ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥
ਮਨੁੱਖ (ਜੇ ਰਾਜਾ ਭੀ ਬਣ ਜਾਏ ਤਾਂ ਭੀ) ਥੋੜ੍ਹੇ ਹੀ ਦਿਨ ਰਾਜ ਮਾਣ ਕੇ ਇੱਥੋਂ) ਤੁਰ ਪੈਂਦਾ ਹੈ ।
The mortal beats the drum for a few days, and then he must depart.
 
ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥
ਜੇ ਇਤਨਾ ਧਨ ਭੀ ਜੋੜ ਲਏ ਕਿ ਗੰਢਾਂ ਬੰਨ੍ਹ ਲਏ, ਜ਼ਮੀਨ ਵਿਚ ਦੱਬ ਰੱਖੇ, ਤਾਂ ਭੀ ਕੋਈ ਚੀਜ਼ (ਅੰਤ ਵੇਲੇ ਜੀਵ ਦੇ) ਨਾਲ ਨਹੀਂ ਜਾਂਦੀ ।੧।ਰਹਾਉ।
With so much wealth and cash and buried treasure, still, he cannot take anything with him. ||1||Pause||
 
ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥
(ਜਦੋਂ ਮਰ ਜਾਂਦਾ ਹੈ ਤਾਂ) ਘਰ ਦੀ ਦਲੀਜ਼ ਉੱਤੇ ਬੈਠੀ ਵਹੁਟੀ ਰੋਂਦੀ ਹੈ, ਬਾਹਰਲੇ ਬੂਹੇ ਤਕ ਉਸ ਦੀ ਮਾਂ (ਉਸ ਦੇ ਮੁਰਦਾ ਸਰੀਰ ਦਾ) ਸਾਥ ਕਰਦੀ ਹੈ,
Sitting on the threshhold, his wife weeps and wails; his mother accompanies him to the outer gate.
 
ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥
ਮਸਾਣਾਂ ਤਕ ਹੋਰ ਲੋਕ ਤੇ ਪਰਵਾਰ ਦੇ ਬੰਦੇ ਜਾਂਦੇ ਹਨ । ਪਰ ਜਿੰਦ ਇਕੱਲੀ ਹੀ ਜਾਂਦੀ ਹੈ ।੧।
All the people and relatives together go to the crematorium, but the swan-soul must go home all alone. ||1||
 
ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥
ਉਹ (ਆਪਣੇ) ਪੁੱਤਰ, ਧਨ, ਨਗਰ ਸ਼ਹਿਰ ਮੁੜ ਕਦੇ ਆ ਕੇ ਨਹੀਂ ਵੇਖ ਸਕਦਾ ।
Those children, that wealth, that city and town - he shall not come to see them again.
 
ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥
ਕਬੀਰ ਜੀ ਆਖਦੇ ਹਨ—(ਹੇ ਭਾਈ!) ਪਰਮਾਤਮਾ ਦਾ ਸਿਮਰਨ ਕਿਉਂ ਨਹੀਂ ਕਰਦਾ? (ਸਿਮਰਨ ਤੋਂ ਬਿਨਾ) ਜੀਵਨ ਵਿਅਰਥ ਚਲਾ ਜਾਂਦਾ ਹੈ ।੨।੬।
Says Kabeer, why do you not meditate on the Lord? Your life is uselessly slipping away! ||2||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by