ਭੈਰਉ ਮਹਲਾ ੩ ॥
Bhairao, Third Mehl:
ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥
ਹੇ ਭਾਈ! ਅਸਲ ਮੋਨ-ਧਾਰੀ ਸਾਧੂ ਉਹ ਹੈ ਜਿਹੜਾ (ਆਪਣੇ) ਮਨ ਦੀ ਮੇਰ-ਤੇਰ ਮੁਕਾ ਦੇਂਦਾ ਹੈ,
He alone is a silent sage, who subdues his mind's duality.
ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥
ਅਤੇ ਮੇਰ-ਤੇਰ ਮੁਕਾ ਕੇ (ਉਸ ਮੇਰ-ਤੇਰ ਦੇ ਥਾਂ) ਪਰਮਾਤਮਾ ਨੂੰ (ਆਪਣੇ) ਮਨ ਵਿਚ ਵਸਾਂਦਾ ਹੈ ।੧।
Subduing his duality, he contemplates God. ||1||
ਇਸੁ ਮਨ ਕਉ ਕੋਈ ਖੋਜਹੁ ਭਾਈ ॥
ਹੇ ਭਾਈ! ਆਪਣੇ ਇਸ ਮਨ ਨੂੰ ਖੋਜਦੇ ਰਿਹਾ ਕਰੋ ।
Let each person examine his own mind, O Siblings of Destiny.
ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥
ਮਨ (ਦੀ ਦੌੜ-ਭੱਜ) ਦੀ ਪੜਤਾਲ ਕਰਦਿਆਂ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ, ਇਸ ਨਾਮ ਹੀ (ਮਾਨੋ) ਧਰਤੀ ਦੇ ਸਾਰੇ ਨੌ ਖ਼ਜ਼ਾਨੇ ਹੈ ।੧।ਰਹਾਉ।
Examine your mind, and you shall obtain the nine treasures of the Naam. ||1||Pause||
ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥
ਹੇ ਭਾਈ! (ਜਗਤ-ਰਚਨਾ ਦੇ) ਮੁੱਢ ਮੋਹ ਨੂੰ ਬਣਾ ਕੇ ਕਰਤਾਰ ਨੇ ਜਗਤ ਪੈਦਾ ਕੀਤਾ ।
The Creator created the world, upon the foundation of worldly love and attachment.
ਮਮਤਾ ਲਾਇ ਭਰਮਿ ਭੋੁਲਾਇਆ ॥੨॥
ਜੀਵਾਂ ਨੂੰ ਅਪਣੱਤ ਚੰਬੋੜ ਕੇ (ਮਾਇਆ ਦੀ ਖ਼ਾਤਰ) ਭਟਕਣਾ ਵਿਚ ਪਾ ਕੇ (ਉਸ ਨੇ ਆਪ ਹੀ) ਕੁਰਾਹੇ ਪਾ ਦਿੱਤਾ ।੨।
Attaching it to possessiveness, He has led it into confusion with doubt. ||2||
ਇਸੁ ਮਨ ਤੇ ਸਭ ਪਿੰਡ ਪਰਾਣਾ ॥
ਹੇ ਭਾਈ! ਇਹ ਮਨ (ਦੇ ਮੇਰ-ਤੇਰ ਅਪਣੱਤ ਆਦਿਕ ਦੇ ਸੰਸਕਾਰਾਂ) ਤੋਂ ਹੀ ਸਾਰਾ ਜਨਮ ਮਰਨ ਦਾ ਸਿਲਸਿਲਾ ਬਣਦਾ ਹੈ ।
From this Mind come all bodies, and the breath of life.
ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥
ਮਨ ਦੇ (ਸੁਚੱਜੇ) ਵੀਚਾਰ ਦੀ ਰਾਹੀਂ ਪਰਮਾਤਮਾ ਦੀ ਰਜ਼ਾ ਨੂੰ ਸਮਝ ਕੇ ਜੀਵ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੩।
By mental contemplation, the mortal realizes the Hukam of the Lord's Command, and merges in Him. ||3||
ਕਰਮੁ ਹੋਵੈ ਗੁਰੁ ਕਿਰਪਾ ਕਰੈ ॥
ਹੇ ਭਾਈ! ਜਦੋਂ ਪਰਮਾਤਮਾ ਦੀ ਮਿਹਰ ਹੁੰਦੀ ਹੈ, ਗੁਰੂ (ਜੀਵ ਉੱਤੇ) ਕਿਰਪਾ ਕਰਦਾ ਹੈ,
When the mortal has good karma, the Guru grants His Grace.
ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥
(ਜੀਵ ਦਾ) ਇਹ ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ, ਇਸ ਮਨ ਦੀ ਮੇਰ-ਤੇਰ ਮੁੱਕ ਜਾਂਦੀ ਹੈ ।੪।
Then this mind is awakened, and the duality of this mind is subdued. ||4||
ਮਨ ਕਾ ਸੁਭਾਉ ਸਦਾ ਬੈਰਾਗੀ ॥
ਹੇ ਭਾਈ! (ਜੀਵ ਦੇ) ਮਨ ਦਾ ਅਸਲਾ ਉਹ ਪ੍ਰਭੂ ਹੈ ਜੋ ਮਾਇਆ ਤੋਂ ਸਦਾ ਨਿਰਲੇਪ ਰਹਿੰਦਾ ਹੈ ।
It is the innate nature of the mind to remain forever detached.
ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥
ਜੋ ਸਭ ਵਿਚ ਵੱਸਦਾ ਹੈ ਜੋ ਵਿਰਕਤ ਹੈ ਜੋ ਨਿਰਮੋਹ ਹੈ ।੫।
The Detached, Dispassionate Lord dwells within all. ||5||
ਕਹਤ ਨਾਨਕੁ ਜੋ ਜਾਣੈ ਭੇਉ ॥
ਨਾਨਕ ਆਖਦੇ ਹਨ—ਜਿਹੜਾ ਮਨੁੱਖ (ਆਪਣੇ ਇਸ ਅਸਲੇ ਬਾਰੇ) ਇਹ ਭੇਤ ਸਮਝ ਲੈਂਦਾ ਹੈ
Says Nanak, one who understands this mystery,
ਆਦਿ ਪੁਰਖੁ ਨਿਰੰਜਨ ਦੇਉ ॥੬॥੫॥
ਉਹ (ਪਰਮਾਤਮਾ ਦੀ ਯਾਦ ਵਿਚ ਜੁੜ ਕੇ ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ ਮਮਤਾ ਦੀ ਦੁਬਿਧਾ ਆਦਿਕ ਨੂੰ ਮੁਕਾ ਕੇ) ਉਸ ਪਰਮਾਤਮਾ ਦਾ ਰੂਪ ਬਣ ਜਾਂਦਾ ਹੈ ਜੋ ਸਭ ਦਾ ਮੁੱਢ ਹੈ ਜੋ ਸਭ ਵਿਚ ਵਿਆਪਕ ਹੈ ਅਤੇ ਜੋ ਮਾਇਆ ਦੇ ਮੋਹ ਤੋਂ ਨਿਰਲੇਪ ਚਾਨਣ-ਰੂਪ ਹੈ ।੬।੫।
becomes the embodiment of the Primal, Immaculate, Divine Lord God. ||6||5||