ਭੈਰਉ ਮਹਲਾ ੧ ॥
Bhairao, First Mehl:
ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥
ਅਜੇਹਾ ਦਾਸ ਦਿਨ ਰਾਤ ਗੁਰੂ ਦੀ ਸੰਗਤਿ ਵਿਚ ਰਹਿੰਦਾ ਹੈ (ਭਾਵ, ਗੁਰੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ), ਪਰਮਾਤਮਾ (ਦੇ ਨਾਮ) ਨੂੰ ਆਪਣੀ ਜੀਭ ਉਤੇ ਰੱਖਦਾ ਹੈ, ਤੇ ਪ੍ਰਭੂ ਦੇ ਪ੍ਰੇਮ ਵਿਚ ਰੰਗਿਆ ਰਹਿੰਦਾ ਹੈ ।
He remains with the Guru, day and night, and his tongue savors the savory taste of the Lord's Love.
ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥
ਉਹ ਦਾਸ ਸਦਾ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦਾ ਹੈ (ਨਿੰਦਿਆ ਆਦਿਕ ਕਿਸੇ) ਹੋਰ (ਬੋਲ) ਨੂੰ ਨਹੀਂ ਜਾਣਦਾ, ਪ੍ਰਭੂ ਨੂੰ ਆਪਣੇ ਅੰਦਰ ਵੱਸਦਾ ਜਾਣ ਕੇ ਉਸ ਨਾਲ ਸਾਂਝ ਪਾਈ ਰੱਖਦਾ ਹੈ ।੧।
He does not know any other; he realizes the Word of the Shabad. He knows and realizes the Lord deep within his own being. ||1||
ਸੋ ਜਨੁ ਐਸਾ ਮੈ ਮਨਿ ਭਾਵੈ ॥
ਮੇਰੇ ਮਨ ਵਿਚ ਤਾਂ (ਪਰਮਾਤਮਾ ਦਾ) ਅਜੇਹਾ ਦਾਸ ਪਿਆਰਾ ਲੱਗਦਾ ਹੈ
Such a humble person is pleasing to my mind.
ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥
ਜੋ ਆਪਾ-ਭਾਵ (ਸੁਆਰਥ) ਮੁਕਾ ਕੇ ਬੇਅੰਤ ਪ੍ਰਭੂ (ਦੇ ਪਿਆਰ) ਵਿਚ ਮਸਤ ਰਹਿੰਦਾ ਹੈ ਤੇ ਸਤਿਗੁਰੂ ਦੀ ਦੱਸੀ ਕਾਰ ਕਰਦਾ ਹੈ (ਉਹਨਾਂ ਪੂਰਨਿਆਂ ਤੇ ਤੁਰਦਾ ਹੈ ਜੋ ਗੁਰੂ ਨੇ ਪਾ ਦਿੱਤੇ ਹਨ) ।੧।ਰਹਾਉ।
He conquers his self-conceit, and is imbued with the Infinite Lord. He serves the Guru. ||1||Pause||
ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥
(ਮੈਨੂੰ ਉਹ ਦਾਸ ਪਿਆਰਾ ਲੱਗਦਾ ਹੈ ਜੋ) ਉਸ ਅਕਾਲ ਪੁਰਖ ਨੂੰ (ਸਦਾ) ਨਮਸਕਾਰ ਕਰਦਾ ਹੈ ਜੋ ਸਾਰੇ ਸੰਸਾਰ ਦਾ ਮੁੱਢ ਹੈ । (ਉਸ ਦਾਸ ਨੂੰ ਪਰਮਾਤਮਾ) ਅੰਦਰ ਬਾਹਰ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਪ੍ਰਭੂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ ।
Deep within my being, and outside as well, is the Immaculate Lord God. I bow humbly before that Primal Lord God.
ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥
(ਉਸ ਸੇਵਕ ਨੂੰ) ਉਹ ਸਦਾ-ਥਿਰ-ਸਰੂਪ ਪ੍ਰਭੂ ਹਰੇਕ ਸਰੀਰ ਵਿਚ ਇੱਕ-ਰਸ ਸਭ ਜੀਵਾਂ ਦੇ ਅੰਦਰ ਮੌਜੂਦ ਪ੍ਰਤੀਤ ਹੁੰਦਾ ਹੈ ।੨।
Deep within each and every heart, and amidst all, the Embodiment of Truth is permeating and pervading. ||2||
ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥
ਜੇਹੜੇ ਬੰਦੇ ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਮਸਤ ਰਹਿੰਦੇ ਹਨ, ਜਿਨ੍ਹਾਂ ਦੀ ਜੀਭ ਉਤੇ ਆਤਮਕ ਜੀਵਨ ਦੇਣ ਵਾਲਾ ਨਾਮ ਟਿਕਿਆ ਰਹਿੰਦਾ ਹੈ, ਝੂਠ ਦੀ ਮੈਲ ਉਹਨਾਂ ਦੇ ਅੰਦਰ ਰਤਾ ਭੀ ਨਹੀਂ ਹੁੰਦੀ ।
Those who are imbued with Truth - their tongues are tinged with Truth; they do not have even an iota of the filth of falsehood.
ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥
ਉਹ ਬੰਦੇ ਪਵਿੱਤ੍ਰ ਨਾਮ (ਜਪਦੇ ਹਨ), ਆਤਮਕ ਜੀਵਨ ਦੇਣ ਵਾਲੇ ਨਾਮ ਦਾ ਸੁਆਦ ਚੱਖਦੇ ਹਨ, ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਸਦਾ ਮਸਤ ਰਹਿੰਦੇ ਹਨ, ਤੇ (ਲੋਕ ਪਰਲੋਕ ਵਿਚ) ਇੱਜ਼ਤ ਖੱਟਦੇ ਹਨ ।੩।
They taste the sweet Ambrosial Nectar of the Immaculate Naam, the Name of the Lord; imbued with the Shabad, they are blessed with honor. ||3||
ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥
ਗੁਣਵਾਨ (ਸੇਵਕ) ਗੁਣਵਾਨ (ਸੇਵਕ) ਨੂੰ ਮਿਲ ਕੇ (ਨਾਮ ਸਿਮਰਨ ਦੀ ਸਾਂਝ ਬਣਾ ਕੇ) ਪ੍ਰਭੂ-ਨਾਮ ਦਾ ਲਾਭ ਖੱਟਦਾ ਹੈ, ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਨਾਮ ਵਿਚ ਜੁੜ ਕੇ ਇੱਜ਼ਤ ਪਾਂਦਾ ਹੈ,
The virtuous meet with the virtuous, and earn the profit; as Gurmukh, they obtain the glorious greatness of the Naam.
ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥
ਗੁਰੂ ਦੀ ਦੱਸੀ ਕਾਰ ਕਰ ਕੇ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ; ਹੇ ਨਾਨਕ! ਪ੍ਰਭੂ ਦਾ ਨਾਮ ਉਸ ਦਾ (ਸਦਾ ਦਾ) ਮਿੱਤਰ ਬਣ ਜਾਂਦਾ ਹੈ ।੪।੫।੬।
All sorrows are erased, by serving the Guru; O Nanak, the Naam is our only Friend and Companion. ||4||5||6||