ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥
ਕਈ ਲੋਕ ਕੈਂਹ ਤਾਂਬੇ ਆਦਿਕ ਦਾ ਵਣਜ ਕਰਦੇ ਹਨ, ਕਈ ਲੌਂਗ ਸੁਪਾਰੀ ਆਦਿਕ ਵਣਜਦੇ ਹਨ ।
Some deal in bronze and copper, some in cloves and betel nuts.
ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥
ਪ੍ਰਭੂ ਦੇ ਸੰਤਾਂ ਨੇ ਪਰਮਾਤਮਾ ਦਾ ਨਾਮ ਵਣਜਿਆ ਹੈ; ਮੈਂ ਭੀ ਇਹੀ ਸੌਦਾ ਲੱਦਿਆ ਹੈ ।੧।
The Saints deal in the Naam, the Name of the Lord of the Universe. Such is my merchandise as well. ||1||
ਹਰਿ ਕੇ ਨਾਮ ਕੇ ਬਿਆਪਾਰੀ ॥
ਜੋ ਮਨੁੱਖ ਪ੍ਰਭੂ ਦੇ ਨਾਮ ਦਾ ਵਣਜ ਕਰਦੇ ਹਨ,
I am a trader in the Name of the Lord.
ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥
ਉਹਨਾਂ ਨੂੰ ਪ੍ਰਭੂ ਦਾ ਨਾਮ-ਰੂਪ ਅਮੋਲਕ ਹੀਰਾ ਲੱਭ ਪੈਂਦਾ ਹੈ । ਤੇ, ਉਹਨਾਂ ਦੀ ਉਹ ਬਿਰਤੀ ਮੁੱਕ ਜਾਂਦੀ ਹੈ, ਜੋ ਸਦਾ ਸੰਸਾਰ ਵਿਚ ਹੀ ਜੋੜੀ ਰੱਖਦੀ ਹੈ ।੧।ਰਹਾਉ।
The priceless diamond has come into my hands. I have left the world behind. ||1||Pause||
ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥
ਸੱਚੇ ਨਾਮ ਦਾ ਵਪਾਰ ਕਰਨ ਵਾਲੇ ਬੰਦੇ ਤਦੋਂ ਹੀ ਸੱਚੇ ਨਾਮ ਵਿਚ ਲੱਗਦੇ ਹਨ, ਜਦੋਂ ਪ੍ਰਭੂ ਆਪ ਉਹਨਾਂ ਨੂੰ ਇਸ ਵਣਜ ਵਿਚ ਲਾਂਦਾ ਹੈ ।
When the True Lord attached me, then I was attached to Truth. I am a trader of the True Lord.
ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥
ਉਹ ਮਨੁੱਖ ਇਸ ਸਦਾ-ਥਿਰ ਰਹਿਣ ਵਾਲੀ ਨਾਮ ਵਸਤ ਦੇ ਲੱਦੇ ਲੱਦ ਤੁਰਦੇ ਹਨ, ਤੇ ਪ੍ਰਭੂ ਦੀ ਹਜ਼ੂਰੀ ਵਿਚ ਜਾ ਅੱਪੜਦੇ ਹਨ ।੨।
I have loaded the commodity of Truth; It has reached the Lord, the Treasurer. ||2||
ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥
ਪ੍ਰਭੂ ਆਪ ਹੀ ਰਤਨ ਹੈ, ਆਪ ਹੀ ਹੀਰਾ ਹੈ, ਆਪ ਹੀ ਮੋਤੀ ਹੈ, ਉਹ ਆਪ ਹੀ ਇਸ ਦਾ ਹੱਟ ਚਲਾ ਰਿਹਾ ਹੈ;
He Himself is the pearl, the jewel, the ruby; He Himself is the jeweller.
ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥
ਉਹ ਆਪ ਹੀ ਸਦਾ-ਥਿਰ ਰਹਿਣ ਵਾਲਾ ਸੌਦਾਗਰ ਹੈ, ਉਹ ਆਪ ਹੀ ਜੀਵ-ਵਣਜਾਰਿਆਂ ਨੂੰ (ਜਗਤ ਵਿਚ) ਦਸੀਂ ਪਾਸੀਂ ਤੋਰ ਰਿਹਾ ਹੈ ।੩।
He Himself spreads out in the ten directions. The Merchant is Eternal and Unchanging. ||3||
ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥
ਮੈਂ ਆਪਣੇ ਮਨ ਨੂੰ ਬਲਦ ਬਣਾ ਕੇ, (ਪ੍ਰਭੂ-ਚਰਨਾਂ ਵਿਚ ਜੁੜੀ ਆਪਣੀ) ਸੁਰਤ ਦੀ ਰਾਹੀਂ ਜੀਵਨ-ਪੰਧ ਤੁਰ ਕੇ (ਗੁਰੂ ਦੇ ਦੱਸੇ) ਗਿਆਨ ਦੀ ਛੱਟ ਭਰ ਲਈ ਹੈ
My mind is the bull, and meditation is the road; I have filled my packs with spiritual wisdom, and loaded them on the bull.
ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥
ਕਬੀਰ ਜੀ ਆਖਦੇ ਹਨ—ਹੇ ਸੰਤ ਜਨੋ! ਸੁਣੋ, ਮੇਰਾ ਵਣਜਿਆ ਹੋਇਆ ਨਾਮ-ਵੱਖਰ ਬੜਾ ਲਾਹੇ-ਵੰਦਾ ਹੋਇਆ ਹੈ । ।੪।੨।
Says Kabeer, listen, O Saints: my merchandise has reached its destination! ||4||2||