰਗਿ ਨ ਨਿਬਹਤ ਮਾਤ ॥
ਹੇ ਭਾਈ! (ਮਨੁੱਖ ਇਥੇ) ਧਨ ਦੌਲਤ (ਇਕੱਠੀ ਕਰਦਾ ਹੈ), ਜੁਆਨੀ ਸੁਖ ਮਾਣਦਾ ਹੈ (ਪਰ ਇਹਨਾਂ ਵਿਚੋਂ ਕੋਈ ਭੀ ਚੀਜ਼ ਜਗਤ ਤੋਂ ਤੁਰਨ ਵੇਲੇ) ਰਤਾ ਭਰ ਭੀ (ਮਨੁੱਖ ਦੇ) ਨਾਲ ਨਹੀਂ ਜਾਂਦੀ ।
The pleasures of wealth, youth, property and comforts will not stay with you, O mother.
ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥
ਝੱਲਾ ਮਨੁੱਖ (ਮਾਇਆ ਦੇ ਇਸ) ਠਗ-ਨੀਰੇ ਨੂੰ ਵੇਖ ਕੇ ਇਸ ਵਿਚ ਮਸਤ ਰਹਿੰਦਾ ਹੈ (ਮਾਨੋ) ਰੁੱਖ ਦੀ ਛਾਂ ਦੀ ਮੌਜ ਵਿਚ ਮਸਤ ਹੈ ।੧।
Seeing the mirage, the madman is entangled in it; he is imbued with pleasures that pass away, like the shade of a tree. ||1||
ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥
ਹੇ ਭਾਈ! ਮਨੁੱਖ (ਦੁਨੀਆ ਦੇ) ਮਾਣ ਮੋਹ ਦੇ ਭਾਰੇ ਨਸ਼ੇ ਵਿਚ ਮੋਹਿਆ ਰਹਿੰਦਾ ਹੈ, ਕਾਮ ਕੋ੍ਰਧ ਦੇ ਟੋਏ ਵਿਚ ਡਿੱਗਾ ਰਹਿੰਦਾ ਹੈ ।
Totally intoxicated with the wine of pride and attachment, he has fallen into the pit of sexual desire and anger.
ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥
ਹੇ ਪ੍ਰਭੂ ਜੀ! (ਨਾਨਕ ਦਾ) ਸਹਾਈ ਬਣ ਕੇ ਦਾਸ ਨਾਨਕ ਨੂੰ ਹੱਥ ਫੜ ਕੇ (ਇਸ ਟੋਏ ਵਿਚ ਡਿੱਗਣੋਂ) ਬਚਾ ਲੈ ।੨।੫।੭।
O Dear God, please be the Help and Support of servant Nanak; please take me by the hand, and uplift me. ||2||5||7||