ਭੈਰਉ ਮਹਲਾ ੩ ॥
Bhairao, Third Mehl:
ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਦੁਖ ਵਿਚ ਜੰਮਦਾ ਹੈ ਦੁਖ ਵਿਚ ਮਰਦਾ ਹੈ ਦੁਖ ਵਿਚ (ਸਾਰੀ ਉਮਰ) ਕਾਰ-ਵਿਹਾਰ ਕਰਦਾ ਹੈ । ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ,
In pain he is born, in pain he dies, and in pain he does his deeds.
ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥
(ਜਦ ਤਕ ਉਹ ਮਨ ਦਾ ਮੁਰੀਦ ਹੈ ਤਦ ਤਕ) ਕਦੇ ਭੀ ਉਹ (ਇਸ ਗੇੜ ਵਿਚੋਂ) ਨਿਕਲ ਨਹੀਂ ਸਕਦਾ (ਕਿਉਂਕਿ ਉਹ) ਸਦਾ ਵਿਕਾਰਾਂ ਦੇ ਗੰਦ ਵਿਚ ਜੁੜਿਆ ਰਹਿੰਦਾ ਹੈ ।੧।
He is never released from the womb of reincarnation; he rots away in manure. ||1||
ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣਾ ਜੀਵਨ ਗਵਾ ਲੈਂਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਫਿਟਕਾਰਾਂ ਹੀ ਪੈਂਦੀਆਂ ਹਨ
Cursed, cursed is the self-willed manmukh, who wastes his life away.
ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥
(ਉਸ ਨੇ ਸਾਰੀ ਉਮਰ) ਨਾਹ ਪੂਰੇ ਗੁਰੂ ਦਾ ਆਸਰਾ ਲਿਆ ਅਤੇ ਨਾਹ ਹੀ ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਾ ।੧।ਰਹਾਉ।
He does not serve the Perfect Guru; he does not love the Name of the Lord. ||1||Pause||
ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥
ਹੇ ਭਾਈ! ਗੁਰੂ ਦਾ ਸ਼ਬਦ ਸਾਰੇ ਰੋਗ ਦੂਰ ਕਰ ਦੇਂਦਾ ਹੈ, (ਪਰ ਗੁਰ-ਸ਼ਬਦ ਵਿਚ ਉਹੀ ਜੁੜਦਾ ਹੈ) ਜਿਸ ਨੂੰ ਪਰਮਾਤਮਾ (ਸਬਦ ਦੀ ਲਗਨ) ਲਾਂਦਾ ਹੈ ।
The Word of the Guru's Shabad cures all diseases; he alone is attached to it, whom the Dear Lord attaches.
ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥
ਹੇ ਭਾਈ! ਜਿਸ ਮਨੁੱਖ ਨੂੰ (ਸ਼ਬਦ ਦੀ ਲਗਨ ਲਾ ਕੇ ਉਸ ਦੇ) ਮਨ ਵਿਚ (ਆਪਣਾ ਨਾਮ) ਵਸਾਂਦਾ ਹੈ, ਸਦਾ ਹਰਿ-ਨਾਮ ਵਿਚ ਟਿਕੇ ਰਹਿਣ ਕਰਕੇ ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ ।੨।
Through the Naam, glorious greatness is obtained; he alone obtains it, whose mind is filled with the Lord. ||2||
ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥
ਹੇ ਭਾਈ! ਸਦਾ-ਥਿਰ ਹਰਿ-ਨਾਮ ਦਾ ਸਿਮਰਨ ਹੀ (ਅਸਲ) ਕਰਤੱਬ ਹੈ, (ਨਾਮ-ਸਿਮਰਨ ਹੀ) ਸਭ ਤੋਂ ਸੇ੍ਰਸ਼ਟ ਸੁਖ ਹੈ, ਪਰ ਇਹ (ਹਰਿ-ਨਾਮ-ਸਿਮਰਨ) ਫਲ ਮਨੁੱਖ ਨੂੰ ਤਦੋਂ ਹੀ ਮਿਲਦਾ ਹੈ ਜਦੋਂ ਇਸ ਨੂੰ ਗੁਰੂ ਮਿਲਦਾ ਹੈ ।
Meeting the True Guru, the fruitful rewards are obtained. This true lifestyle beings sublime peace.
ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੀ ਯਾਦ ਵਿਚ ਜੁੜਦੇ ਹਨ, ਪਰਮਾਤਮਾ ਦੇ ਨਾਮ ਵਿਚ ਪਿਆਰ ਪਾਂਦੇ ਹਨ, ਉਹ ਮਨੁੱਖ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ ।੩।
Those humble beings who are attached to the Lord are immaculate; they enshrine love for the Lord's Name. ||3||
ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥
ਹੇ ਭਾਈ! ਜਿਹੜੇ ਮਨੁੱਖ ਪੂਰੇ ਗੁਰੂ ਨੂੰ ਹਿਰਦੇ ਵਿਚ ਵਸਾਂਦੇ ਹਨ, ਜੇ ਮੈਨੂੰ ਉਹਨਾਂ ਦੀ ਚਰਨ-ਧੂੜ ਮਿਲ ਜਾਏ, ਤਾਂ ਉਹ ਧੂੜ ਮੈਂ ਆਪਣੇ ਮੱਥੇ ਉਤੇ ਲਾਵਾਂ ।
If I obtain the dust of their feet, I apply it to my forehead. They meditate on the Perfect True Guru.
ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥
ਹੇ ਨਾਨਕ! ਜਿਹੜੇ ਮਨੁੱਖ ਸਦਾ ਆਪਣਾ ਚਿੱਤ ਪਰਮਾਤਮਾ ਦੇ ਨਾਮ ਵਿਚ ਜੋੜੀ ਰੱਖਦੇ ਹਨ, ਉਹਨਾਂ ਦੇ ਚਰਨਾਂ ਦੀ ਧੂੜ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ ।੪।੩।੧੩।
O Nanak, this dust is obtained only by perfect destiny. They focus their consciousness on the Lord's Name. ||4||3||13||