ਭੈਰਉ ਮਹਲਾ ੩ ॥
Bhairao, Third Mehl:
ਜਾ ਕਉ ਰਾਖੈ ਅਪਣੀ ਸਰਣਾਈ ॥
ਹੇ ਭਾਈ! ਪਰਮਾਤਮਾ ਜਿਸ ਮਨੁੱਖ ਨੂੰ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ,
Whoever the Lord keeps in His Sanctuary,
ਸਾਚੇ ਲਾਗੈ ਸਾਚਾ ਫਲੁ ਪਾਈ ॥੧॥
ਉਹ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਹਾਸਲ ਕਰਦਾ ਹੈ ।੧।
is attached to the Truth, and receives the fruit of Truth. ||1||
ਰੇ ਜਨ ਕੈ ਸਿਉ ਕਰਹੁ ਪੁਕਾਰਾ ॥
ਹੇ ਭਾਈ! (ਕੋਈ ਔਕੜ ਆਉਣ ਤੇ ਤੁਸੀ ਪਰਮਾਤਮਾ ਨੂੰ ਛੱਡ ਕੇ) ਕਿਸੇ ਹੋਰ ਅੱਗੇ ਤਰਲੇ ਨਾਹ ਕਰਦੇ ਫਿਰੋ ।
O mortal, unto whom will you complain?
ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥
ਪਰਮਾਤਮਾ ਦੇ ਹੁਕਮ ਵਿਚ ਹੀ ਇਹ ਜਗਤ ਬਣਿਆ ਹੈ, ਉਸ ਦੇ ਹੁਕਮ ਵਿਚ ਹੀ ਹਰੇਕ ਘਟਨਾ ਵਾਪਰ ਰਹੀ ਹੈ ।੧।ਰਹਾਉ।
The Hukam of the Lord's Command is pervasive; by the Hukam of His Command, all things happen. ||1||Pause||
ਏਹੁ ਆਕਾਰੁ ਤੇਰਾ ਹੈ ਧਾਰਾ ॥
ਹੇ ਪ੍ਰਭੂ! ਇਹ ਸਾਰਾ ਜਗਤ ਤੇਰੇ ਹੀ ਆਸਰੇ ਹੈ ।
This Creation was established by You.
ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥
(ਜਦੋਂ ਤੂੰ ਚਾਹੇਂ) ਇਹ ਇਕ ਛਿਨ ਵਿਚ ਨਾਸ ਹੋ ਜਾਂਦਾ ਹੈ, ਇਸ ਨੂੰ ਪੈਦਾ ਕਰਦਿਆਂ ਭੀ (ਤੈਨੂੰ) ਚਿਰ ਨਹੀਂ ਲੱਗਦਾ ।੨।
In an instant You destroy it, and You create it again without a moment's delay. ||2||
ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥
ਹੇ ਭਾਈ! (ਪਰਮਾਤਮਾ ਨੇ) ਮਿਹਰ ਕਰ ਕੇ (ਜਿਸ ਮਨੁੱਖ ਨੂੰ ਇਹ ਸੰਸਾਰ) ਇਕ ਤਮਾਸ਼ਾ ਜਿਹਾ ਹੀ ਵਿਖਾਲ ਦਿੱਤਾ ਹੈ,
By His Grace, He has staged this Play.
ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥
ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ।੩।
By the Guru's Merciful Grace, I have obtained the supreme status. ||3||
ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥
ਨਾਨਕ ਆਖਦੇ ਹਨ—(ਹੇ ਭਾਈ!) ਉਹ (ਪਰਮਾਤਮਾ) ਹੀ (ਜੀਵਾਂ ਨੂੰ) ਮਾਰਦਾ ਹੈ ਤੇ ਜਿਵਾਲਦਾ ਹੈ ।
Says Nanak, He alone kills and revives.
ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥
ਇਸ ਤਰ੍ਹਾਂ (ਅਸਲੀਅਤ ਨੂੰ) ਸਮਝੋ, ਤੇ, ਕੋਈ ਧਿਰ ਭਟਕਣਾ ਵਿਚ ਪੈ ਕੇ ਕੁਰਾਹੇ ਨਾਹ ਪਵੋ ।੪।੩।
Understand this well - do not be confused by doubt. ||4||3||