ਭੈਰਉ ਮਹਲਾ ੩ ॥
Bhairao, Third Mehl:
ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਮੇਰ-ਤੇਰ ਦੇ ਰੋਗ ਵਿਚ ਫਸਿਆ ਰਹਿੰਦਾ ਹੈ, (ਮਨ ਦਾ ਮੁਰੀਦ) ਸਾਰਾ ਜਗਤ ਹੀ ਇਸ ਰੋਗ ਦਾ ਸ਼ਿਕਾਰ ਹੋਇਆ ਰਹਿੰਦਾ ਹੈ ।
The self-willed manmukh is afflicted with the disease of duality forever; the entire universe is diseased.
ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥
ਪਰ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਸਹੀ ਜੀਵਨ-ਜੁਗਤਿ ਨੂੰ) ਸਮਝ ਲੈਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਵਿਚਾਰ ਕਰ ਕੇ ਉਹ (ਇਹ) ਰੋਗ (ਆਪਣੇ ਅੰਦਰੋਂ) ਦੂਰ ਕਰ ਲੈਂਦੇ ਹਨ ।੧।
The Gurmukh understands, and is cured of the disease, contemplating the Word of the Guru's Shabad. ||1||
ਹਰਿ ਜੀਉ ਸਤਸੰਗਤਿ ਮੇਲਾਇ ॥
ਹੇ ਪ੍ਰਭੂ ਜੀ! (ਮੈਨੂੰ) ਸਾਧ ਸੰਗਤਿ ਦਾ ਮੇਲ ਮਿਲਾ ।
O Dear Lord, please let me join the Sat Sangat, the True Congregation.
ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥
ਹੇ ਨਾਨਕ! (ਆਖ—ਹੇ ਭਾਈ!) ਜਿਹੜਾ ਮਨੁੱਖ (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਨਾਮ ਵਿਚ (ਆਪਣਾ) ਚਿੱਤ ਜੋੜਦਾ ਹੈ (ਪਰਮਾਤਮਾ) ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਬਖ਼ਸ਼ਦਾ ਹੈ ।੧।ਰਹਾਉ।
O Nanak, the Lord blesses with glorious greatness, those who focus their consciousness on the Lord's Name. ||1||Pause||
ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥
ਹੇ ਭਾਈ! ਮਮਤਾ ਵਿਚ ਫਸੇ ਹੋਏ ਜੀਵ ਸਾਰੇ ਆਤਮਕ ਮੌਤ ਦੇ ਰੋਗ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਸਿਰ ਉਤੇ (ਮਾਨੋ) ਜਮਰਾਜ ਦਾ ਹੁਕਮ ਚੱਲ ਰਿਹਾ ਹੈ ।
Death takes all those who are afflicted with the disease of possessiveness. They are subject to the Messenger of Death.
ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥
ਪਰ ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ, ਜਮਰਾਜ ਉਹਨਾਂ ਦੇ ਨੇੜੇ ਨਹੀਂ ਢੁਕਦਾ ।੨।
The Messenger of Death does not even approach that mortal who, as Gurmukh, enshrines the Lord within his heart. ||2||
ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਈ, ਉਹਨਾਂ ਦਾ ਜਗਤ ਵਿਚ ਆਉਣਾ ਵਿਅਰਥ ਚਲਾ ਜਾਂਦਾ ਹੈ ।
One who does not know the Lord's Name, and who does not become Gurmukh - why did he even come into the world?
ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥
ਜਿਨ੍ਹਾਂ ਨੇ ਕਦੇ ਭੀ ਗੁਰੂ ਦੀ ਸੇਵਾ ਨਹੀਂ ਕੀਤੀ, ਉਹਨਾਂ ਨੇ ਜੀਵਨ ਅਜਾਈਂ ਹੀ ਗਵਾ ਲਿਆ ।੩।
He never serves the Guru; he wastes his life uselessly. ||3||
ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥
ਹੇ ਨਾਨਕ! ਉਹ ਮਨੁੱਖ (ਗੁਣਾਂ ਦੇ) ਪੂਰੇ (ਭਾਂਡੇ) ਹਨ, ਵੱਡੇ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ (ਪਰਮਾਤਮਾ ਨੇ) ਗੁਰੂ ਦੀ ਸੇਵਾ ਵਿਚ ਜੋੜ ਦਿੱਤਾ ਹੈ, ਉਹ ਮਨੁੱਖ (ਪਰਮਾਤਮਾ ਪਾਸੋਂ) ਜੋ ਕੁਝ ਮੰਗਦੇ ਹਨ ਉਹੀ ਪ੍ਰਾਪਤ ਕਰ ਲੈਂਦੇ ਹਨ ।
O Nanak, those whom the True Guru enjoins to His service, have perfect good fortune.
ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥
ਹੇ ਭਾਈ! ਜਿਹੜਾ ਭੀ ਮਨੁੱਖ ਗੁਰੂ ਦੀ ਬਾਣੀ ਦਾ ਆਸਰਾ ਲੈਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ ।੪।੨।੧੨।
They obtain the fruits of their desires, and find peace in the Word of the Guru's Bani. ||4||2||12||