ਕੇਦਾਰਾ ਮਹਲਾ ੫ ॥
Kaydaaraa, Fifth Mehl:
ਹਰਿ ਬਿਨੁ ਕੋਇ ਨ ਚਾਲਸਿ ਸਾਥ ॥
ਹੇ ਭਾਈ! (ਜਗਤ ਤੋਂ ਤੁਰਨ ਵੇਲੇ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ (ਜੀਵ ਦੇ) ਨਾਲ ਨਹੀਂ ਜਾਂਦਾ ।
Nothing goes along with the mortal, except for the Lord.
ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥
ਹੇ ਦੀਨਾਂ ਦੇ ਨਾਥ! ਹੇ ਮਿਹਰਾਂ ਦੇ ਸਾਈਂ! ਹੇ ਸੁਆਮੀ! ਹੇ ਅਨਾਥਾਂ ਦੇ ਨਾਥ! (ਤੇਰਾ ਨਾਮ ਹੀ ਅਸਲ ਸਾਥੀ ਹੈ) ।ਰਹਾਉ।
He is the Master of the meek, the Lord of Mercy, my Lord and Master, the Master of the masterless. ||Pause||
ਸੁਤ ਸੰਪਤਿ ਬਿਖਿਆ ਰਸ ਭੋੁਗਵਤ ਨਹ ਨਿਬਹਤ ਜਮ ਕੈ ਪਾਥ ॥
ਹੇ ਭਾਈ! (ਮਨੁੱਖ ਦੇ ਪਾਸ) ਪੁੱਤਰ (ਹੁੰਦੇ ਹਨ), ਧਨ (ਹੁੰਦਾ ਹੈ), (ਮਨੁੱਖ) ਮਾਇਆ ਦੇ ਅਨੇਕਾਂ ਰਸ ਭੋਗਦਾ ਹੈ, ਪਰ ਜਮਰਾਜ ਦੇ ਰਸਤੇ ਤੁਰਨ ਵੇਲੇ ਕੋਈ ਸਾਥ ਨਹੀਂ ਨਿਬਾਹੁੰਦਾ ।
Children, possessions and the enjoyment of corrupt pleasures do not go along with the mortal on the path of Death.
ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥
ਹੇ ਭਾਈ! ਪਰਮਾਤਮਾ ਦਾ ਨਾਮ ਹੀ (ਨਾਲ ਨਿਭਣ ਵਾਲਾ ਅਸਲ) ਖ਼ਜ਼ਾਨਾ ਹੈ । ਗੋਬਿੰਦ ਦੇ ਗੁਣ ਗਾਇਆ ਕਰ, (ਇਸ ਤਰ੍ਹਾਂ ਆਪਣੇ ਆਪ ਨੂੰ) ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਟੋਟੇ (ਵਿਚ ਡਿੱਗਣ) ਤੋਂ ਬਚਾ ਲੈ ।੧।
Singing the Glorious Praises of the treasure of the Naam, and the Lord of the Universe, the mortal is carried across the deep ocean. ||1||
ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥
ਹੇ ਸਮਰਥ! ਹੇ ਅਕੱਥ! ਹੇ ਅਗੋਚਰ! ਹੇ ਹਰੀ! (ਮੈਂ ਤੇਰੀ) ਸਰਨ (ਆਇਆ ਹਾਂ), (ਤੇਰਾ ਨਾਮ) ਸਿਮਰਦਿਆਂ ਸਾਰੇ ਦੁੱਖ ਦੂਰ ਹੋ ਜਾਂਦੇ ਹਨ ।
In the Sanctuary of the All-powerful, Indescribable, Unfathomable Lord, meditate in remembrance on Him, and your pains shall vanish.
ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥
ਹੇ ਨਾਨਕ! (ਆਖ—ਹੇ ਪ੍ਰਭੂ!) ਦਾਸ ਗਰੀਬ ਤੇਰੇ ਸੰਤ ਜਨਾਂ ਦੀ ਚਰਨ-ਧੂੜ ਮੰਗਦਾ ਹੈ । ਇਹ ਚਰਨ-ਧੂੜ ਉਸ ਮਨੁੱਖ ਨੂੰ ਮਿਲਦੀ ਹੈ, ਜਿਸ ਦੇ ਮੱਥੇ ਉਤੇ ਧੁਰ-ਦਰਗਾਹ ਤੋਂ ਲਿਖੀ ਹੁੰਦੀ ਹੈ ।੨।੬।੮।
Nanak longs for the dust of the feet of the Lord's humble servant; he shall obtain it only if such pre-ordained destiny is written on his forehead. ||2||6||8||