ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥
(ਅਹੰਕਾਰ ਵਿਚ) ਵਿੰਗੀ ਪੱਗ ਬੰਨ੍ਹਦਾ ਹੈ, ਆਕੜ ਕੇ ਤੁਰਦਾ ਹੈ, ਪਾਨ ਦੇ ਬੀੜੇ ਖਾਂਦਾ ਹੈ,
Your turban is crooked, and you walk crooked; and now you have started chewing betel leaves.
ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥
(ਤੇ ਆਖਦੇ ਹਨ—) ਮੇਰਾ ਕੰਮ ਹੈ ਹਕੂਮਤ ਕਰਨੀ, ਪਰਮਾਤਮਾ ਨਾਲ ਪਿਆਰ ਜਾਂ ਪ੍ਰਭੂ ਦੀ ਭਗਤੀ ਦੀ ਮੈਨੂੰ ਕੋਈ ਲੋੜ ਨਹੀਂ ।੧।
You have no use at all for loving devotional worship; you say you have business in court. ||1||
ਰਾਮੁ ਬਿਸਾਰਿਓ ਹੈ ਅਭਿਮਾਨਿ ॥
ਮਨੁੱਖ ਅਹੰਕਾਰ ਵਿਚ (ਆ ਕੇ) ਪਰਮਾਤਮਾ ਨੂੰ ਭੁਲਾ ਦੇਂਦਾ ਹੈ ।
In your egotistical pride, you have forgotten the Lord.
ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥
ਸੋਨਾ ਤੇ ਬੜੀ ਸੁਹਣੀ ਇਸਤ੍ਰੀ ਵੇਖ ਵੇਖ ਕੇ ਇਹ ਮੰਨ ਬੈਠਦਾ ਹੈ ਕਿ ਇਹ ਸਦਾ ਰਹਿਣ ਵਾਲੇ ਹਨ ।੧।ਰਹਾਉ।
Gazing upon your gold, and your very beautiful wife, you believe that they are permanent. ||1||Pause||
ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥
(ਮਾਇਆ ਦਾ) ਲਾਲਚ, ਝੂਠ, ਵਿਕਾਰ, ਬੜਾ ਅਹੰਕਾਰ—ਇਹਨੀਂ ਗੱਲੀਂ ਹੀ (ਸਾਰੀ) ਉਮਰ ਗੁਜ਼ਰ ਜਾਂਦੀ ਹੈ ।
You are engrossed in greed, falsehood, corruption and great arrogance. Your life is passing away.
ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫॥
ਕਬੀਰ ਜੀ ਆਖਦੇ ਹਨ—ਆਖ਼ਰ ਉਮਰ ਮੁੱਕਣ ਤੇ ਮੌਤ (ਸਿਰ ਤੇ) ਆ ਹੀ ਅੱਪੜਦੀ ਹੈ ।੨।੫।
Says Kabeer, at the very last moment, death will come and seize you, you fool! ||2||5||