ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥
(ਹੇ ਅੰਞਾਣ!) ਕਾਮ, ਕੋ੍ਰਧ, ਤ੍ਰਿਸ਼ਨਾ ਆਦਿਕ ਵਿਚ ਗ੍ਰਸੇ ਰਹਿ ਕੇ ਤੂੰ ਇਹ ਨਹੀਂ ਸਮਝਿਆ ਕਿ ਪ੍ਰਭੂ ਨਾਲ ਮੇਲ ਕਿਵੇਂ ਹੋ ਸਕੇਗਾ ।
You are engrossed with unsatisfied sexual desire and unresolved anger; you do not know the State of the One Lord.
ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥
ਮਾਇਆ ਵਿਚ ਤੂੰ ਅੰਨ੍ਹਾ ਹੋ ਰਿਹਾ ਹੈਂ, (ਮਾਇਆ ਤੋਂ ਬਿਨਾ) ਕੁਝ ਹੋਰ ਤੈਨੂੰ ਸੁੱਝਦਾ ਹੀ ਨਹੀਂ । ਤੂੰ ਪਾਣੀ ਤੋਂ ਬਿਨਾ ਹੀ (ਰੜੇ ਹੀ) ਡੁੱਬ ਮੋਇਓਂ ।੧।
Your eyes are blinded, and you see nothing at all. You drown and die without water. ||1||
ਚਲਤ ਕਤ ਟੇਢੇ ਟੇਢੇ ਟੇਢੇ ॥
(ਹੇ ਅੰਞਾਣ ਜੀਵ!) ਕਿਉਂ ਆਕੜ ਆਕੜ ਕੇ ਤੁਰਦਾ ਹੈਂ? ਹੈਂ ਤਾਂ ਤੰੂ ਹੱਡੀਆਂ,
Why do you walk in that crooked, zig-zag way?
ਅਸਤਿ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥
ਚੰਮੜੀ ਤੇ ਵਿਸ਼ਟੇ ਨਾਲ ਹੀ ਭਰਿਆ ਹੋਇਆ, ਤੇ ਦੁਰਗੰਧ ਨਾਲ ਹੀ ਲਿੱਬੜਿਆ ਹੋਇਆ ।੧।ਰਹਾਉ।
You are nothing more than a bundle of bones, wrapped in skin, filled with manure; you give off such a rotten smell! ||1||Pause||
ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥
(ਹੇ ਅੰਞਾਣ!) ਤੂੰ ਪ੍ਰਭੂ ਨੂੰ ਨਹੀਂ ਸਿਮਰਦਾ, ਕਿਹੜੇ ਭੁਲੇਖਿਆਂ ਵਿਚ ਭੁੱਲਿਆ ਹੈਂ? (ਕੀ ਤੇਰਾ ਇਹ ਖ਼ਿਆਲ ਹੈ ਕਿ ਮੌਤ ਨਹੀਂ ਆਵੇਗੀ?) ਮੌਤ ਤੈਥੋਂ ਦੂਰ ਨਹੀਂ ।
You do not meditate on the Lord. What doubts have confused and deluded you? Death is not far away from you!
ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥
ਜਿਸ ਸਰੀਰ ਨੂੰ ਅਨੇਕਾਂ ਜਤਨ ਕਰ ਕੇ ਪਾਲ ਰਿਹਾ ਹੈਂ, ਇਹ ਉਮਰ ਪੂਰੀ ਹੋਣ ਤੇ ਢਹਿ ਪਏਗਾ ।੨।
Making all sorts of efforts, you manage to preserve this body, but it shall only survive until its time is up. ||2||
ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥
(ਪਰ) ਜੀਵ ਦੇ ਭੀ ਕੀਹ ਵੱਸ? ਜੀਵ ਦਾ ਆਪਣਾ ਕੀਤਾ ਕੁਝ ਨਹੀਂ ਹੋ ਸਕਦਾ ।
By one's own efforts, nothing is done. What can the mere mortal accomplish?
ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥
ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ (ਜੀਵ ਨੂੰ) ਗੁਰੂ ਮਿਲਦਾ ਹੈ (ਤੇ, ਗੁਰੂ ਦੀ ਮਿਹਰ ਨਾਲ) ਇਹ ਪ੍ਰਭੂ ਦੇ ਨਾਮ ਨੂੰ ਹੀ ਸਿਮਰਦਾ ਹੈ ।੩।
When it pleases the Lord, the mortal meets the True Guru, and chants the Name of the One Lord. ||3||
ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਅਇਆਨੇ ॥
ਹੇ ਅੰਞਾਣ! (ਇਹ ਤੇਰਾ ਸਰੀਰ ਰੇਤ ਦੇ ਘਰ ਸਮਾਨ ਹੈ) ਤੂੰ ਰੇਤ ਦੇ ਘਰ ਵਿਚ ਵੱਸਦਾ ਹੈਂ, ਤੇ ਇਸ ਸਰੀਰ ਉੱਤੇ ਮਾਣ ਕਰਦਾ ਹੈਂ ।
You live in a house of sand, but you still puff up your body - you ignorant fool!
ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥
ਹੇ ਕਬੀਰ! ਆਖ—ਜਿਨ੍ਹਾਂ ਬੰਦਿਆਂ ਨੇ ਪ੍ਰਭੂ ਦਾ ਸਿਮਰਨ ਨਹੀਂ ਕੀਤਾ, ਉਹ ਬੜੇ ਬੜੇ ਸਿਆਣੇ ਭੀ (ਸੰਸਾਰ-ਸਮੁੰਦਰ) ਵਿਚ ਡੁੱਬ ਗਏ ।੪।੪।
Says Kabeer, those who do not remember the Lord may be very clever, but they still drown. ||4||4||