ਭੈਰਉ ਮਹਲਾ ੩ ॥
Bhairao, Third Mehl:
ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥
ਹੇ ਭਾਈ! ਜੋਗੀ, ਗ੍ਰਿਹਸਤੀ, ਪੰਡਿਤ, ਭੇਖਾਂ ਦੇ ਸਾਧ
The Yogis, the householders, the Pandits, the religious scholars, and the beggars in religious robes
ਏ ਸੂਤੇ ਅਪਣੈ ਅਹੰਕਾਰੀ ॥੧॥
ੂ—ਇਹ ਸਾਰੇ ਆਪੋ ਆਪਣੇ (ਕਿਸੇ) ਅਹੰਕਾਰ ਵਿਚ (ਪੈ ਕੇ ਪ੍ਰਭੂ ਦੀ ਯਾਦ ਵਲੋਂ) ਗ਼ਾਫ਼ਿਲ ਹੋਏ ਰਹਿੰਦੇ ਹਨ ।੧।
- they are all asleep in egotism. ||1||
ਮਾਇਆ ਮਦਿ ਮਾਤਾ ਰਹਿਆ ਸੋਇ ॥
ਹੇ ਭਾਈ! ਜੀਵ ਮਾਇਆ ਦੇ (ਮੋਹ ਦੇ) ਨਸ਼ੇ ਵਿਚ ਮਸਤ ਹੋ ਕੇ ਪ੍ਰਭੂ ਦੀ ਯਾਦ ਵਲੋਂ ਗ਼ਾਫ਼ਿਲ ਹੋਇਆ ਰਹਿੰਦਾ ਹੈ
They are asleep, intoxicated with the wine of Maya.
ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥
(ਤੇ, ਇਸ ਦੇ ਆਤਮਕ ਜੀਵਨ ਦੀ ਰਾਸ-ਪੂੰਜੀ ਨੂੰ ਕਾਮਾਦਿਕ ਲੁੱਟਦੇ ਰਹਿੰਦੇ ਹਨ) । ਪਰ ਜਿਹੜਾ ਮਨੁੱਖ (ਪ੍ਰਭੂ ਦੀ ਯਾਦ ਦੀ ਬਰਕਤਿ ਨਾਲ) ਸੁਚੇਤ ਰਹਿੰਦਾ ਹੈ, ਉਸ ਨੂੰ ਕੋਈ ਵਿਕਾਰ ਲੁੱਟ ਨਹੀਂ ਸਕਦਾ ।੧।ਰਹਾਉ।
Only those who remain awake and aware are not robbed. ||1||Pause||
ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥
ਹੇ ਭਾਈ! ਸਿਰਫ਼ ਉਹ ਮਨੁੱਖ ਸੁਚੇਤ ਰਹਿੰਦਾ ਹੈ ਜਿਸ ਨੂੰ ਗੁਰੂ ਮਿਲ ਪੈਂਦਾ ਹੈ ।
One who has met the True Guru, remains awake and aware.
ਪੰਚ ਦੂਤ ਓਹੁ ਵਸਗਤਿ ਕਰੈ ॥੨॥
ਉਹ ਮਨੁੱਖ (ਸਿਮਰਨ ਦੀ ਬਰਕਤਿ ਨਾਲ) ਕਾਮਾਦਿਕ ਪੰਜੇ ਵੈਰੀਆਂ ਨੂੰ ਆਪਣੇ ਵੱਸ ਵਿਚ ਕਰੀ ਰੱਖਦਾ ਹੈ ।੨।
Such a person overpowers the five thieves. ||2||
ਸੋ ਜਾਗੈ ਜੋ ਤਤੁ ਬੀਚਾਰੈ ॥
ਹੇ ਭਾਈ! ਸਿਰਫ਼ ਉਹ ਮਨੁੱਖ ਸੁਚੇਤ ਰਹਿੰਦਾ ਹੈ, ਜੋ ਪਰਮਾਤਮਾ ਦੇ ਗੁਣਾਂ ਨੂੰ ਆਪਣੇ ਮਨ ਵਿਚ ਵਸਾਂਦਾ ਹੈ ।
One who contemplates the essence of reality remains awake and aware.
