ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧
Raag Bhairao, Third Mehl, Chaupadas, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥
ਹੇ ਭਾਈ! ਕੋਈ ਭੀ ਧਿਰ (ਉੱਚੀ) ਜਾਤਿ ਦਾ ਮਾਣ ਨਾਹ ਕਰਿਓ । (‘ਜਾਤਿ’ ਦੇ ਆਸਰੇ ਬ੍ਰਾਹਮਣ ਨਹੀਂ ਬਣੀਦਾ)
No one should be proud of his social class and status.
ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥
ਉਹ ਮਨੁੱਖ ਬ੍ਰਾਹਮਣ ਬਣ ਜਾਂਦਾ ਹੈ ਜਿਹੜਾ ਬ੍ਰਹਮ (ਪਰਮਾਤਮਾ) ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ।੧।
He alone is a Brahmin, who knows God. ||1||
ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥
ਹੇ ਮੂਰਖ! ਹੇ ਗੰਵਾਰ! (ਉੱਚੀ) ਜਾਤਿ ਦਾ ਮਾਣ ਨਾਹ ਕਰ ।
Do not be proud of your social class and status, you ignorant fool!
ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥
ਇਸ ਮਾਣ-ਅਹੰਕਾਰ ਤੋਂ (ਭਾਈਚਾਰਕ ਜੀਵਨ ਵਿਚ) ਕਈ ਵਿਗਾੜ ਚੱਲ ਪੈਂਦੇ ਹਨ ।੧।ਰਹਾਉ।
So much sin and corruption comes from this pride. ||1||Pause||
ਚਾਰੇ ਵਰਨ ਆਖੈ ਸਭੁ ਕੋਈ ॥
ਹੇ ਭਾਈ! ਹਰੇਕ ਮਨੁੱਖ ਇਹੀ ਆਖਦਾ ਹੈ ਕਿ (ਬ੍ਰਾਹਮਣ, ਖੱਤ੍ਰੀ, ਵੈਸ਼, ਸ਼ੂਦਰ, ਇਹ) ਚਾਰ ਹੀ (ਵਖ ਵਖ) ਵਰਨ ਹਨ ।
Everyone says that there are four castes, four social classes.
ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥
(ਪਰ ਇਹ ਲੋਕ ਇਹ ਨਹੀਂ ਸਮਝਦੇ ਕਿ) ਪਰਮਾਤਮਾ ਦੀ ਜੋਤਿ-ਰੂਪ ਅਸਲੇ ਤੋਂ ਹੀ ਸਾਰੀ ਸ੍ਰਿਸ਼ਟੀ ਪੈਦਾ ਹੁੰਦੀ ਹੈ ।੨।
They all emanate from the drop of God's Seed. ||2||
ਮਾਟੀ ਏਕ ਸਗਲ ਸੰਸਾਰਾ ॥
ਇਹ ਸਾਰਾ ਸੰਸਾਰ ਹੈ (ਪਰਮਾਤਮਾ ਨੇ ਆਪਣੀ ਹੀ ਜੋਤਿ ਤੋਂ ਬਣਾਇਆ ਹੋਇਆ)
The entire universe is made of the same clay.
ਬਹੁ ਬਿਧਿ ਭਾਂਡੇ ਘੜੈ ਕੁਮ੍ਹਾਰਾ ॥੩॥
(ਜਿਵੇਂ ਕੋਈ) ਘੁਮਿਆਰ ਇਕੋ ਮਿੱਟੀ ਤੋਂ ਕਈ ਕਿਸਮਾਂ ਦੇ ਭਾਂਡੇ ਘੜ ਲੈਂਦਾ ਹੈ, ।੩।
The Potter has shaped it into all sorts of vessels. ||3||
ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥
ਹੇ ਭਾਈ! ਪੰਜ ਤੱਤ ਮਿਲ ਕੇ ਸਰੀਰ ਦੀ ਸ਼ਕਲ ਬਣਦੀ ਹੈ ।
The five elements join together, to make up the form of the human body.
ਘਟਿ ਵਧਿ ਕੋ ਕਰੈ ਬੀਚਾਰਾ ॥੪॥
ਕੋਈ ਇਹ ਨਹੀਂ ਆਖ ਸਕਦਾ ਕਿ ਕਿਸੇ (ਵਰਨ ਵਾਲੇ) ਵਿਚ ਬਹੁਤੇ ਤੱਤ ਹਨ, ਤੇ, ਕਿਸੇ (ਵਰਨ ਵਾਲੇ) ਵਿਚ ਥੋੜ੍ਹੇ ਤੱਤ ਹਨ ।੪।
Who can say which is less, and which is more? ||4||
ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥
ਨਾਨਕ ਆਖਦੇ ਹਨ—(ਭਾਵੇਂ ਕੋਈ ਬ੍ਰਾਹਮਣ ਹੈ, ਭਾਵੇਂ ਕੋਈ ਸ਼ੂਦਰ ਹੈ) ਹਰੇਕ ਜੀਵ ਆਪੋ ਆਪਣੇ ਕੀਤੇ ਕਰਮਾਂ (ਦੇ ਸੰਸਕਾਰਾਂ) ਦਾ ਬੱਝਾ ਹੋਇਆ ਹੈ ।
Says Nanak, this soul is bound by its actions.
ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥
ਗੁਰੂ ਨੂੰ ਮਿਲਣ ਤੋਂ ਬਿਨਾ (ਕੀਤੇ ਕਰਮਾਂ ਦੇ ਸੰਸਕਾਰਾਂ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੰੁਦੀ ।੫।੧।
Without meeting the True Guru, it is not liberated. ||5||1||