ਭੈਰਉ ਮਹਲਾ ੧ ॥
Bhairao, First Mehl:
ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥
(ਹੇ ਅੰਨ੍ਹੇ ਜੀਵ! ਹੁਣ ਬੁਢੇਪੇ ਵਿਚ) ਤੇਰੀ ਤੋਰ ਬੇ-ਢਬੀ ਹੋ ਚੁਕੀ ਹੈ, ਤੇਰੇ ਪੈਰ ਹੱਥ ਢਿਲਕ ਪਏ ਹਨ, ਤੇਰੇ ਸਰੀਰ ਦੀ ਚਮੜੀ ਉਤੇ ਝੁਰੜੀਆਂ ਪੈ ਰਹੀਆਂ ਹਨ,
His walk becomes weak and clumsy, his feet and hands shake, and the skin of his body is withered and wrinkled.
ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥
ਤੇਰੀਆਂ ਅੱਖਾਂ ਅੱਗੇ ਹਨੇਰਾ ਹੋਣ ਲੱਗ ਪਿਆ ਹੈ, ਤੇਰੇ ਕੰਨ ਬੋਲੇ ਹੋ ਚੁਕੇ ਹਨ, ਪਰ ਅਜੇ ਭੀ ਆਪਣੇ ਮਨ ਦੇ ਪਿੱਛੇ ਤੁਰ ਕੇ ਤੂੰ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਈ ।੧।
His eyes are dim, his ears are deaf, and yet, the self-willed manmukh does not know the Naam. ||1||
ਅੰਧੁਲੇ ਕਿਆ ਪਾਇਆ ਜਗਿ ਆਇ ॥
ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ! ਤੂੰ ਜਗਤ ਵਿਚ ਜਨਮ ਲੈ ਕੇ (ਆਤਮਕ ਜੀਵਨ ਦੇ ਅਸਲੀ ਲਾਭ ਵਜੋਂ) ਕੁਝ ਭੀ ਨਾਹ ਖੱਟਿਆ,
O blind man, what have you obtained by coming into the world?
ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥
ਸਗੋਂ ਤੂੰ ਮੂਲ ਭੀ ਗਵਾ ਲਿਆ (ਜੇਹੜਾ ਪਹਿਲਾਂ ਕੋਈ ਆਤਮਕ ਜੀਵਨ ਸੀ ਉਹ ਭੀ ਨਾਸ ਕਰ ਲਿਆ, ਕਿਉਂਕਿ) ਤੂੰ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਨਹੀਂ ਵਸਾਇਆ, ਤੇ ਤੂੰ ਗੁਰੂ ਦੀ ਦੱਸੀ ਕਾਰ ਨਹੀਂ ਕੀਤੀ ।੧।ਰਹਾਉ।
The Lord is not in your heart, and you do not serve the Guru. After wasting your capital, you shall have to depart. ||1||Pause||
ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥
(ਹੇ ਅੰਨ੍ਹੇ ਜੀਵ!) ਤੇਰੀ ਜੀਭ ਪ੍ਰਭੂ ਦੀ ਯਾਦ ਦੇ ਪਿਆਰ ਵਿਚ ਨਹੀਂ ਭਿੱਜੀ, ਜਦੋਂ ਭੀ ਬੋਲਦੀ ਹੈ ਫਿੱਕੇ ਬੋਲ ਹੀ ਬੋਲਦੀ ਹੈ ।
Your tongue is not imbued with the Love of the Lord; whatever you say is tasteless and insipid.
ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥
ਤੂੰ ਸਦਾ ਭਲੇ ਬੰਦਿਆਂ ਦੀ ਨਿੰਦਿਆ ਵਿਚ ਰੁੱਝਾ ਰਹਿੰਦਾ ਹੈਂ, ਤੇਰੇ ਸਾਰੇ ਕੰਮ ਪਸ਼ੂਆਂ ਵਾਲੇ ਹੋਏ ਪਏ ਹਨ, (ਇਸੇ ਤਰ੍ਹਾਂ ਰਿਹਾਂ) ਇਹ ਕਦੇ ਭੀ ਚੰਗੇ ਨਹੀਂ ਹੋ ਸਕਣਗੇ ।੨।
You indulge in slander of the Saints; becoming a beast, you shall never be noble. ||2||
ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥
(ਪਰ ਜੀਵਾਂ ਦੇ ਭੀ ਕੀਹ ਵੱਸ?) ਆਤਮਕ ਜੀਵਨ ਦੇਣ ਵਾਲੇ ਸ੍ਰ੍ਰੇਸ਼ਟ ਨਾਮ ਦੇ ਜਾਪ ਦਾ ਸੁਆਦ ਉਹਨਾਂ ਵਿਰਲਿਆਂ ਬੰਦਿਆਂ ਨੂੰ ਆਉਂਦਾ ਹੈ ਜਿਨ੍ਹਾਂ ਨੂੰ (ਪਰਮਾਤਮਾ ਆਪ) ਸਤਿਗੁਰੂ ਦੀ ਸੰਗਤਿ ਵਿਚ ਮਿਲਾਂਦਾ ਹੈ ।
Only a few obtain the sublime essence of the Ambrosial Amrit, united in Union with the True Guru.
ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥
ਮਨੁੱਖ ਨੂੰ ਜਦੋਂ ਤਕ ਸਿਫ਼ਤਿ-ਸਾਲਾਹ ਦਾ ਰਸ ਨਹੀਂ ਆਉਂਦਾ ਤਦੋਂ ਤਕ (ਇਹ ਅਜੇਹੇ ਕੰਮ ਕਰਦਾ ਰਹਿੰਦਾ ਹੈ ਜਿਨ੍ਹਾਂ ਕਰ ਕੇ) ਇਸ ਨੂੰ ਮੌਤ ਦਾ ਡਰ ਦੁਖੀ ਕਰਦਾ ਰਹਿੰਦਾ ਹੈ ।੩।
As long as the mortal does not come to understand the mystery of the Shabad, the Word of God, he shall continue to be tormented by death. ||3||
ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦਾ ਦਰਵਾਜ਼ਾ ਕਿਸੇ ਹੋਰ ਦਾ ਘਰ ਨਹੀਂ ਭਾਲਦਾ ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ,
Whoever finds the door of the One True Lord, does not know any other house or door.
ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥
ਨਾਨਕ ਇਹ ਵਿਚਾਰ ਦੀ ਗੱਲ ਆਖਦਾ ਹੈ ਕਿ ਗੁਰੂ ਦੀ ਕਿਰਪਾ ਨਾਲ ਜੋ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਦਰ ਹੀ ਮੱਲੀ ਰੱਖਦਾ ਹੈ ।੪।੩।੪।
By Guru's Grace, I have obtained the supreme status; so says poor Nanak. ||4||3||4||