ਆਪਿ ਮਰੈ ਅਵਰਾ ਨਹ ਮਾਰੈ ॥੩॥
ਉਹ ਮਨੁੱਖ (ਵਿਕਾਰਾਂ ਵਲੋਂ) ਆਪਣੇ ਆਪ ਨੂੰ ਬਚਾਈ ਰੱਖਦਾ ਹੈ, ਉਹ ਮਨੁੱਖ ਹੋਰਨਾਂ ਉਤੇ ਧੱਕਾ-ਵਧੀਕੀ ਨਹੀਂ ਕਰਦਾ ।੩।
He kills his self-conceit, and does not kill anyone else. ||3||
ਸੋ ਜਾਗੈ ਜੋ ਏਕੋ ਜਾਣੈ ॥
ਹੇ ਭਾਈ! ਸਿਰਫ਼ ਉਹ ਮਨੁੱਖ (ਮਾਇਆ ਦੇ ਮੋਹ ਦੀ ਨੀਂਦ ਵਲੋਂ) ਸੁਚੇਤ ਰਹਿੰਦਾ ਹੈ ਜਿਹੜਾ ਸਿਰਫ਼ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ,
One who knows the One Lord remains awake and aware.
ਪਰਕਿਰਤਿ ਛੋਡੈ ਤਤੁ ਪਛਾਣੈ ॥੪॥
ਜਿਹੜਾ ਮਾਇਆ (ਦੇ ਮੋਹ) ਨੂੰ ਤਿਆਗਦਾ ਹੈ, ਅਤੇ ਆਪਣੇ ਅਸਲੇ-ਪ੍ਰਭੂ ਨਾਲ ਜਾਣ-ਪਛਾਣ ਬਣਾਂਦਾ ਹੈ ।੪।
He abandons the service of others, and realizes the essence of reality. ||4||
ਚਹੁ ਵਰਨਾ ਵਿਚਿ ਜਾਗੈ ਕੋਇ ॥
ਹੇ ਭਾਈ! (ਕੋਈ ਬ੍ਰਾਹਮਣ ਹੋਵੇ ਖੱਤ੍ਰੀ ਹੋਵੇ ਵੈਸ਼ ਹੋਵੇ ਸ਼ੂਦਰ ਹੋਵੇ) ਚੌਹਾਂ ਵਰਨਾਂ ਵਿਚੋਂ ਕੋਈ ਵਿਰਲਾ (ਮਾਇਆ ਦੇ ਮੋਹ ਦੀ ਨੀਂਦ ਤੋਂ) ਸੁਚੇਤ ਰਹਿੰਦਾ ਹ
Of the four castes, whoever remains awake and aware
ਜਮੈ ਕਾਲੈ ਤੇ ਛੂਟੈ ਸੋਇ ॥੫॥
(ਕਿਸੇ ਖ਼ਾਸ ਵਰਨ ਦਾ ਕੋਈ ਲਿਹਾਜ਼ ਨਹੀਂ) । (ਜਿਹੜਾ ਜਾਗਦਾ ਹੈ, ਉਹ) ਆਤਮਕ ਮੌਤ ਤੋਂ ਬਚਿਆ ਰਹਿੰਦਾ ਹੈ ।੫।
is released from birth and death. ||5||
ਕਹਤ ਨਾਨਕ ਜਨੁ ਜਾਗੈ ਸੋਇ ॥
ਨਾਨਕ ਆਖਦੇ ਹਨ—ਉਹ ਮਨੁੱਖ ਮਾਇਆ ਦੇ ਮੋਹ ਦੀ ਨੀਂਦ ਤੋਂ ਜਾਗਦਾ ਹੈ
Says Nanak, that humble being remains awake and aware,
ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥
ਜਿਸ ਦੀਆਂ ਅੱਖਾਂ ਵਿਚ ਆਤਮਕ ਜੀਵਨ ਦੀ ਸੂਝ ਦਾ ਸੁਰਮਾ ਪਿਆ ਹੁੰਦਾ ਹੈ ।੬।੨।
who applies the ointment of spiritual wisdom to his eyes. ||6||2||