ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥
ਹੇ (ਮਾਇਆ ਦਾ) ਨਸ਼ਾ ਵੰਡਣ ਵਾਲੀ! ਹੇ ਗੰਵਾਰਨ! ਹੇ ਮੇਰੀ ਮੂਰਖ ਅਕਲ! ਮੈਂ ਤਾਂ (ਨਾਮ-ਅੰਮ੍ਰਿਤ ਦੀ ਮੌਜ ਵਿਚ) ਆਪਣੇ ਵਿੰਗੇ ਜਾਂਦੇ ਚੰਚਲ ਮਨ ਨੂੰ (ਮਾਇਆ ਵਲੋਂ) ਵਰਜ ਰਿਹਾ ਹਾਂ ।
You barbaric brute, with your primitive intellect - reverse your breath and turn it inward.
ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥੧॥
(ਪ੍ਰਭੂ-ਚਰਨਾਂ ਵਿਚ ਜੁੜੀ) ਸੁਰਤ ਦੀ ਭੱਠੀ ਬਣਾ ਕੇ ਮੈਂ ਜਿਉਂ ਜਿਉਂ (ਨਾਮ-) ਅੰਮ੍ਰਿਤ ਦੀਆਂ ਧਾਰਾਂ ਚੋਂਦਾ ਹਾਂ, ਤਿਉਂ ਤਿਉਂ ਮੇਰਾ ਮਨ (ਉਸ ਵਿਚ) ਮਸਤ ਹੁੰਦਾ ਜਾ ਰਿਹਾ ਹੈ ।੧।
Let your mind be intoxicated with the stream of Ambrosial Nectar which trickles down from the furnace of the Tenth Gate. ||1||
ਬੋਲਹੁ ਭਈਆ ਰਾਮ ਕੀ ਦੁਹਾਈ ॥
ਹੇ ਭਾਈ! ਮੁੜ ਮੁੜ ਪ੍ਰਭੂ ਦੇ ਨਾਮ ਦਾ ਜਾਪ ਜਪੋ;
O Siblings of Destiny, call on the Lord.
ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥੧॥ ਰਹਾਉ ॥
(ਪ੍ਰਭੂ ਦੇ ਨਾਮ ਦਾ ਜਾਪ-ਰਸ ਅੰਮ੍ਰਿਤ) ਪੀਓ । ਇਸ ਨਾਮ-ਰਸ ਅੰਮ੍ਰਿਤ ਦੇ ਪੀਣ ਨਾਲ) ਤੁਹਾਡੀ ਮਤ ਸਦਾ ਲਈ ਐਸੀ ਬਣ ਜਾਇਗੀ ਜੋ ਮੁਸ਼ਕਲ ਨਾਲ ਬਣਿਆ ਕਰਦੀ ਹੈ, (ਇਹ ਅੰਮ੍ਰਿਤ) ਸਹਿਜ ਅਵਸਥਾ ਵਿਚ (ਅਪੜਾ ਕੇ, ਮਾਇਆ ਦੀ) ਪਿਆਸ ਬੁਝਾ ਦੇਂਦਾ ਹੈ ।੧।ਰਹਾਉ।
O Saints, drink in this wine forever; it is so difficult to obtain, and it quenches your thirst so easily. ||1||Pause||
ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥
ਹੇ ਭਾਈ! ਜੋ ਜੋ ਮਨੁੱਖ ਇਸ ਹਰਿ-ਨਾਮ ਅੰਮ੍ਰਿਤ ਦਾ ਸੁਆਦ ਚੱਖਦਾ ਹੈ, ਪ੍ਰਭੂ ਦੇ ਡਰ ਵਿਚ ਰਹਿ ਕੇ ਉਸ ਦੇ ਅੰਦਰ ਪ੍ਰਭੂ ਦਾ ਪੇ੍ਰਮ ਪੈਦਾ ਹੁੰਦਾ ਹੈ ।
In the Fear of God, is the Love of God. Only those few who understand His Love obtain the sublime essence of the Lord, O Siblings of Destiny.
ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥੨॥
ਉਸ ਪੇ੍ਰਮ ਦੀ ਬਰਕਤਿ ਨਾਲ ਉਹ ਵਿਰਲੇ (ਭਾਗਾਂ ਵਾਲੇ) ਬੰਦੇ ਇਹ ਗੱਲ ਸਮਝ ਲੈਂਦੇ ਹਨ ਕਿ ਜਿਤਨੇ ਭੀ ਜੀਵ ਹਨ, ਉਹਨਾਂ ਸਭਨਾਂ ਦੇ ਅੰਦਰ ਇਹ ਨਾਮ-ਅੰਮ੍ਰਿਤ ਮੌਜੂਦ ਹੈ । ਪਰ, ਜੋ ਜੀਵ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਸੇ ਨੂੰ ਹੀ ਉਹ ਅੰਮ੍ਰਿਤ ਪਿਆਲਦਾ ਹੈ ।੨।
As many hearts as there are - in all of them, is His Ambrosial Nectar; as He pleases, He causes them to drink it in. ||2||
ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥
ਹੇ ਭਾਈ! (“ਰਾਮ ਕੀ ਦੁਹਾਈ” ਦੀ ਬਰਕਤਿ ਨਾਲ) ਜੋ ਮਨੁੱਖ ਇਸ ਨੌਂ-ਗੋਲਕੀ ਸਰੀਰ ਦੇ ਅੰਦਰ ਹੀ ਭਟਕਦੇ ਮਨ ਨੂੰ ਮਾਇਆ ਵਲੋਂ ਵਰਜ ਕੇ ਰੋਕ ਰੱਖਦਾ ਹੈ,
There are nine gates to the one city of the body; restrain your mind from escaping through them.
ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲ੍ਹੈ ਤਾ ਮਨੁ ਖੀਵਾ ਭਾਈ ॥੩॥
ਉਸ ਦੀ ਤ੍ਰਿਊੜੀ ਮੁੱਕ ਜਾਂਦੀ ਹੈ (ਭਾਵ, ਮਾਇਆ ਦੇ ਕਾਰਨ ਪੈਦਾ ਹੋਈ ਖਿੱਝ ਖ਼ਤਮ ਹੋ ਜਾਂਦੀ ਹੈ), ਉਸ ਦੀ ਸੁਰਤ ਪ੍ਰਭੂ-ਚਰਨਾਂ ਵਿਚ ਜੁੜ ਜਾਂਦੀ ਹੈ ਤੇ (ਉਸ ਮਿਲਾਪ ਵਿਚ ਉਸ ਦਾ) ਮਨ ਮਗਨ ਰਹਿੰਦਾ ਹੈ ।੩।
When the knot of the three qualities is untied, then the Tenth Gate opens up, and the mind is intoxicated, O Siblings of Destiny. ||3||
ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥
ਹੁਣ ਕਬੀਰ ਇਹ ਗੱਲ ਬੜੇ ਯਕੀਨ ਨਾਲ ਆਖਦੇ ਹਨ—(‘ਰਾਮ ਕੀ ਦੁਹਾਈ’ ਦੀ ਬਰਕਤਿ ਨਾਲ) ਮਨ ਵਿਚ ਉਹ ਹਾਲਤ ਪੈਦਾ ਹੋ ਜਾਂਦੀ ਹੈ ਜਿੱਥੇ ਇਸ ਨੂੰ ਦੁਨੀਆ ਦੇ ਕੋਈ) ਡਰ ਨਹੀਂ ਪੋਂਹਦੇ, ਮਨ ਦੇ ਸਾਰੇ ਕਲੇਸ਼ ਨਾਸ ਹੋ ਜਾਂਦੇ ਹਨ ।
When the mortal fully realizes the state of fearless dignity, then his sufferings vanish; so says Kabeer after careful deliberation.
ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥
(ਪਰ ਇਹ ਨਾਮ-ਅੰਮ੍ਰਿਤ ਹਾਸਲ ਕਰਨ ਵਾਲਾ ਰਾਹ, ਔਖਾ ਪਹਾੜੀ ਰਾਹ ਹੈ) ਇਸ ਔਖੇ ਚੜ੍ਹਾਈ ਦੇ ਰਾਹ ਚੜ੍ਹਦਿਆਂ ਹੀ ਇਹ ਨਸ਼ਾ ਪ੍ਰਾਪਤ ਹੁੰਦਾ ਹੈ (ਤੇ ਇਹ ਨਸ਼ਾ ਇਉਂ ਹੈ) ਜਿਵੇਂ ਅੰਗੂਰੀ ਸ਼ਰਾਬ ਦਾ ਨਸ਼ਾ ਹੁੰਦਾ ਹੈ ।੪।੩।
Turning away from the world, I have obtained this wine, and I am intoxicated with it. ||4||3||